HOME ਪਿੰਡ ਬੀੜ ਕਾਠਗੜ੍ਹ ਵਿਖੇ ਦੂਜਾ ਕ੍ਰਿਕਟ ਟੂਰਨਾਮੈਂਟ 30 ਅਤੇ 31 ਮਈ ਨੂੰ:...

ਪਿੰਡ ਬੀੜ ਕਾਠਗੜ੍ਹ ਵਿਖੇ ਦੂਜਾ ਕ੍ਰਿਕਟ ਟੂਰਨਾਮੈਂਟ 30 ਅਤੇ 31 ਮਈ ਨੂੰ: ਹਨੀ ਹੱਕਲਾ

4

ਧੰਨ ਧੰਨ ਬਾਬਾ ਗੁਰਦਿੱਤਾ ਸਪੋਰਟਸ ਕਲੱਬ ਵੱਲੋਂ ਕਰਵਾਏ ਜਾ ਰਹੇ ਖੇਡ ਮੇਲੇ ਦੀਆਂ ਤਿਆਰੀਆਂ ਮੁਕੰਮਲ

ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ) : ਇਲਾਕੇ ਦੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਨਸ਼ਿਆਂ ਵਰਗੀਆਂ ਭੈੜੀਆਂ ਅਲਾਮਤਾਂ ਤੋਂ ਦੂਰ ਰੱਖਣ ਦੇ ਸ਼ਲਾਘਾਯੋਗ ਮਕਸਦ ਨਾਲ ‘ਧੰਨ ਧੰਨ ਬਾਬਾ ਗੁਰਦਿੱਤਾ ਸਪੋਰਟਸ ਕਲੱਬ ਬੀੜ ਕਾਠਗੜ੍ਹ’ ਵੱਲੋਂ ਦੂਜਾ ਕ੍ਰਿਕਟ ਟੂਰਨਾਮੈਂਟ 30 ਅਤੇ 31 ਮਈ 2026 ਨੂੰ ਪਿੰਡ ਬੀੜ ਕਾਠਗੜ੍ਹ ਵਿਖੇ ਬੜੀ ਧੂਮ-ਧਾਮ ਨਾਲ ਕਰਵਾਇਆ ਜਾ ਰਿਹਾ ਹੈ। ਇਸ ਦੋ ਰੋਜ਼ਾ ਖੇਡ ਮੇਲੇ ਸਬੰਧੀ ਪ੍ਰਬੰਧਕਾਂ ਵੱਲੋਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਅਤੇ ਇਲਾਕੇ ਦੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਹ ਜਾਣਕਾਰੀ ਦਿੰਦਿਆਂ ਹਨੀ ਹੱਕਲਾ ਨੇ ਅੱਗੇ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਥਾਵਾਂ ਤੋਂ ਨਾਮਵਰ ਟੀਮਾਂ ਹਿੱਸਾ ਲੈਣਗੀਆਂ। ਟੂਰਨਾਮੈਂਟ ਵਿੱਚ ਜੇਤੂ ਰਹਿਣ ਵਾਲੀਆਂ ਟੀਮਾਂ ਲਈ ਪ੍ਰਬੰਧਕਾਂ ਵੱਲੋਂ ਆਕਰਸ਼ਕ ਨਕਦ ਇਨਾਮ ਅਤੇ ਟਰਾਫੀਆਂ ਰੱਖੀਆਂ ਗਈਆਂ ਹਨ। ਖੇਡਾਂ ਦੌਰਾਨ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਜੇਤਾ ਟੀਮ ਨੂੰ 7100/- ਰੁਪਏ ਨਕਦ ਅਤੇ ਸ਼ਾਨਦਾਰ ਕੱਪ ਨਾਲ ਸਨਮਾਨਿਤ ਕੀਤਾ ਜਾਵੇਗਾ, ਜਦਕਿ ਦੂਜੇ ਸਥਾਨ ‘ਤੇ ਰਹਿਣ ਵਾਲੀ ਉਪ-ਵਿਜੇਤਾ ਟੀਮ ਨੂੰ 5100/- ਰੁਪਏ ਨਕਦ ਅਤੇ ਕੱਪ ਦਿੱਤਾ ਜਾਵੇਗਾ। ਇਸੇ ਤਰ੍ਹਾਂ ਤੀਜੇ ਅਤੇ ਚੌਥੇ ਸਥਾਨ ‘ਤੇ ਆਉਣ ਵਾਲੀਆਂ ਟੀਮਾਂ ਨੂੰ 2100-2100 ਰੁਪਏ ਨਕਦ ਅਤੇ ਕੱਪ ਦੇ ਕੇ ਨਿਵਾਜਿਆ ਜਾਵੇਗਾ। ਇਸ ਖੇਡ ਮੇਲੇ ਦੌਰਾਨ ਖਿਡਾਰੀਆਂ ਦੀ ਹੌਸਲਾ ਅਫ਼ਜ਼ਾਈ ਲਈ ਇੱਕ ਵਿਸ਼ੇਸ਼ ਇਨਾਮ ਵੀ ਰੱਖਿਆ ਗਿਆ ਹੈ, ਜਿਸ ਤਹਿਤ ਟੂਰਨਾਮੈਂਟ ਦੇ ਸਰਵੋਤਮ ਖਿਡਾਰੀ (ਆਲ ਰਾਊਂਡਰ) ਨੂੰ 2001 ਰੁਪਏ ਦਾ ਨਕਦ ਇਨਾਮ ਦਿੱਤਾ ਜਾਵੇਗਾ। ਟੂਰਨਾਮੈਂਟ ਵਿੱਚ ਭਾਗ ਲੈਣ ਵਾਲੀਆਂ ਟੀਮਾਂ ਲਈ ਐਂਟਰੀ ਫੀਸ 500/- ਰੁਪਏ ਨਿਰਧਾਰਿਤ ਕੀਤੀ ਗਈ ਹੈ। ਕਲੱਬ ਦੇ ਪ੍ਰਬੰਧਕਾਂ ਨੇ ਸਮੂਹ ਖੇਡ ਪ੍ਰੇਮੀਆਂ ਅਤੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਦੋਵੇਂ ਦਿਨ ਭਾਰੀ ਗਿਣਤੀ ਵਿੱਚ ਪਹੁੰਚ ਕੇ ਖਿਡਾਰੀਆਂ ਦਾ ਹੌਸਲਾ ਵਧਾਉਣ। ਟੂਰਨਾਮੈਂਟ ਸਬੰਧੀ ਵਧੇਰੇ ਜਾਣਕਾਰੀ ਜਾਂ ਆਪਣੀ ਟੀਮ ਦੀ ਐਂਟਰੀ ਕਰਵਾਉਣ ਲਈ ਕਲੱਬ ਵੱਲੋਂ ਸੰਪਰਕ ਨੰਬਰ 89687-13044, 91070-07600 ਅਤੇ 87250-64426 ਵੀ ਜਾਰੀ ਕੀਤੇ ਗਏ ਹਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਨਗਰ ਕੌਂਸਲ ਮੋਰਿੰਡਾ ’ਤੇ ਕਾਂਗਰਸ ਦਾ ਕਬਜ਼ਾ
Next articleਕਾਂਗਰਸ ਹਾਈਕਮਾਂਡ ਪੰਜਾਬ ਦੀ ਵਾਗਡੋਰ ਚਰਨਜੀਤ ਸਿੰਘ ਚੰਨੀ ਨੂੰ ਸੌਂਪੇ: ਜਸਵਿੰਦਰ ਵਿੱਕੀ ਕਾਠਗੜ੍ਹ