ਪਿੰਡ ਭੁਲਾਣਾ ਵਲੋਂ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ

ਕਪੂਰਥਲਾ (ਸਮਾਜ ਵੀਕਲੀ) (ਕੌੜਾ )- ਭਗਵਾਨ ਵਾਲਮੀਕ ਸਭਾ ਪਿੰਡ ਭੁਲਾਣਾ ਵਲੋਂ ਸੋਢੀ ਭੁਲਾਣਾ ਦੀ ਅਗਵਾਈ ਵਿੱਚ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਹਾੜਾ ਰੇਲ ਕੋਚ ਫੈਕਟਰੀ ਦੇ ਗੇਟ ਨੰ 3 ਤੇ ਬਹੁਤ ਹੀ ਮਹਾਂਰਿਸ਼ੀ ਵਾਲਮੀਕ ਜੀ ਦਾ ਪ੍ਰਗਟ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਸੱਭਿਆਚਾਰਕ ਮੇਲਿਆਂ ਦੀ ਸ਼ਾਨ ਦਵਿੰਦਰ ਦਿਆਲਪੁਰੀ ਨੇ ਮਹਾਰਿਸ਼ੀ ਵਾਲਮੀਕ ਜੀ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਸ਼ੁਭ ਅਵਸਰ ਤੇ ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਦੇ ਜਨਰਲ ਸਕੱਤਰ ਧਰਮ ਪਾਲ ਪੈਂਥਰ, ਆਲ ਇੰਡੀਆ ਐਸਸੀ/ਐਸਟੀ ਰੇਲਵੇ ਇੰਪਲਾਈਜ ਐਸੋਸੀਏਸ਼ਨ ਦੇ ਲੀਗਲ ਐਡਵਾਈਜ਼ਰ ਰਣਜੀਤ ਸਿੰਘ ਅਤੇ ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਮੌੜ ਆਦਿ ਨੇ ਭਗਵਾਨ ਵਾਲਮੀਕ ਜੀ ਦੇ ਪ੍ਰਕਾਸ਼ ਪੁਰਬ ਦੀ ਸੰਗਤਾਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮਹਾਰਿਸ਼ੀ ਵਾਲਮੀਕ ਜੀ ਦੇ ਹੱਥ ਵਿੱਚ ਫੜੀ ਹੋਈ ਕਲਮ ਇਸ ਗੱਲ ਦਾ ਇਸ਼ਾਰਾ ਕਰਦੀ ਹੈ ਕਿ ਕਲਮ ਦੀ ਤਾਕਤ ਤਲਵਾਰ ਨਾਲੋਂ ਜਿਆਦਾ ਸ਼ਕਤੀਸ਼ਾਲੀ ਹੁੰਦੀ ਹੈ।

