HOME ਪਿੰਡ ਬਢੇਲਾ ਵਿਧਾਨ ਸਭਾ ਹਲਕਾ ਚੱਬੇਵਾਲ ਜ਼ਿਲਾ ਹੁਸ਼ਿਆਰਪੁਰ ਵਿਖੇ ਭਾਰਤ ਦੀ ਸੰਵਿਧਾਨ...

ਪਿੰਡ ਬਢੇਲਾ ਵਿਧਾਨ ਸਭਾ ਹਲਕਾ ਚੱਬੇਵਾਲ ਜ਼ਿਲਾ ਹੁਸ਼ਿਆਰਪੁਰ ਵਿਖੇ ਭਾਰਤ ਦੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ।

  (ਸਮਾਜ ਵੀਕਲੀ)    ਬੀਤੇ ਕੱਲ ਮਿਤੀ 20/4/25 ਪਿੰਡ ਬਢੇਲਾ ਵਿਧਾਨ ਸਭਾ ਹਲਕਾ ਚੱਬੇਵਾਲ ਜ਼ਿਲਾ ਹੁਸ਼ਿਆਰਪੁਰ ਵਿਖੇ ਭਾਰਤ ਦੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦਾ 134ਵਾਂ ਜਨਮ ਦਿਹਾੜਾ ਬੜੇ ਧੂਮ ਧਾਮ ਨਾਲ ਮਨਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਦਲਵੀਰ ਸਿੰਘ ਭਾਮ ਅਤੇ ਮੁੱਖ ਬੁਲਾਰੇ ਵਜੋਂ ਸਰਦਾਰ ਅਮਨਦੀਪ ਸਿੰਘ ਸਿੱਧੂ ਬਾੜੀਆਂ ਕਲਾਂ ਵਿਸ਼ੇਸ਼ ਤੌਰ ਤੇ ਸ਼ਿਰਕਤ ਕੀਤੀ। ਸਭ ਤੋਂ ਪਹਿਲਾਂ ਬਾਬਾ ਸਾਹਿਬ ਅੰਬੇਡਕਰ ਜੀ ਦੀ ਪ੍ਰਤਿਮਾ ਅੱਗੇ ਨਮਨ ਕੀਤਾ ਗਿਆ ਤੇ ਫੁੱਲ ਮਾਲਾ ਅਰਪਿਤ ਕੀਤੀ ਗਈ। ਉਪਰੰਤ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਅਤੇ ਮਿਸ਼ਨ ਨੂੰ ਸਮਰਪਿਤ ਵਿਚਾਰ ਵੱਖ ਵੱਖ ਬੁਲਾਰਿਆਂ ਨੇ ਪੇਸ਼ ਕੀਤੇ ਅਤੇ ਮੁੱਖ ਬੁਲਾਰੇ ਵਜੋਂ ਆਏ ਸਰਦਾਰ ਅਮਨਦੀਪ ਸਿੰਘ ਸਿੱਧੂ ਬਾੜੀਆਂ ਨੇ ਬਾਬਾ ਸਾਹਿਬ ਅੰਬੇਡਕਰ ਦੇ ਜੀਵਨ ਅਤੇ ਸੰਘਰਸ਼ ਪ੍ਰਤੀ ਚਰਨਾ ਪਾਇਆ। ਇਸ ਮੌਕੇ ਪਿੰਡ ਦੇ ਬੱਚਿਆਂ ਅਤੇ ਸਮੂਹ ਨਗਰ ਨਿਵਾਸੀਆਂ ਵਿੱਚ ਭਾਰੀ ਉਤਸਾਹ ਵੇਖਣ ਨੂੰ ਮਿਲਿਆ ਅਤੇ ਪਿੰਡ ਵਾਸੀਆਂ ਨੇ ਪ੍ਰਣ ਕੀਤਾ ਕਿ ਅਸੀਂ ਬਾਬਾ ਸਾਹਿਬ ਅੰਬੇਡਕਰ ਜੀ ਦੇ ਦੱਸੇ ਹੋਏ ਮਾਰਗ ਤੇ ਚੱਲਾਂਗੇ। ਇਸ ਪ੍ਰੋਗਰਾਮ ਦੇ ਸਟੇਜ ਸਕੱਤਰ ਦੀ ਭੂਮਿਕਾ ਰਾਹੁਲ ਬਢੇਲ ਨੇ ਕੀਤੀ। ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ਼੍ਰੀ ਮੰਗਤ ਰਾਮ ਉਹਨਾਂ ਦੇ ਨਾਲ ਪਿੰਡ ਦੇ ਸਰਪੰਚ ਅਤੇ ਪ੍ਰਿੰਸੀਪਲ ਪਰਮਿੰਦਰਜੀਤ ਸਿੰਘ, ਕਰਨਲ ਸ਼ੰਕਰ ਸਿੰਘ , ਸ਼ਿਵ ਸਿੰਘ, ਸੋਢੀ ਸਿੰਘ, ਬਲਵੀਰ ਸਿੰਘ, ਜੀਵਨ ਨਾਲ, ਰਾਜ ਸਿੰਘ ਜੀ ਪੰਚ ਅਤੇ ਸ੍ਰੀ ਹੰਸਰਾਜ, ਮਾਸਟਰ ਜੈ ਰਾਮ ਬਾੜੀਆਂ ਅਤੇ ਪ੍ਰਦੀਪ ਕੁਮਾਰ ਸਿੱਧੂ ਬਾੜੀਆਂ, ਸ੍ਰੀ ਤਰਲੋਚਨ ਸ਼ਰੀਫ ਜੀ ਬਾੜੀਆਂ ਵਿਸ਼ੇਸ਼ ਤੌਰ ਤੇ ਹਾਜ਼ਰ ਸਨ। ਸਕੂਲ ਵਿੱਚੋਂ ਅੱਬਲ ਆਏ ਬੱਚਿਆਂ ਨੂੰ ਸਨਮਾਨਿਤ ਕੀਤਾ ਗਿਆ। ਉਸ ਮੌਕੇ ਦੀਆਂ ਤਸਵੀਰਾਂ।

Previous articleਆਸਰਾ ਫਾਊਂਡੇਸ਼ਨ ਸ਼੍ਰੀ ਅਨੰਦਪੁਰ ਸਾਹਿਬ ਦੇ ਪ੍ਰਧਾਨ ਮਾਸਟਰ ਸੰਜੀਵ ਧਰਮਾਣੀ ਦਾ ਹੋਇਆ ਸਨਮਾਨ
Next articleਬੀਤੇ ਕੱਲ੍ਹ 19/4/25 ਪੀ. ਆਰ. ਸੀ. ਟੀ. ਲੁਧਿਆਣਾ ਡਿਪੂ ਵਿਖੇ SC/BC ਕਰਮਚਾਰੀ ਯੂਨੀਅਨ ਅਤੇ ਸਮੂਹ ਕਰਮ ਜੱਥੇਬੰਦੀਆਂ ਵੱਲੋਂ ਡਾ. ਭੀਮ ਰਾਓ ਅੰਬੇਡਕਰ ਜੀ ਦਾ ਜਨਮ ਦਿਨ ਸਾਂਝੇ ਤੌਰ ਮਨਾਇਆ ਗਿਆ।