ਫੈਸਲਾ / ਮਿੰਨੀ ਕਹਾਣੀ

ਮਹਿੰਦਰ ਸਿੰਘ ਮਾਨ

 (ਸਮਾਜ ਵੀਕਲੀ) ਰਮੇਸ਼ ਦਾ ਸੁਖਜਿੰਦਰ ਨਾਲ ਵਿਆਹ ਹੋਏ ਨੂੰ ਪੰਜ ਸਾਲ ਹੋ ਗਏ ਸਨ। ਇਹ ਪੰਜ ਸਾਲ ਰਮੇਸ਼ ਨੇ ਸੁਖਜਿੰਦਰ ਨਾਲ ਨਰਕ ਵਰਗੇ ਬਿਤਾਏ ਸਨ। ਇਸ ਦਾ ਕਾਰਨ ਇਹ ਸੀ ਕਿ ਸੁਖਜਿੰਦਰ ਸਹੁਰੇ ਘਰ ਦੀਆਂ ਸਾਰੀਆਂ ਗੱਲਾਂ ਆਪਣੀ ਮੰਮੀ ਨਾਲ ਸਾਂਝੀਆਂ ਕਰਦੀ ਰਹਿੰਦੀ ਸੀ। ਉਸ ਦੀ ਮੰਮੀ ਉਸ ਨੂੰ ਗਲਤ ਸਲਾਹਾਂ ਦਿੰਦੀ ਰਹਿੰਦੀ ਸੀ, ਜਿਨ੍ਹਾਂ ਨੂੰ ਉਹ ਮੰਨ ਕੇ ਘਰ ਵਿੱਚ ਕਲੇਸ਼ ਪਾਈ ਰੱਖਦੀ ਸੀ। ਪਰ ਪਿਛਲੇ ਇੱਕ ਮਹੀਨੇ ਤੋਂ ਰਮੇਸ਼ ਉਸ ਦੀ ਬੋਲ-ਚਾਲ ਤੇ ਵਰਤਾਉ ਵਿੱਚ ਹੈਰਾਨ ਕਰਨ ਵਾਲਾ ਪਰਿਵਰਤਨ ਦੇਖ ਰਿਹਾ ਸੀ। ਰਮੇਸ਼ ਨੂੰ ਇਹ ਪਤਾ ਨਹੀ ਸੀ ਲੱਗ ਰਿਹਾ ਕਿ ਉਸ ਵਿੱਚ ਇਹ ਪਰਿਵਰਤਨ ਕਿਵੇਂ ਆ ਗਿਆ?

ਅੱਜ ਜਦੋਂ ਸੁਖਜਿੰਦਰ ਦੀ ਮੰਮੀ ਦਾ ਫੋਨ ਆਇਆ, ਤਾਂ ਉਹ ਫੋਨ ਸੁਣਨ ਲਈ ਰਮੇਸ਼ ਕੋਲੋਂ ਉੱਠ ਕੇ ਨਹੀਂ ਗਈ, ਸਗੋਂ ਉਹ ਰਮੇਸ਼ ਕੋਲ ਬੈਠੀ ਹੀ ਉਸ ਦਾ ਫੋਨ ਸੁਣਨ ਲੱਗ ਪਈ,” ਹਾਂ ਮੰਮੀ, ਦੱਸ ਕੀ ਗੱਲ ਆ?”
” ਪੁੱਤ ਗੱਲ ਤਾਂ ਕੁਛ ਨ੍ਹੀ। ਮੈਂ ਤੇਰਾ ਹਾਲ ਪੁੱਛਣ ਲਈ ਫੋਨ ਕੀਤਾ ਆ।”
” ਮੰਮੀ ਮੈਂ ਆਪਣੇ ਘਰ ਠੀਕ -ਠਾਕ ਹਾਂ। ਜੇ ਮੈਨੂੰ ਕੁਛ ਹੋਇਆ, ਤਾਂ ਮੈਂ ਤੈਨੂੰ ਆਪ ਫੋਨ ਕਰਕੇ ਦੱਸ ਦਿਆਂਗੀ।ਤੂੰ
ਮੈਨੂੰ ਬਹੁਤੇ ਫੋਨ ਨਾ ਕਰਿਆ ਕਰ। ਮਸੀਂ ਸਾਡੇ ਘਰ ‘ਚ ਕਲੇਸ਼ ਨੂੰ ਠੱਲ੍ਹ ਪਈ ਆ। ਮੈਂ ਨ੍ਹੀ ਚਾਹੁੰਦੀ ਕਿ ਸਾਡੇ ਘਰ ‘ਚ ਦੁਬਾਰਾ ਕਲੇਸ਼ ਪਏ।” ਏਨਾ ਕਹਿ ਕੇ ਸੁਖਜਿੰਦਰ ਨੇ ਫੋਨ ਕੱਟ ਦਿੱਤਾ। ਫੇਰ ਉਹ ਰਮੇਸ਼ ਨੂੰ ਮੁਖ਼ਾਤਿਬ ਹੋ ਕੇ ਬੋਲੀ,” ਰਮੇਸ਼ ਮੈਨੂੰ ਮਾਫ਼ ਕਰ ਦਈਂ। ਮੈਂ ਪੰਜ ਸਾਲ ਤੈਨੂੰ
ਮੰਮੀ ਦੇ ਕਹੇ ਤੇ ਬਹੁਤ ਚੰਗਾ-ਮੰਦਾ ਬੋਲਿਆ ਆ। ਹੁਣ ਮੈਂ ਫੈਸਲਾ ਕੀਤਾ ਆ ਕਿ ਤੇਰੇ ਨਾਲ ਚੱਜ ਨਾਲ ਗੱਲ ਕਰਿਆ ਕਰਾਂਗੀ ਤੇ ਤੇਰਾ ਹਰ ਕਹਿਣਾ ਮੰਨਿਆ ਕਰਾਂਗੀ। ਕਿਸੇ ਤੀਜੇ ਬੰਦੇ ਨੂੰ ਆਪਣੇ ਘਰ ‘ਚ ਦਖਲ ਨਹੀਂ ਦੇਣ ਦਿਆਂਗੀ।”
ਰਮੇਸ਼ ਨੇ ਮੋਹ ਭਰੀਆਂ ਨਜ਼ਰਾਂ ਨਾਲ ਸੁਖਜਿੰਦਰ ਵੱਲ ਦੇਖਿਆ ਤੇ ਮੁਸਕਰਾ ਪਿਆ।
ਮਹਿੰਦਰ ਸਿੰਘ ਮਾਨ
ਕੈਨਾਲ ਰੋਡ
ਸਾਮ੍ਹਣੇ ਅੰਗਦ ਸਿੰਘ ਐੱਮ ਐੱਲ ਏ ਹਾਊਸ
ਨਵਾਂ ਸ਼ਹਿਰ-144514
ਫੋਨ  9915803554

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleIsrael army not allowing wounded Palestinians medicare: Gaza Ministry of Health
Next articleਰਾਹ ਰੁਸ਼ਨਾਈ ਜਾਨੇ ਆਂ ( ਗੀਤ)