ਅੱਜ ਦੇ ਕੰਪਿਊਟਰ ਯੁੱਗ ਵਿੱਚ ਸਾਨੂੰ ਆਪਣੇ ਬੱਚਿਆਂ ਨੂੰ ਵੱਧ ਤੋਂ ਸਿੱਖਿਅਤ ਕਰਨ ਦੀ ਜਰੂਰਤ ਹੈ। ਗਿਆਨ ਤੋਂ ਬਗੈਰ ਮਨੁੱਖ ਕਦੇ ਵੀ ਤਰੱਕੀ ਨਹੀਂ ਕਰ ਸਕਦਾ। ਬਾਬਾ ਸਾਹਿਬ ਡਾ. ਬੀ. ਆਰ. ਅੰਬੇਡਕਰ ਜੀ ਦਿੱਤੇ ਹੋਏ ਉਪਦੇਸ਼ ਸਿੱਖਿਅਤ ਹੋਵੋ, ਸੰਗਠਿਤ ਰਹੋ ਅਤੇ ਸੰਘਰਸ਼ ਕਰੋ ਨੂੰ ਅਮਲੀ ਜਾਮਾ ਪਹਿਨਾਉਣਾ ਹੋਵੇਗਾ। ਇਸ ਮੌਕੇ ਤੇ ਵੱਖ ਵੱਖ ਸਕੂਲਾਂ ਦੇ ਹੋਣਹਾਰ ਬੱਚਿਆਂ ਨੂੰ ਕਾਪੀਆਂ ਅਤੇ ਸਟੇਸ਼ਨਰੀ ਅਤੇ ਡਾ. ਬੀ. ਆਰ. ਅੰਬੇਡਕਰ ਸੁਸਾਇਟੀ ਵਲੋਂ ਪ੍ਰਬੰਧਕਾਂ ਨੂੰ ਮਿਸ਼ਨਰੀ ਕਿਤਾਬਾਂ ਦੇ ਕੇ ਸਨਮਾਨਿਤ ਕੀਤਾ ਗਿਆ। ਪ੍ਰਬੰਧਕ ਕਮੇਟੀ ਨੇ ਲੋਕ ਗਾਇਕ ਦਵਿੰਦਰ ਦਿਆਲਪੁਰੀ, ਸਮਾਜ ਸੇਵਕ ਧਰਮ ਪਾਲ ਪੈਂਥਰ, ਬਾਬਾ ਜੀਵਨ ਸਿੰਘ ਸੁਸਾਇਟੀ ਦੇ ਜਨਰਲ ਸਕੱਤਰ ਅਵਤਾਰ ਸਿੰਘ ਮੌੜ ਨੂੰ ਲੋਈ ਦੇ ਕੇ ਸਨਮਾਨਿਤ ਕੀਤਾ ਗਿਆ। ਸਮਾਗਮ ਵਿੱਚ ਸ਼ਾਮਲ ਸਖਸ਼ੀਅਤਾਂ ਅਤੇ ਸੰਗਤਾਂ ਤੋਂ ਇਲਾਵਾ ਦਾਨੀ ਸੱਜਣਾਂ ਦਾ ਧੰਨਵਾਦ ਸੋਢੀ ਭੁਲਾਣਾ ਕੀਤਾ। ਸਮਾਗਮ ਨੂੰ ਸਫਲ ਬਣਾਉਣ ਲਈ ਬਲਾਕ ਸੰਮਤੀ ਮੈਂਬਰ ਬਲਵਿੰਦਰ ਕੁਮਾਰ, ਸਮਾਜ ਸੇਵਕ ਬੂਟਾ ਰਾਮ ਗਿੱਲ, ਸੁੱਖਾ ਭੁਲਾਣਾ, ਬੱਬੂ ਭੁਲਾਣਾ, ਸਾਬੀ ਭੁਲਾਣਾ, ਬਹਾਦਰ ਸਿੰਘ, ਡਾਕਟਰ ਅੰਬੇਡਕਰ ਸੁਸਾਇਟੀ ਦੇ ਪ੍ਰਧਾਨ ਕ੍ਰਿਸ਼ਨ ਲਾਲ ਜੱਸਲ, ਐਸਸੀ/ਐਸਟੀ ਐਸੋਸੀਏਸ਼ਨ ਦੇ ਜੋਨਲ ਸਕੱਤਰ ਸੋਹਨ ਬੈਠਾ, ਕੈਸ਼ੀਅਰ ਰਵਿੰਦਰ ਕੁਮਾਰ, ਬਾਬਾ ਜੀਵਨ ਸਿੰਘ ਵੈਲਫੇਅਰ ਸੁਸਾਇਟੀ ਦੇ ਉਪ ਪ੍ਰਧਾਨ ਜਸਪਾਲ ਸਿੰਘ ਚੌਹਾਨ, ਨਿਰਵੈਰ ਸਿੰਘ, ਬਲਬੀਰ ਸਿੰਘ ਬੀਰਾ ਅਤੇ ਰੇਖਾ ਰਾਣੀ ਆਦਿ ਨੇ ਅਹਿਮ ਯੋਗਦਾਨ ਪਾਇਆ।

 

 

 

‘ਸਮਾਜਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly

Previous articleਬਲਵਾਨ
Next articleਜ਼ਿਲਾ ਪੱਧਰੀ “ ਟੀਚਰ ਫੈਸਟ 2022” ਦਾ ਸਰਕਾਰੀ ਸੀਨੀਅਰ ਆਰ ਸੀ ਐਫ ਵਿਖੇ ਆਯੋਜਨ