HOME ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਡਰੱਗ ਇੰਸਪੈਕਟਰ ਰੰਗੇ ਹੱਥੀਂ ਕਾਬੂ

1
ਬਠਿੰਡਾ,  (ਸਮਾਜ ਵੀਕਲੀ)  (ਅੰਗਰੇਜ ਸਿੰਘ ਵਿੱਕੀ) ਪੰਜਾਬ ਵਿਜੀਲੈਂਸ ਬਿਊਰੋ (ਵੀਬੀ) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਐਫ.ਡੀ.ਏ. ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਬਠਿੰਡਾ ਦੇ ਰਹਿਣ ਵਾਲੇ ਇੱਕ ਵਿਅਕਤੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ । ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੈਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਮੁਲਜ਼ਮ ਡਰੱਗ ਇੰਸਪੈਕਟਰ ਨੇ ਰੇਡ ਤੋਂ ਬਾਅਦ ਉਸਦੀ ਕੰਪਨੀ ਨੂੰ ਸੀਲ ਕਰ ਦਿੱਤਾ ਸੀ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਮੁਲਜ਼ਮ ਡਰੱਗ ਇੰਸਪੈਕਟਰ ਉਸਦੀ ਕੰਪਨੀ ਤੋਂ ਸੀਲ ਹਟਾਉਣ ਬਦਲੇ ਉਸ ਤੋਂ ਦੋ ਲੱਖ ਰੁਪਏ ਪ੍ਰਤੀ ਮਹੀਨਾ ਰਿਸ਼ਵਤ ਮੰਗ ਰਿਹਾ ਹੈ। ਕਿਸੇ ਵੀ ਤਰ੍ਹਾਂ ਦੀ ਰਿਸ਼ਵਤ ਦੇਣ ਦਾ ਇਰਾਦਾ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਡਰੱਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਵਜੋਂ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article8 ਮਾਰਚ ਕੌੌਮਾਂਤਰੀ ਔਰਤ ਦਿਵਸ ’ਤੇ ਵਿਸ਼ੇਸ਼ ਕੌੌਮਾਂਤਰੀ ਔਰਤ ਦਿਵਸ ਅਤੇ ਭਾਰਤੀ ਔਰਤ ਦੀ ਦਾਸਤਾਨ
Next articleਸ਼੍ਰੋਮਣੀ ਕਮੇਟੀ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਇੱਕ-ਇੱਕ ਲੱਖ ਰੁਪਏ ਨਾਲ ਕਰੇਗੀ ਸਨਮਾਨ- ਐਡਵੋਕੇਟ ਧਾਮੀ