ਚੇਨੱਈ (ਸਮਾਜ ਵੀਕਲੀ): ਭਾਜਪਾ ਦੇ ਸੀਨੀਅਰ ਆਗੂ ਟੀ-ਰਾਘਵਨ ਨੇ ਸੋਸ਼ਲ ਮੀਡੀਆ ’ਤੇ ਸਾਹਮਣੇ ਆਈ ਵੀਡੀਓ ’ਤੇ ਵਿਵਾਦ ਪੈਦਾ ਹੋਣ ਮਗਰੋਂ ਅੱਜ ਪਾਰਟੀ ਦੇ ਜਨਰਲ ਸਕੱਤਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਰਾਘਵਨ ਨੇ ਟਵਿੱਟਰ ’ਤੇ ਅਸਤੀਫ਼ੇ ਦਾ ਐਲਾਨ ਕਰਦਿਆਂ ਵੀਡੀਓ ਕਾਲ ਵਿੱਚ ਆਪਣੀ ਸ਼ਮੂਲੀਅਤ ਤੋਂ ਇਨਕਾਰ ਕੀਤਾ, ਜਿਸ ਵਿੱਚ ਉਹ ਕਥਿਤ ਇਤਰਾਜ਼ਯੋਗ ਹਾਲਤ ਵਿੱਚ ਨਜ਼ਰ ਆ ਰਹੇ ਹਨ। ਭਾਜਪਾ ਆਗੂ ਨੇ ਦਾਅਵਾ ਕੀਤਾ ਕਿ ਵੀਡੀਓ ਦਾ ਮਕਸਦ ਉਸ ਦਾ ਅਤੇ ਪਾਰਟੀ ਦਾ ਅਕਸ ਖ਼ਰਾਬ ਕਰਨਾ ਹੈ। ਇਸ ਤੋਂ ਬਾਅਦ ਪਾਰਟੀ ਦੇ ਸੂਬਾਈ ਪ੍ਰਧਾਨ ਅੰਨਾਮਲਾਈ ਨੇ ਪਾਰਟੀ ਮੈਂਬਰਾਂ ਖ਼ਿਲਾਫ਼ ਜਿਣਸੀ ਦੋਸ਼ਾਂ ਦੀ ਜਾਂਚ ਲਈ ਕਮੇਟੀ ਬਣਾਉਣ ਦਾ ਐਲਾਨ ਕੀਤਾ ਹੈ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly