ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ) ਪਿੰਡ ਬਢੇਲ ਦੇ ਨਿਵਾਸੀਆਂ ਲਈ ਇਹ ਇੱਕ ਇਤਿਹਾਸਕ ਪਲ ਹੈ ਕਿਉਂਕਿ ਦੇਸ਼ ਦੀ ਅਜ਼ਾਦੀ ਦੇ ਇੰਨੇ ਸਾਲਾਂ ਬਾਅਦ ਆਖ਼ਰ ਪਿੰਡ ਨੂੰ ਬਿਜਲੀ ਸਪਲਾਈ ਲਈ ਆਪਣਾ ਟ੍ਰਾਂਸਫਾਰਮਰ ਮਿਲ ਗਿਆ ਹੈ, ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਹਲਕਾ ਚੱਬੇਵਾਲ ਦੇ ਵਿਧਾਇਕ ਡਾ: ਇਸ਼ਾਂਕ ਕੁਮਾਰ ਨੇ ਨਵਾਂ ਟ੍ਰਾਂਸਫਾਰਮਰ ਬਢੇਲ ਵਾਸੀਆਂ ਨੂੰ ਸਮਰਪਿਤ ਕੀਤਾ। ਇਸ ਤੋਂ ਪਹਿਲਾਂ ਪਿੰਡ ਨੂੰ ਬਿਜਲੀ ਸਪਲਾਈ ਲਾਗਲੇ ਪਿੰਡ ਰਹੱਲੀ ਦੇ ਟ੍ਰਾਂਸਫਾਰਮਰ ਤੋਂ ਕੀਤੀ ਜਾ ਰਹੀ ਸੀ, ਜਿਸ ਕਾਰਨ ਵੋਲਟੇਜ ਦੀ ਕਮੀ ਸੀ ਅਤੇ ਪਿੰਡ ਵਾਸੀਆਂ ਨੂੰ ਬਿਜਲੀ ਸਪਲਾਈ ਸਬੰਧੀ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ। ਹੁਣ ਇਸ ਨਵੇਂ ਟ੍ਰਾਂਸਫਾਰਮਰ ਦੇ ਲੱਗਣ ਤੋਂ ਬਾਅਦ ਪਿੰਡ ਵਾਸੀਆਂ ਨੂੰ ਪੂਰੀ ਵੋਲਟੇਜ ਮਿਲੇਗੀ, ਜਿਸ ਨਾਲ ਘਰੇਲੂ ਅਤੇ ਖੇਤੀਬਾੜੀ ਦੇ ਕੰਮ ਵਿੱਚ ਸੁਧਾਰ ਹੋਵੇਗਾ, ਇਸ ਪ੍ਰਾਪਤੀ ਲਈ ਪਿੰਡ ਵਾਸੀਆਂ ਨੇ ਆਪਣੇ ਵਿਧਾਇਕ ਡਾ: ਇਸ਼ਾਂਕ ਕੁਮਾਰ ਅਤੇ ਸੰਸਦ ਮੈਂਬਰ ਡਾ: ਰਾਜ ਕੁਮਾਰ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਇਸ ਟਰਾਂਸਫਾਰਮਰ ਦੇ ਲੱਗਣ ਨਾਲ ਪਿੰਡ ਦੇ ਹਰ ਪਰਿਵਾਰ ਨੂੰ ਫਾਇਦਾ ਹੋਵੇਗਾ, ਬਿਜਲੀ ਦੀ ਸਮੱਸਿਆ ਦਾ ਹੱਲ ਹੋਵੇਗਾ ਅਤੇ ਨਿਰਵਿਘਨ ਬਿਜਲੀ ਸਪਲਾਈ ਦਿੱਤੀ ਜਾਵੇਗੀ। ਪਹਿਲਾਂ ਵੋਲਟੇਜ ਘੱਟ ਹੋਣ ਕਾਰਨ ਇਲੈਕਟ੍ਰਾਨਿਕ ਉਪਕਰਨ ਸਹੀ ਢੰਗ ਨਾਲ ਕੰਮ ਨਹੀਂ ਕਰਦੇ ਸਨ ਅਤੇ ਖੇਤਾਂ ਵਿੱਚ ਮੋਟਰ ਚਲਾਉਣ ਵਿੱਚ ਮੁਸ਼ਕਲ ਆਉਂਦੀ ਸੀ ਪਰ ਹੁਣ ਇਹ ਸਾਰੀਆਂ ਸਮੱਸਿਆਵਾਂ ਹੱਲ ਹੋ ਜਾਣਗੀਆਂ। ਇਸ ਮੌਕੇ ਪਿੰਡ ਵਾਸੀਆਂ ਨੇ ਇਸ ਟਰਾਂਸਫਾਰਮਰ ਨੂੰ ਲਗਾਉਣ ਵਿੱਚ ਸਹਿਯੋਗ ਦੇਣ ਵਾਲੇ ਸਾਬਕਾ ਸਰਪੰਚ ਨਰਿੰਦਰ ਸਿੰਘ, ਸੁਰੇਸ਼ ਕੁਮਾਰ, ਅਸ਼ੋਕ ਕੁਮਾਰ ਅਤੇ ਐਸ.ਡੀ.ਓ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਵੀ ਕੀਤਾ। ਇਸ ਮੌਕੇ ਸਰਪੰਚ ਨੀਲਮ ਰਾਣੀ, ਲੰਬੜਦਾਰ ਰਿਖੀਰਾਮ, ਛੋਟੇ ਸਿੰਘ, ਮਦੀਨਾ, ਧੀਰਾ ਰੂਪਵਾਲ, ਨੂਰੀ, ਹੈਪੀ, ਭਿੰਦਰ ਭਾਮ, ਮੰਟੂ ਸੰਜੀਵ ਸਰਪੰਚ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਸਾਰਿਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਅਤੇ ਆਸ ਪ੍ਰਗਟਾਈ ਕਿ ਭਵਿੱਖ ਵਿੱਚ ਵੀ ਪਿੰਡ ਦੇ ਵਿਕਾਸ ਕਾਰਜਾਂ ਨੂੰ ਪਹਿਲ ਦਿੱਤੀ ਜਾਵੇਗੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj