ਮੰਗਲੌਰ (ਸਮਾਜ ਵੀਕਲੀ): ਕਰਨਾਟਕ ਦੇ ਦੱਖਣ ਕੰਨੜ ਜ਼ਿਲ੍ਹੇ ਦੇ ਕਦਾਬਾ ਤਾਲੁਕ ਵਿੱਚ ਅੰਕਤਦਕਾ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੀ ਜਮਾਤ ਵਿੱਚ ਕਥਿਤ ਤੌਰ ’ਤੇ ਨਮਾਜ਼ ਅਦਾ ਕਰ ਰਹੇ ਕੁਝ ਮੁਸਲਿਮ ਵਿਦਿਆਰਥੀਆਂ ਦੀ ਵੀਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਗਈ ਹੈ। 4 ਫਰਵਰੀ ਦੀ ਇਸ ਘਟਨਾ ਦਾ ਖੁਲਾਸਾ ਉਦੋਂ ਹੋਇਆ ਜਦੋਂ ਕੁਝ ਦਿਨਾਂ ਬਾਅਦ ਇਹ ਕਲਿੱਪ ਵਾਇਰਲ ਹੋ ਗਈ ਅਤੇ ਸਥਾਨਕ ਲੋਕ ਇਤਰਾਜ਼ਾਂ ਨਾਲ ਸਾਹਮਣੇ ਆਏ। ਸ਼ਿਕਾਇਤਾਂ ਤੋਂ ਬਾਅਦ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੇ ਸਕੂਲ ਦਾ ਦੌਰਾ ਕੀਤਾ। ਸਕੂਲ ਦੇ ਅਧਿਆਪਕਾਂ ਨੇ ਕਿਹਾ ਕਿ ਘਟਨਾ ਦੇ ਧਿਆਨ ਵਿੱਚ ਆਉਣ ਤੋਂ ਬਾਅਦ ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਲਾਸਰੂਮ ਅੰਦਰ ਧਾਰਮਿਕ ਗਤੀਵਿਧੀਆਂ ਵਿੱਚ ਸ਼ਾਮਲ ਨਾ ਹੋਣ ਦੇ ਨਿਰਦੇਸ਼ ਦਿੱਤੇ ਸਨ। ਬਲਾਕ ਸਿੱਖਿਆ ਅਧਿਕਾਰੀ ਸੀ. ਲੋਕੇਸ਼ ਨੇ ਦੱਸਿਆ ਕਿ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨੂੰ ਸਕੂਲ ਦਾ ਦੌਰਾ ਕਰਨ ਅਤੇ ਘਟਨਾ ਦੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ।
‘ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly