8 ਮਾਰਚ ਨੂੰ ਲਗਾਇਆ ਜਾਵੇਗਾ ਅੱਖਾਂ, ਦਿਲ ਦੇ ਰੋਗਾਂ ਅਤੇ ਹੱਡੀਆਂ ਦਾ ਜਾਂਚ ਕੈਂਪ
ਉੱਘੇ ਕਾਰੋਬਾਰੀ ਅਤੇ ਫਿਲਮੀ ਅਦਾਕਾਰ ਰਾਜ ਕੁੰਦਰਾ ਸਮਾਗਮ ਵਿੱਚ ਹੋਣਗੇ ਸਾਮਲ
ਰਾਏਕੋਟ, (ਸਮਾਜ ਵੀਕਲੀ) (ਗੁਰਭਿੰਦਰ ਗੁਰੀ) : ਨੇੜਲੇ ਪਿੰਡ ਭੈਣੀ ਬੜਿੰਗਾ ਵਿਖੇ ਭਾਈ ਘਨੱਈਆ ਜੀ ਸੇਵਾ ਮਿਸ਼ਨ, ਗੁਰਦੁਆਰਾ ਡੇਰਾ ਸਾਹਿਬ ਪ੍ਰਬੰਧਕ ਕਮੇਟੀ, ਗ੍ਰਾਮ ਪੰਚਾਇਤ ਪਿੰਡ ਭੈਣੀ ਬੜਿੰਗਾ ਅਤੇ ਪ੍ਰਵਾਸੀ ਵੀਰਾਂ ਦੇ ਸਹਿਯੋਗ ਨਾਲ 14ਵਾਂ ਸਲਾਨਾ ਸਮਾਗਮ ਗੁਰਦੁਆਰਾ ਸਿੱਧਸਰ ਡੇਰਾ ਸਾਹਿਬ ਵਿਖੇ ਕਰਵਾਇਆ ਜਾ ਰਿਹਾ ਹੈ। ਜਿਸ ਵਿੱਚ 07 ਮਾਰਚ ਨੂੰ ਲੋੜਵੰਦ ਲੜਕੀਆਂ ਦੇ ਸਮੂਹਿਕ ਵਿਆਹ ਕਰਵਾਏ ਜਾਣਗੇ, 08 ਮਾਰਚ ਨੂੰ ਫ੍ਰੀ ਮੈਡੀਕਲ ਕੈਂਪ (ਦਿਲ ਅਤੇ ਦਿਮਾਗ) ਅਤੇ ਅੱਖਾਂ ਦਾ ਮੁਫਤ ਚੈੱਕਅਪ ਅਤੇ ਆਪ੍ਰੇਸ਼ਨ ਕੈਂਪ ਲਗਾਇਆ ਜਾ ਰਿਹਾ ਹੈ। ਇਸ ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਡਾ. ਜਸਵੰਤ ਸਿੰਘ, ਸਾਬਕਾ ਸਰਪੰਚ ਗੁਰਸੇਵਕ ਸਿੰਘ, ਗੁਰਦਿੱਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਪਾਲ ਸਿੰਘ ਸੇਖੋਂ ਕੈਨੇਡਾ ਦੇ ਉੱਦਮ ਸਦਕਾ ਪਿਛਲੇ 14 ਸਾਲਾਂ ਤੋਂ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ 07 ਮਾਰਚ ਨੂੰ ਲੋੜਵੰਦ ਲੜਕੀਆਂ ਦੇ ਵਿਆਹ ਕਰਵਾਏ ਜਾ ਰਹੇ ਹਨ, ਉਨ੍ਹਾਂ ਲਈ ਉੱਘੇ ਕਾਰੋਬਾਰੀ ਅਤੇ ਪੰਜਾਬੀ ਫਿਲਮੀ ਅਦਾਕਾਰ ਰਾਜ ਕੁੰਦਰਾ, ਉੱਘੇ ਗੀਤਕਾਰ ਸੋਨੀ ਠੁੱਲੇਵਾਲ ਵੱਲੋਂ ਵੱਡਮੁੱਲਾ ਯੋਗਦਾਨ ਪਾਇਆ ਗਿਆ ਹੈ। ਸਾਬਕਾ ਸਰਪੰਚ ਗੁਰਸੇਵਕ ਸਿੰਘ ਨੇ ਦੱਸਿਆ ਕਿ 08 ਮਾਰਚ ਨੂੰ ਲਗਾਏ ਜਾ ਰਹੇ ਕੈਂਪ ਵਿੱਚ ਦਿਲ ਦੇ ਰੋਗਾਂ, ਹੱਡੀਆਂ, ਗੁਰਦੇ ਦੀਆਂ ਬਿਮਾਰੀਆਂ ਦੇ ਟੈਸਟ, ਸ਼ੂਗਰ ਟੈਸਟ, ਈਸੀਜੀ ਆਦਿ ਦੇ ਟੈਸਟ ਕੀਤੇ ਜਾਣਗੇ। ਲੋੜਵੰਦ ਲੋਕਾਂ ਦੀਆਂ ਅੱਖਾਂ ਦੇ ਸ਼ੰਕਰਾ ਆਈ ਹਸਪਤਾਲ ਦੀ ਟੀਮ ਵੱਲੋਂ ਆਪ੍ਰੇਸ਼ਨ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ਦਿਲ ਦੀਆਂ ਬਿਮਾਰੀਆਂ ਦੇ ਮਾਹਰ ਡਾਕਟਰ ਬ੍ਰਜੇਸ਼, ਹੱਡੀਆਂ ਦੇ ਮਾਹਰ ਡਾਕਟਰ ਡਾਕਟਰ ਜਗਮੋਹਨ ਸਿੰਘ ਵਿਸੇਸ਼ ਤੌਰ ਤੇ ਕੈਂਪ ਵਿੱਚ ਸ਼ਾਮਲ ਹੋਣਗੇ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਵਿੱਚ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਸੰਤ ਬਾਬਾ ਟੇਕ ਸਿੰਘ ਜੀ ਧਨੌਲਾ, ਫਿਲਮੀ ਅਦਾਕਾਰ ਰਾਜ ਕੁੰਦਰਾ, ਅੰਤਰਰਾਸ਼ਟਰੀ ਪਹਿਲਵਾਨ ਜੱਸਾ ਪੱਟੀ, ਪਿੰਕਾ ਜਰਗ, ਵਿਧਾਨ ਸਭਾ ਹਲਕਾ ਮਹਿਲ ਕਲਾਂ ਦੇ ਇੰਚਾਰਜ ਨਾਥ ਸਿੰਘ ਹਮੀਦੀ ਵੀ ਹਾਜਰੀ ਭਰਨਗੇ। ਇਸ ਮੌਕੇ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


