HOME ਕਬੱਡੀ ਜਗਤ ਲਈ ਬਹੁਤ ਹੀ ਦੁੱਖਦਾਈ ਖ਼ਬਰ

ਕਬੱਡੀ ਜਗਤ ਲਈ ਬਹੁਤ ਹੀ ਦੁੱਖਦਾਈ ਖ਼ਬਰ

3
ਨਕੋਦਰ ਮਹਿਤਪੁਰ  (ਸਮਾਜ ਵੀਕਲੀ)  (ਹਰਜਿੰਦਰ ਪਾਲ ਛਾਬੜਾ) ਕਬੱਡੀ ਦੇ ਮੈਦਾਨਾਂ ਵਿੱਚ ਆਪਣੀ ਦਮਦਾਰ ਖੇਡ ਨਾਲ ਨਾਮ ਕਮਾਉਣ ਵਾਲੇ ਖਿਡਾਰੀ ਸੁਖਮਨ ਮੀਰਪੁਰ ਹੁਣ ਸਾਡੇ ਵਿਚ ਨਹੀਂ ਰਹੇ। ਉਨ੍ਹਾਂ ਦੇ ਅਚਾਨਕ ਦੇਹਾਂਤ ਨਾਲ ਕਬੱਡੀ ਜਗਤ ਵਿੱਚ ਸੋਗ ਦੀ ਲਹਿਰ ਦੌੜ ਗਈ ਹੈ।ਸੁਖਮਨ ਮੀਰਪੁਰ ਨੇ ਆਪਣੀ ਖੇਡ ਨਾਲ ਸਿਰਫ਼ ਮੈਦਾਨਾਂ ਵਿੱਚ ਹੀ ਨਹੀਂ, ਸਗੋਂ ਹਰ ਕਬੱਡੀ ਪ੍ਰੇਮੀ ਦੇ ਦਿਲ ਵਿੱਚ ਵੀ ਵੱਖਰੀ ਥਾਂ ਬਣਾਈ ਸੀ। ਉਹਨਾਂ ਦੀ ਜੁਰਤ, ਤੇਜ਼ੀ ਅਤੇ ਖੇਡ ਪ੍ਰਤੀ ਸਮਰਪਣ ਹਮੇਸ਼ਾਂ ਯਾਦ ਰਹੇਗਾ।ਉਨ੍ਹਾਂ ਦੇ ਚਲੇ ਜਾਣ ਨਾਲ ਕਬੱਡੀ ਨੂੰ ਇੱਕ ਵੱਡਾ ਘਾਟਾ ਪਿਆ ਹੈ, ਜੋ ਕਦੇ ਪੂਰਾ ਨਹੀਂ ਹੋ ਸਕਦਾ। ਵਾਹਿਗੁਰੂ ਚਰਨਾਂ ਵਿੱਚ ਅਰਦਾਸ ਹੈ ਕਿ ਵਿਛੜੀ ਰੂਹ ਨੂੰ ਸ਼ਾਂਤੀ ਬਖ਼ਸ਼ੇ ਅਤੇ ਪਰਿਵਾਰ ਨੂੰ ਇਹ ਵੱਡਾ ਦੁੱਖ ਸਹਿਣ ਦੀ ਤਾਕਤ ਦੇਵੇ। ਵਾਹਿਗੁਰੂ ਮੇਹਰ ਕਰੇ
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਰੰਗਲਾ ਪੰਜਾਬ ਦੇ ਸੁਪਨੇ ਵੱਲ ਵੱਡਾ ਕਦਮ – ਡੇਰਾਬੱਸੀ ਵਿੱਚ ਨਵੇਂ ਪਾਰਕਾਂ ਦਾ ਉਦਘਾਟਨ
Next articleਨੰਬਰਦਾਰਾਂ ਦਾ ਵਫਦ ਐਸਐਚਓ ਸੋਨਮਦੀਪ ਕੌਰ ਥਾਣਾ ਤਲਵੰਡੀ ਚੌਧਰੀਆਂ ਨੂੰ ਮਿਲਿਆ