ਬਲਾਚੌਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) : ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਅਤੇ ਸੀਨੀਅਰ ਆਗੂ ਐਡਵੋਕੇਟ ਸੰਜੀਵ ਚੌਧਰੀ ਚੇਚੀ ਵੱਲੋਂ ਇਲਾਕੇ ਵਿੱਚ ਲੋਕਾਂ ਨਾਲ ਰਾਬਤਾ ਮੁਹਿੰਮ ਨੂੰ ਹੋਰ ਤੇਜ਼ ਕਰ ਦਿੱਤਾ ਗਿਆ ਹੈ। ਇਸੇ ਲੜੀ ਤਹਿਤ ਅੱਜ ਉਨ੍ਹਾਂ ਵੱਲੋਂ ਪਿੰਡ ਬੇਹਰੜੀ ਵਿਖੇ ਪਾਰਟੀ ਸਾਥੀਆਂ, ਇਲਾਕੇ ਦੇ ਬਜ਼ੁਰਗਾਂ ਅਤੇ ਨੌਜਵਾਨਾਂ ਨਾਲ ਇੱਕ ਵਿਸ਼ੇਸ਼ ਅਤੇ ਅਹਿਮ ਮੀਟਿੰਗ ਕੀਤੀ ਗਈ।
ਇਸ ਮੀਟਿੰਗ ਦੌਰਾਨ ਇਲਾਕੇ ਦੇ ਅਹਿਮ ਮੁੱਦਿਆਂ, ਪਾਰਟੀ ਸੰਗਠਨ ਨੂੰ ਬੂਥ ਪੱਧਰ ‘ਤੇ ਮਜ਼ਬੂਤ ਕਰਨ ਅਤੇ ਆਉਣ ਵਾਲੇ ਸਮੇਂ ਦੀਆਂ ਤਿਆਰੀਆਂ ਸਬੰਧੀ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਪਿੰਡ ਬੇਹਰੜੀ ਵਿਖੇ ਹੋਈ ਇਸ ਮੀਟਿੰਗ ਵਿੱਚ ਜਿਸ ਤਰ੍ਹਾਂ ਲੋਕਾਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕੀਤੀ, ਉਸ ਤੋਂ ਸਾਫ਼ ਜ਼ਾਹਰ ਹੁੰਦਾ ਹੈ ਕਿ ਐਡਵੋਕੇਟ ਸੰਜੀਵ ਚੌਧਰੀ ਚੇਚੀ ਦੀਆਂ ਨੁਕੜ ਮੀਟਿੰਗਾਂ ਹੁਣ ਵਿਸ਼ਾਲ ਰੈਲੀਆਂ ਦਾ ਰੂਪ ਧਾਰਨ ਕਰਦੀਆਂ ਜਾ ਰਹੀਆਂ ਹਨ। ਇਲਾਕੇ ਵਿੱਚ ਹਰ ਪਾਸੇ ਐਡਵੋਕੇਟ ਸੰਜੀਵ ਚੇਚੀ ਦੀ ਕਾਰਜਸ਼ੈਲੀ ਦੀ ਚਰਚਾ ਹੈ ਅਤੇ ਲੋਕਾਂ ਵਿੱਚ ਭਾਰੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ, ਜਿਸ ਕਾਰਨ ਹਰ ਪਾਸੇ ਸੰਜੀਵ ਚੇਚੀ ਦੀ ਬੱਲੇ-ਬੱਲੇ ਹੋ ਰਹੀ ਹੈ। ਇਸ ਮੌਕੇ ਹਾਜ਼ਰ ਲੋਕਾਂ ਨੂੰ ਸੰਬੋਧਨ ਕਰਦਿਆਂ ਅਤੇ ਆਪਣੇ ਵਿਚਾਰ ਸਾਂਝੇ ਕਰਦਿਆਂ ਐਡਵੋਕੇਟ ਸੰਜੀਵ ਚੌਧਰੀ ਚੇਚੀ ਨੇ ਆਖਿਆ ਕਿ “ਤੁਹਾਡੇ ਵੱਲੋਂ ਮਿਲਿਆ ਪਿਆਰ, ਵਿਸ਼ਵਾਸ ਅਤੇ ਸਹਿਯੋਗ ਹੀ ਸਾਡੀ ਸਭ ਤੋਂ ਵੱਡੀ ਤਾਕਤ ਹੈ।” ਉਨ੍ਹਾਂ ਸਮੂਹ ਵਰਕਰਾਂ ਅਤੇ ਸਾਥੀਆਂ ਨੂੰ ਹਲਕੇ ਦੀ ਤਰੱਕੀ ਲਈ ਹੋਰ ਤਨਦੇਹੀ ਨਾਲ ਜੁਟਣ ਦਾ ਸੱਦਾ ਦਿੰਦਿਆਂ ਕਿਹਾ ਕਿ “ਆਓ, ਮਿਲ ਕੇ ਲੋਕਾਂ ਦੀ ਸੇਵਾ ਅਤੇ ਇਲਾਕੇ ਦੀ ਤਰੱਕੀ ਲਈ ਹੋਰ ਮਜ਼ਬੂਤੀ ਨਾਲ ਅੱਗੇ ਵਧੀਏ।” ਮੀਟਿੰਗ ਦੇ ਅੰਤ ਵਿੱਚ ਪਿੰਡ ਵਾਸੀਆਂ ਅਤੇ ਆਏ ਹੋਏ ਮੋਹਤਬਰਾਂ ਨੇ ਐਡਵੋਕੇਟ ਚੇਚੀ ਨੂੰ ਹਰ ਤਰ੍ਹਾਂ ਦਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿੱਤਾ।ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






