HOME ਸਾਂਝੀ ਰਸੋਈ ‘ਚ ਵਿਕਰਮ ਸੂਦ ਦੇ ਪਰਿਵਾਰ ਨੇ ਪਾਇਆ 5000 ਰੁਪਏ ਦਾ...

ਸਾਂਝੀ ਰਸੋਈ ‘ਚ ਵਿਕਰਮ ਸੂਦ ਦੇ ਪਰਿਵਾਰ ਨੇ ਪਾਇਆ 5000 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ  (ਸਮਾਜ ਵੀਕਲੀ)  (ਸਤਨਾਮ ਸਿੰਘ ਸਹੂੰਗੜਾ) ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਰਹਿਨੁਮਾਈ ਅਤੇ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ। ਜਿਸਦਾ ਰੋਜਾਨਾ 450 ਤੋਂ 500 ਗਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ। ਜਾਣਕਾਰੀ ਦਿੰਦਿਆਂ ਸਕੱਤਰ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਵਿਕਰਮ ਸੂਦ , ਮਨੀਸ਼ ਸੂਦ, ਸਪਨਾ ਸੂਦ ਅਤੇ ਸ਼ਾਲੂ ਸੂਦ ਵਲੋਂ ਆਪਣੇ ਮਾਤਾ ਸਵ: ਵੀਨਾ ਸੂਦ ਦੀ ਯਾਦ ਵਿੱਚ ਸਾਂਝੀ ਰਸੋਈ ਰਕਮ 5000 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੇ। ਇਸ ਮੌਕੇ ‘ਤੇ ਉਨ੍ਹਾਂ ਨਾਲ ਤਿਲਕ ਰਾਜ ਧਿਮਾਨ, ਹੀਨਾ ਪਾਂਡੇ ਹੋਰ ਹੋਰ ਰੈਡ ਕਰਾਸ ਦਾ ਸਟਾਫ ਵੀ ਮੌਜ਼ੂਦ ਸੀ। ਇਸ ਮੌਕੇ ਸ਼੍ਰੀ ਸੂਦ ਵੱਲੋਂ ਇਹ ਵੀ ਦੱਸਿਆ ਗਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜਿਲ੍ਹੇ ਦੇ ਦਾਨੀ ਸੱਜਣਾ/ਸਮਾਜ ਸੇਵਕਾਂ ਵਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਿਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕਰਵਾਈ ਜਾਂਦੀ ਹੈ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਪਿੰਡ ਸ੍ਰੀਹ ਚਠਿਆਲ ਵਿਖੇ ਮਹਾਮਾਈ ਜੀ ਦੇ ਕਰਵਾਏ ਜਾ ਰਹੇ 23ਵੇ ਸਲਾਨਾ ਜਾਗਰਣ ਦੀਆਂ ਤਿਆਰੀਆਂ ਸ਼ੁਰੂ
Next articleਨਗਰ ਨਿਗਮ ਨੇ ਚਲਾਈ ‘ਸਫ਼ਾਈ ਅਪਣਾਓ, ਬਿਮਾਰੀ ਭਜਾਓ’ ਮੁਹਿੰਮ