ਕਪੂਰਥਲਾ (ਕੌੜਾ )– ਦੇਸ਼ ਭਰ ਅੰਦਰ ਮਨਾਏ ਜਾ ਰਹੇ ਰਾਸ਼ਟਰੀ ਵਿਗਿਆਨ ਦਿਵਸ ਨੂੰ ਮੁੱਖ ਰੱਖਦਿਆਂ ਹੋਇਆਂ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿਠੜਾ ਵਿਖੇ ਸਾਇੰਸ ਫੈਸਟ 2022 ਦੇ ਬੈਨਰ ਹੇਠ ਵੱਖ ਵੱਖ ਕਾਲਜਾਂ ਦੇ ਬੱਚਿਆਂ ਦੇ ਆਪਸੀ ਮੁਕਾਬਲੇ ਕਰਵਾਏ ਗਏ ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਕਾਲਜ ਦੇ ਸਾਇੰਸ ਵਿਭਾਗ ਦੇ ਮੁਖੀ ਪਰਮਜੀਤ ਕੌਰ ਦੀ ਅਗਵਾਈ ਹੇਠ ਹੋਏ ਇਸ ਮੁਕਾਬਲੇ ਅੰਦਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਲਾਇਲਪੁਰ ਖਾਲਸਾ ਕਾਲਜ ਜਲੰਧਰ ,ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਆਦਿ ਕਾਲਜਾਂ ਦੇ 40 ਬੱਚਿਆਂ ਨੇ ਭਾਗ ਲਿਆ ਤੇ ਵੱਖ ਵੱਖ ਮੁਕਾਬਲੇ ਅੰਦਰ ਆਪਣੀ ਕਲਾ ਦਾ ਪ੍ਰਦਰਸ਼ਨ ਕੀਤਾ ।
ਇਸ ਸਾਇੰਸ ਫੈਸਟ 2022 ਦੇ ਦੌਰਾਨ ਬੱਚਿਆਂ ਦਰਮਿਆਨ ਰੰਗੋਲੀ, ਸਲੋਗਨ, ਲਿਖਾਈ, ਪੋਸਟਰ ਮੇਕਿੰਗ, ਫੈਂਸੀ ਡਰੈੱਸ ਅਤੇ ਵਰਕਿੰਗ ਮਾਡਲ ਬਣਾਉਣ ਦੇ ਮੁਕਾਬਲੇ ਕਰਵਾਏ ਗਏ । ਰੰਗੋਲੀ ਮੁਕਾਬਲੇ ਅੰਦਰ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਤੋਂ ਬੀ ਕਾਮ ਭਾਗ ਤੀਜਾ ਦੀ ਵਿਦਿਆਰਥਣ ਸ਼ੀਤਲ ਸ਼ਰਮਾ ਨੇ ਪਹਿਲਾ ਸਥਾਨ ਹਾਸਲ ਕੀਤਾ। ਵਰਕਿੰਗ ਮਾਡਲ ਬਣਾਉਣ ਵਿਚ ਬੇਬੇ ਨਾਨਕੀ ਯੂਨੀਵਰਸਿਟੀ ਕਾਲਜ ਮਿੱਠੜਾ ਤੋਂ ਬੀਐੱਸਸੀ ਨਾਨ ਮੈਡੀਕਲ ਭਾਗ ਪਹਿਲਾ ਦੀ ਵਿਦਿਆਰਥਣ ਅਵਨੀਤ ਕੌਰ ਨੇ ਪਹਿਲਾ ਸਥਾਨ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਰੋਟ ਜੈਮਲ ਸਿੰਘ ਤੋਂ ਨਾਨ ਮੈਡੀਕਲ ਭਾਗ ਪਹਿਲਾ ਦੀ ਵਿਦਿਆਰਥਣ ਵੰਦਨਾ ਨੇ ਦੂਜਾ ਸਥਾਨ ਅਤੇ ਮਿੱਠੜਾ ਕਾਲਜ ਨਾਨ ਮੈਡੀਕਲ ਭਾਗ ਪਹਿਲਾ ਦੀ ਵਿਦਿਆਰਥਣ ਜਸਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ । ਪੋਸਟਰ ਮੇਕਿੰਗ ਮੁਕਾਬਲੇ ਅੰਦਰ ਮਿੱਠੜਾ ਕਾਲਜ ਦੇ ਨਾਨ ਮੈਡੀਕਲ ਭਾਗ ਪਹਿਲਾ ਦੀ ਵਿਦਿਆਰਥਣ ਅਵਨੀਤ ਕੌਰ ਨੇ ਪਹਿਲਾ ਸਥਾਨ ਮਿੱਠੜਾ ਕਾਲਜ ਤੋਂ ਨਾਨ ਮੈਡੀਕਲ ਭਾਗ ਤੀਜਾ ਦੀ ਵਿਦਿਆਰਥਣ ਦੇਵਿਕਾ ਅਤੇ ਨਰੋਟ ਜੈਮਲ ਸਿੰਘ ਕਾਲਜ ਤੋਂ ਨਾਨ ਮੈਡੀਕਲ ਭਾਗ ਪਹਿਲਾ ਦੀ ਵਿਦਿਆਰਥਣ ਵੰਦਨਾ ਨੇ ਸਾਂਝੇ ਤੌਰ ਤੇ ਦੂਜਾ ਸਥਾਨ ਅਤੇ ਗੁਰੂ ਨਾਨਕ ਦੇਵ ਯੂਨੀਵਰਸਿਟੀ ਕਾਲਜ ਨਕੋਦਰ ਤੋਂ ਨਾਨ ਮੈਡੀਕਲ ਤੇ ਭਾਗ ਪਹਿਲਾ ਦੀ ਵਿਦਿਆਰਥਣ ਦੀਕਸ਼ਾ ਸੰਧੂ ਨੇ ਤੀਜਾ ਸਥਾਨ ਹਾਸਲ ਕੀਤਾ । ਸਲੋਗਨ ਲਿਖਾਈ ਮੁਕਾਬਲੇ ਅੰਦਰ ਨਕੋਦਰ ਕਾਲਜ ਤੋਂ ਨਾਨ ਮੈਡੀਕਲ ਭਾਗ ਤੀਜਾ ਦੀ ਵਿਦਿਆਰਥਣ ਪ੍ਰੀਤੀ ਚਾਵਲਾ ਨੇ ਪਹਿਲਾ ਸਥਾਨ ਮਿਠੜਾ ਕਾਲਜ ਦੇ ਨਾਨ ਮੈਡੀਕਲ ਪਹਿਲਾ ਦੀ ਵਿਦਿਆਰਥਣ ਅਵਨੀਤ ਕੌਰ ਨੇ ਦੂਜਾ ਸਥਾਨ ਅਤੇ ਨਰੋਟ ਜੈਮਲ ਸਿੰਘ ਕਾਲਜ ਤੋਂ ਨਾਨ ਮੈਡੀਕਲ ਦੀ ਵਿਦਿਆਰਥੀ ਦਿਖਾਸ਼ਤ ਸਿੰਘ ਨੇ ਤੀਜਾ ਸਥਾਨ ਹਾਸਲ ਕੀਤਾ । ਕਾਲਜ ਦੇ ਪ੍ਰਿੰਸੀਪਲ ਡਾ ਦਲਜੀਤ ਸਿੰਘ ਖਹਿਰਾ ਨੇ ਇਸ ਮੌਕੇ ਮੁਕਾਬਲੇ ਚ ਭਾਗ ਲੈਣ ਵਾਲੇ ਸਾਰੇ ਵਿਦਿਆਰਥੀਆਂ ਨੂੰ ਸ਼ੁਭ ਕਾਮਨਾਵਾਂ ਭੇਟ ਕਰਦਿਆਂ ਕਿਹਾ ਕਿ ਰਾਸ਼ਟਰੀ ਪੱਧਰ ਤੇ ਮਨਾਏ ਜਾਣ ਵਾਲੇ ਇਨ੍ਹਾਂ ਦਿਨਾਂ ਦੀ ਸਾਡੀ ਜ਼ਿੰਦਗੀ ਵਿਚ ਬਹੁਤ ਮਹੱਤਤਾ ਹੈ। ਇਨ੍ਹਾਂ ਦਿਨਾਂ ਦੌਰਾਨ ਕਰਵਾਏ ਜਾਣ ਵਾਲੇ ਮੁਕਾਬਲਿਆਂ ਨਾਲ ਬੱਚਿਆਂ ਅੰਦਰ ਹੋਰ ਅੱਗੇ ਵਧਣ ਅਤੇ ਜ਼ਿੰਦਗੀ ਵਿੱਚ ਕੁਝ ਕਰਨ ਦੀ ਭਾਵਨਾ ਪੈਦਾ ਹੁੰਦੀ ਹੈ।
‘ਸਮਾਜ ਵੀਕਲੀ’ ਐਪ ਡਾਊਨ ਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly