ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ‘ਚ ਵਿਜੀਲੈਂਸ ਵੀਕ ਸਬੰਧੀ ਸਮਾਗਮ

ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਸੁਲਤਾਨਪੁਰ ਲੋਧੀ ਵਿਖੇ ਪ੍ਰਿੰਸੀਪਲ ਰੇਨੂੰ ਅਰੋੜਾ ਦੀ ਅਗਵਾਈ ਹੇਠ ਸੀ ਬੀ ਐੱਸ ਈ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਵਿਜੀਲੈਂਸ ਵੀਕ ਸਬੰਧੀ ਸਮਾਗਮ ਕਰਵਾਇਆ ਗਿਆ । ਜਿਸ ਵਿੱਚ 10ਵੀਂ ਤੋਂ 12ਵੀਂ ਜਮਾਤ ਦੇ ਵਿਦਿਆਰਥੀਆਂ ਨੇ ਭਾਗ ਲਿਆ । ਇਸ ਦੌਰਾਨ ਵਿਦਿਆਰਥੀਆਂ ਨੇ ਭ੍ਰਿਸ਼ਟਾਚਾਰ ਮੁਕਤ ਭਾਰਤ- ਇੱਕ ਵਿਕਸਤ ਦੇਸ਼ ਵਿਸ਼ੇ ‘ਤੇ ਲੇਖ ਵੀ ਲਿਖੇ । ਸਕੂਲ ਦੇ ਡਾਇਰੈਕਟਰ ਇੰਜਨੀਅਰ ਹਰਨਿਆਮਤ ਕੌਰ ਵੱਲੋਂ ਵਿਦਿਆਰਥੀਆਂ ਦੀਆਂ ਬਿਹਤਰੀਨ ਐਂਟਰੀਆਂ ਨੂੰ ਸਰਟੀਫਿਕੇਟਾਂ ਨਾਲ ਸਨਮਾਨਿਤ ਕੀਤਾ ਗਿਆ । ਇਸ ਦੌਰਾਨ ਸਟਾਫ਼ ਮੈਂਬਰਾਂ ਵੀ ਸ਼ਿਰਕਤ ਕੀਤੀ ।

 

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleThailand looks to tourism to drive economic recovery
Next articleUN-AU cooperation the best but faces challenges: UN chief