ਰਾਸ਼ਟਰੀ ਜਲ ਮਿਸ਼ਨ ਤਹਿਤ “ਕੈਚ ਦ ਰੇਨ” ‘ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ 

ਕਪੂਰਥਲਾ ,  (ਕੌੜਾ)- ਨਹਿਰੂ ਯੁਵਾ ਕੇਂਦਰ ਕਪੂਰਥਲਾ ਨੇ ਭਾਰਤ ਸਰਕਾਰ ਦੁਆਰਾ ਪੂਰੇ ਦੇਸ਼ ਵਿੱਚ ਚਲਾਏ ਜਾ ਰਹੇ ਰਾਸ਼ਟਰੀ ਜਲ ਮਿਸ਼ਨ ਤਹਿਤ “ਕੈਚ ਦ ਰੇਨ” ‘ਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਹਨ। ਸ਼੍ਰੀਮਤੀ ਗਗਨਦੀਪ ਕੌਰ ਜਿਲ੍ਹਾ ਯੁਵਾ ਅਫਸਰ ਕਪੂਰਥਲਾ ਨੇ ਦੱਸਿਆ ਕਿ ਆਨਲਾਈਨ ਵੈਬੀਨਾਰ ਦੇ ਮਾਧਿਅਮ ਰਾਹੀਂ ਵੱਖ-ਵੱਖ ਮਾਹਿਰ ਸਖਸ਼ੀਅਤਾਂ ਨੇ ਬਰਸਾਤੀ ਪਾਣੀ ਨੂੰ ਬਚਾਉਣ ਲਈ ਨੌਜਵਾਨਾਂ ਨੂੰ ਜਾਗਰੂਕ ਕੀਤਾ ਅਤੇ ਆਪਣੇ ਵਿਚਾਰ ਸਾਂਝੇ ਕੀਤੇ ਕਿ ਬਰਸਾਤੀ ਪਾਣੀ ਨੂੰ ਰੋਜ਼ਾਨਾ ਜੀਵਨ ਦੇ ਕੰਮਾਂ ਲਈ ਕਿਵੇਂ ਵਰਤਿਆ ਜਾ ਸਕਦਾ ਹੈ। ਡਾ: ਬਲਦੇਵ ਸਿੰਘ ਢਿੱਲੋਂ, ਸ਼੍ਰੀ ਮਨਜਿੰਦਰ ਸਿੰਘ, ਸ਼੍ਰੀ ਹੈਪੀ ਕੁਮਾਰ, ਡਾ. ਜਗਸੀਰ ਸਿੰਘ ਵੈਬੀਨਾਰ ਦੇ ਮੁੱਖ ਸਰੋਤ ਸਖਸ਼ੀਅਤਾਂ ਸਨ। ਜਨਤਕ ਥਾਵਾਂ ‘ਤੇ ਕੰਧ ‘ਤੇ ਚਿੱਤਰਕਾਰੀ ਰਾਹੀਂ ਵੀ ਜਾਗਰੂਕਤਾ ਫੈਲਾਈ ਜਾ ਰਹੀ ਹੈ। ਬਰਸਾਤੀ ਪਾਣੀ ਨੂੰ ਬਚਾਉਣ ਸਬੰਧੀ ਜਾਗਰੂਕਤਾ ਫੈਲਾਉਣ ਲਈ ਵਿਦਿਆਰਥੀਆਂ ਵਿੱਚ ਡਰਾਇੰਗ, ਪੇਂਟਿੰਗ ਅਤੇ ਸਲੋਗਨ ਲਿਖਣ ਦੇ ਮੁਕਾਬਲੇ ਬਲਜਿੰਦਰ ਸਿੰਘ ਐੱਸ ਐੱਸ ਮਾਸਟਰ ਦੀ ਅਗਵਾਈ ਵਿੱਚ

ਵੀ ਕਰਵਾਏ ਗਏ। ਵੱਖ-ਵੱਖ ਸਮਾਗਮਾਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਉਨ੍ਹਾਂ ਨੇ ਪਾਣੀ ਦੀ ਬਰਬਾਦੀ ਨਾ ਕਰਨ ਅਤੇ ਵੱਧ ਤੋਂ ਵੱਧ ਬਰਸਾਤੀ ਪਾਣੀ ਦੀ ਬੱਚਤ ਕਰਨ ਦਾ ਪ੍ਰਣ ਲਿਆ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
Previous article192 people apprehended in S.Korea over online murder threats
Next articleਇੱਕ ਰੋਜਾ ਕਬੱਡੀ ਟੂਰਨਾਮੈਂਟ ਪਿੰਡ ਖਡਿਆਲ ਵਿਖੇ 23 ਨੂੰ ਹੋਵੇਗਾ