ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਬੀਤੀ ਰਾਤ ਮੀਰੀ ਪੀਰੀ ਮੈਡੀਕਲ ਕਾਲਜ ਅਤੇ ਹਸਪਤਾਲ ਸ਼ਾਹਬਾਦ ਮਾਰਕੰਡਾ ਵਿੱਚ ਅਕਾਲੀ ਦਲ ਬਾਦਲ ਅਤੇ ਐਸ.ਜੀ.ਪੀ.ਸੀ ਦੇ ਬੰਦਿਆਂ ਵੱਲੋਂ ਸਲਾਹ ਮਸ਼ਵਰਾ ਕਰਕੇ ਸੋਚੀ ਸਮਝੀ ਸਾਜਿਸ਼ ਦੇ ਤਹਿਤ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ ਯਮੁਨਾਨਗਰ ਉੱਤੇ ਜਾਨਲੇਵਾ ਹਮਲਾ ਕੀਤਾ ਗਿਆ । ਮੌਕੇ ਦੀਆਂ ਵੀਡੀਓ ਸੋਸ਼ਲ ਮੀਡੀਆ ਤੇ ਰਾਤ ਤੋਂ ਹੀ ਵਾਇਰਲ ਹੋ ਰਹੀਆਂ ਹਨ । ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਕਰਾਉਣ ਲਈ ਅੱਜ ਇੱਕ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਿੱਖ ਸੰਗਤਾਂ ਦੇ ਵਫ਼ਦ ਨੇ ਐਸ ਪੀ ਕੁਰੂਕਸ਼ੇਤਰ ਨਾਲ ਮੁਲਾਕਾਤ ਕਰਕੇ ਸਾਰੀ ਘਟਨਾ ਤੋੰ ਜਾਣੂ ਕਰਵਾਇਆ ਅਤੇ ਸ਼ਿਕਾਇਤ ਦਰਜ਼ ਕਰਵਾਈ, ਸ਼ਿਕਾਇਤ ਦਰਜ਼ ਕਰਾਉਣ ਵਾਲਿਆਂ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਗੁਰਮੀਤ ਸਿੰਘ ਰਾਮਸਰ ਕਾਲਕਾ, ਜੂਨੀਅਰ ਮੀਤ ਪ੍ਰਧਾਨ ਗੁਰਬੀਰ ਸਿੰਘ ਤਲਾਕੌਰ ਯਮੁਨਾਨਗਰ, ਜਥੇਦਾਰ ਬਲਜੀਤ ਸਿੰਘ ਦਾਦੂਵਾਲ ਚੇਅਰਮੈਨ ਧਰਮ ਪ੍ਰਚਾਰ, ਸੀਨੀਅਰ ਮੈਂਬਰ ਦੀਦਾਰ ਸਿੰਘ ਨਲਵੀ, ਜਥੇਦਾਰ ਸਵਰਨ ਸਿੰਘ ਬੁੰਗਾ ਮੈਂਬਰ, ਐਡਵੋਕੇਟ ਗੁਰਤੇਜ ਸਿੰਘ ਅੰਬਾਲਾ ਮੈਂਬਰ, ਸਰਪੰਚ ਭੁਪਿੰਦਰ ਸਿੰਘ ਲਾਡੀ, ਪ੍ਰਧਾਨ ਮੈਂਬਰ ਪ੍ਰਤੀਨਿਧ ਬੀਬੀ ਕਪੂਰ ਕੌਰ ਸੌਂਕੜਾ, ਬੀਬੀ ਕਰਤਾਰ ਕੌਰ ਸ਼ਾਹਬਾਦ ਮਾਰਕੰਡਾ ਮੈਂਬਰ, ਰਜਿੰਦਰ ਸਿੰਘ ਬਰਾੜਾ ਮੈਂਬਰ, ਜਥੇਦਾਰ ਸੁਖਵਿੰਦਰ ਸਿੰਘ ਮੰਡੇਬਰ, ਸਾਬਕਾ ਜਰਨਲ ਸਕੱਤਰ ਲਖਵਿੰਦਰ ਸਿੰਘ ਸਤਗੌਲੀ, ਲਖਵਿੰਦਰ ਸਿੰਘ ਬਸੰਤਪੁਰਾ ਸਮੇਤ ਵੱਡੀ ਗਿਣਤੀ ਵਿੱਚ ਸਿੱਖ ਸੰਗਤਾਂ ਹਾਜ਼ਰ ਸਨ। ਐਸ ਪੀ ਕੁਰੂਕਸ਼ੇਤਰ ਨਾਲ ਮੁਲਾਕਾਤ ਅਤੇ ਸ਼ਿਕਾਇਤ ਦਰਜ ਕਰਾਉਣ ਤੋਂ ਬਾਅਦ ਮੀਡੀਆ ਨੂੰ ਸੰਬੋਧਨ ਕਰਦਿਆਂ ਜਥੇਦਾਰ ਬਲਜੀਤ ਸਿੰਘ ਦਾਦੂਵਾਲ ਜੀ ਨੇ ਕਿਹਾ ਕਿ ਮੀਰੀ ਪੀਰੀ ਮੈਡੀਕਲ ਕਾਲਜ ਅਤੇ ਹਸਪਤਾਲ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਜਾਇਦਾਦ ਹੈ । ਇਸ ਤੇ ਨਜਾਇਜ਼ ਤੌਰ ਤੇ ਬਾਦਲ ਪਰਿਵਾਰ ਵੱਲੋਂ ਆਪਣਾ ਪਰਿਵਾਰਕ ਟਰੱਸਟ ਬਣਾ ਕੇ ਕਬਜ਼ਾ ਕੀਤਾ ਹੋਇਆ ਹੈ । ਇਸ ਦਾ ਜਲਦੀ ਹੀ ਪ੍ਰਬੰਧ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਹੇਠ ਹੋਵੇਗਾ ਪਰ ਜਿਸ ਤਰੀਕੇ ਨਾਲ ਸ਼ਾਂਤਮਈ ਮਾਹੌਲ ਵਿੱਚ ਪ੍ਰਬੰਧ ਬਾਰੇ ਚੱਲ ਰਹੀ ਗੱਲਬਾਤ ਦੌਰਾਨ ਬੀਤੀ ਰਾਤ ਸ਼੍ਰੋਮਣੀ ਕਮੇਟੀ ਅਤੇ ਬਾਦਲ ਦਲ ਦੇ ਵਰਕਰਾਂ ਵੱਲੋਂ ਰਘੂਜੀਤ ਸਿੰਘ ਵਿਰਕ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਬਲਦੇਵ ਸਿੰਘ ਕਿਆਮਪੁਰ ਮੈਂਬਰ ਸ਼੍ਰੋਮਣੀ ਕਮੇਟੀ ਦੀ ਅਗਵਾਈ ਵਿੱਚ ਹਰਿਆਣਾ ਕਮੇਟੀ ਦੇ ਮੀਤ ਪ੍ਰਧਾਨ ਉੱਪਰ ਜਾਨਲੇਵਾ ਹਮਲਾ ਕੀਤਾ ਗਿਆ ਹੈ, ਇਹ ਬਹੁਤ ਨਿਖੇਧੀਯੋਗ ਘਟਨਾ ਹੈ । ਜਥੇਦਾਰ ਦਾਦੂਵਾਲ ਨੇ ਕਿਹਾ ਕਿ ਹਰਿਆਣਾ ਕਮੇਟੀ ਦੇ ਕੁਝ ਮੈਂਬਰ ਵੀ ਇਸ ਹਮਲੇ ਵਿੱਚ ਬਾਦਲ ਦਲ ਦੇ ਸਮਰਥਕਾਂ ਦੀ ਅਗਵਾਈ ਕਰਦੇ ਨਜ਼ਰ ਆਏ । ਉਹਨਾਂ ਨੂੰ ਵੀ ਹਰਿਆਣਾ ਦੀਆਂ ਸਿੱਖ ਸੰਗਤਾਂ ਨੂੰ ਜਵਾਬ ਦੇਣਾ ਪਵੇਗਾ ਕਿ ਉਹ ਬਾਦਲ ਪਰਿਵਾਰ ਦੇ ਸਮਰਥਕ ਹਨ ਜਾਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਨਾਲ ਹਨ । ਜਥੇਦਾਰ ਦਾਦੂਵਾਲ ਨੇ ਦੱਸਿਆ ਕਿ ਐਸ ਪੀ ਕੁਰੂਕਸ਼ੇਤਰ ਵੱਲੋਂ ਦੋਸ਼ੀਆਂ ਖਿਲਾਫ਼ ਸਖ਼ਤ ਕਾਰਵਾਈ ਕਰਨ ਦਾ ਪੂਰਾ ਭਰੋਸਾ ਦਿੱਤਾ ਗਿਆ ਹੈ ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



