ਪਿੰਡ ਭਿੰਡਰਾਂ ਵਿਖੇ ਡੇਂਗੂ ਬੁਖਾਰ ਦੇ ਲੱਛਣ, ਉਪਾਅ ਤੇ ਇਲਾਜ ਤੋਂ ਜਾਗਰੂਕ ਕੀਤਾ

ਸੰਗਰੂਰ (ਸਮਾਜ ਵੀਕਲੀ)
 ਸਿਵਲ ਸਰਜਨ ਡਾਕਟਰ ਕਿਰਪਾਲ ਸਿੰਘ ਜੀ ਦੇ ਹੁਕਮਾਂ ਅਤੇ ਸੀਨੀਅਰ ਮੈਡੀਕਲ ਅਫਸਰ ਲੌਂਗੋਵਾਲ ਡਾਕਟਰ ਹਰਪ੍ਰੀਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਐਸ ਆਈ ਚਮਕੌਰ ਸਿੰਘ ਜੀ ਦੀ ਅਗਵਾਈ ਵਿਚ ਪਿੰਡ ਭਿੰਡਰਾਂ ਵਿੱਚ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ, ਉਸਦੇ ਲੱਛਣ ਅਤੇ ਇਲਾਜ ਸੰਬੰਧੀ ਸਪੀਕਰ ਰਾਹੀਂ ਪਿੰਡ ਦੀਆਂ ਗਲੀਆਂ, ਸੱਥਾਂ ਘਰਾਂ, ਅਤੇ ਮਾਈਗਰੇਟਰੀ ਆਬਾਦੀ ਆਦਿ ਥਾਵਾਂ ਤੇ ਅਨਾਊਂਸਮੈਂਟ ਕਰਵਾਈ ਗਈ ਇਸ ਅਨਾਉਂਸਮੇਂਟ ਕਰਵਉਣ ਦਾ ਮੰਤਵ ਲੋਕਾਂ ਨੂੰ ਡੇਂਗੂ ਬੁਖਾਰ ਤੋਂ ਬਚਾਅ ਸਬੰਧੀ ਜਾਗਰੂਕ ਕਰਨਾ ਹੈ। ਅਨਾਊਂਸਮੈਂਟ ਰਾਹੀਂ ਦੱਸਿਆ ਗਿਆ ਕਿ ਡੇਂਗੂ ਕਾਰਨ ਤੇਜ ਬੁਖਾਰ ਮਾਸਪੇਸ਼ੀਆਂ ਵਿਚ ਤੇਜ ਦਰਦ ਚਮੜੀ ਤੇ ਲਾਲ ਦਾਣੇ ਅਤੇ ਗੰਭੀਰ ਸਥਿਤੀ ਵਿੱਚ ਮਸੂੜੇ ਵਿਚੋਂ ਖ਼ੂਨ ਆਉਣਾ ਇਸਦੇ ਲੱਛਣ ਹਨ। ਅਜਿਹੀ ਸਥਿਤੀ ਵਿੱਚ ਨੇੜੇ ਦੀ ਸਰਕਾਰੀ ਸਿਹਤ ਸੰਸਥਾ ਜਾਂ ਹਸਪਤਾਲ ਨਾਲ ਸੰਪਰਕ ਕੀਤਾ ਜਾਵੇ। ਖੜੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸਾਫ ਕਰੋ, ਪੂਰੀ ਬਾਹਵਾਂ ਦੇ ਕੱਪੜੇ ਪਹਿਨੋ, ਮੱਛਰ ਦਾਨੀ ਅਤੇ ਮੱਛਰ ਵਾਲੀ ਕਰੀਮ ਵਰਤੋ। ਬੁਖਾਰ ਹੋਣ ਤੇ ਸਿਰਫ ਪੈਰਾਸਿਟਾਮੋਲ ਵਰਤੋ। ਟੁੱਟੇ ਬਰਤਨ ਡ੍ਰਮ ਟਾਇਰ ਖੁੱਲ੍ਹੇ ਵਿੱਚ ਨਾਂ ਰੱਖੋ। ਪਾਣੀ ਅਤੇ ਤਰਲ ਚੀਜ਼ਾਂ ਜਿਆਦਾ ਪੀਓ ਅਤੇ ਆਰਾਮ ਕਰੋ। ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸਿਹਤ ਕਰਮਚਾਰੀ ਇੰਦਰਜੀਤ ਸਿੰਘ, ਰਵਿੰਦਰ ਸਿੰਘ, ਮਨਜਿੰਦਰ ਸਿੰਘ, ਸਰਬਜੀਤ ਸਿੰਘ ਨੇ ਪੂਰਨ ਸ਼ਮੂਲੀਅਤ ਕੀਤੀ।
ਇੰਦਰਜੀਤ ਸਿੰਘ 
ਸਿਹਤ ਕਰਮਚਾਰੀ 
9501036233
Previous article*ਹੈਪੀ ਯੋਗਾ ਡੇਅ*
Next articleਮਾਂ ਵੈਸ਼ਨੂੰ ਦਰਬਾਰ ਦੁੱਖ ਖੰਡਨ ਨਿਵਾਸ ਮੋਂਰੋਂ ਵਿਖੇ ਵਿਸ਼ਾਲ ਚੌਂਕੀ ਆਯੋਜਿਤ