ਏਕਮ ਪਬਲਿਕ ਸਕੂਲ ਮਹਿਤਪੁਰ ਦੇ ਵਾਈਸ ਪ੍ਰਿੰਸੀਪਲ ‘ਪਰੈਸਟਿਜੀਅਸ ਪ੍ਰਿੰਸੀਪਲ ਐਵਾਰਡ’ ਨਾਲ ਸਨਮਾਨਿਤ ।

ਨਕੋਦਰ ਮਹਿਤਪੁਰ (ਹਰਜਿੰਦਰ ਪਾਲ ਛਾਬੜਾ) -ਫੈਡਰੇਸ਼ਨ ਆਫ਼ ਪ੍ਰਾਈਵੇਟ ਸਕੂਲਜ਼ ਐਂਡ ਐਸੋਸੀਏਸ਼ਨ ਆਫ਼ ਪੰਜਾਬ ਵਲੋਂ ਹਾਲ ਹੀ ਵਿੱਚ ਚੰਡੀਗੜ੍ਹ ਯੂਨੀਵਰਸਿਟੀ ਵਿਖੇ ਡਾਕਟਰ ਜਗਜੀਤ ਸਿੰਘ ਧੂਰੀ (ਪ੍ਰਧਾਨ) ਹੁਰਾਂ ਦੀ ਵਿਸ਼ੇਸ਼ ਅਗਵਾਈ ਵਿੱਚ ਨੈਸ਼ਨਲ ਐਵਾਰਡ ਸਮਾਰੋਹ ਕਰਵਾਇਆ ਗਿਆ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਅਤੇ ਪ੍ਰਿੰਸੀਪਲ ਸ਼੍ਰੀਮਤੀ ਅਮਨਦੀਪ ਕੌਰ ਹੁਰਾਂ ਵਲੋਂ ਦੱਸਿਆ ਗਿਆ ਕਿ ਇਸ ਸਮਾਰੋਹ ਦੌਰਾਨ ਸਕੂਲ ਦੇ ਵਾਈਸ ਪ੍ਰਿੰਸੀਪਲ ਸ਼ਮੀਕਸ਼ਾ ਸ਼ਰਮਾਂ  ਨੂੰ ‘ਪਰੈਸਟਿਜੀਅਸ ਪ੍ਰਿੰਸੀਪਲ ਐਵਾਰਡ’ ਨਾਲ ਸਨਮਾਨਿਤ ਕੀਤਾ ਗਿਆ ਜੋ ਕਿ ਸਕੂਲ ਲਈ ਬਹੁਤ ਹੀ ਮਾਣ ਵਾਲੀ ਗੱਲ ਹੈ। ਸਕੂਲ ਡਾਇਰੈਕਟਰ ਸਰਦਾਰ ਨਿਰਮਲ ਸਿੰਘ ਨੇ ਦੱਸਿਆ ਕਿ ਇਸ ਸਮਾਰੋਹ ਵਿੱਚ ਦੇਸ਼ ਭਰ ਦੇ ਸਕੂਲਾਂ ਵਲੋਂ ਹਿੱਸਾ ਲਿਆ ਗਿਆ ਸੀ। ਇਸ ਮੌਕੇ ਸਕੂਲ ਮੈਨੇਜਮੈਂਟ ਅਤੇ ਸਾਰੇ ਅਧਿਆਪਕਾਂ ਵਲੋਂ ਵਾਈਸ ਪ੍ਰਿੰਸੀਪਲ ਮੈਡਮ ਸ਼ਮੀਕਸਾ ਸ਼ਰਮਾਂ ਨੂੰ ਵਧਾਈ ਦਿੱਤੀ ਗਈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਸ਼ੁਭ ਸਵੇਰ ਦੋਸਤੋ
Next articleਬੱਚੇ ਪਾਲਣੇ ਸੌਖੇ ਲੱਗਦੇ ਨੇ ਪਰ ਮਾਪੇ ਪਾਲਣੇ ਔਖੇ