ਬਲਾਚੌਰ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪਿੰਡ ਭੂਰੀਵਾਲੇ ਮਾਲੇਵਾਲ ਲਈ ਇਹ ਬਹੁਤ ਹੀ ਮਾਣ ਅਤੇ ਖੁਸ਼ੀ ਦੀ ਗੱਲ ਹੈ ਕਿ ਪਿੰਡ ਦੀ ਹੋਣਹਾਰ ਧੀ ਵਿਸ਼ਾਲੀ, ਸਪੁੱਤਰੀ ਸ੍ਰੀ ਵਿੱਕੀ ਕਟਾਰੀਆ, ਨੇ ਸੀਬੀਐਸਈ ਦੀ ਦਸਵੀਂ ਜਮਾਤ ਦੀ ਪ੍ਰੀਖਿਆ ਵਿੱਚ 95% ਅੰਕ ਪ੍ਰਾਪਤ ਕਰਕੇ ਸ਼ਾਨਦਾਰ ਸਫਲਤਾ ਹਾਸਲ ਕੀਤੀ ਹੈ। ਵਿਸ਼ਾਲੀ ਦੀ ਇਸ ਉਪਲਬਧੀ ਨਾਲ ਨਾ ਸਿਰਫ ਉਸਦੇ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ, ਸਗੋਂ ਪੂਰੇ ਪਿੰਡ ਅਤੇ ਇਲਾਕੇ ਦਾ ਨਾਮ ਵੀ ਰੌਸ਼ਨ ਹੋਇਆ ਹੈ। ਇਸ ਮੌਕੇ ਪਿੰਡ ਦੇ ਸਰਪੰਚ ਸ੍ਰੀ ਰਾਮ ਸਰੂਪ ਭੂੰਬਲਾ ਨੇ ਵਿਸ਼ਾਲੀ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਾਡੀ ਧੀ ਨੇ ਮਿਹਨਤ ਅਤੇ ਲਗਨ ਨਾਲ ਇਹ ਮੁਕਾਮ ਹਾਸਲ ਕਰਕੇ ਸਾਬਿਤ ਕਰ ਦਿੱਤਾ ਹੈ ਕਿ ਜੇਕਰ ਇਰਾਦੇ ਨੇਕ ਹੋਣ ਤਾਂ ਮੰਜ਼ਿਲਾਂ ਦੂਰ ਨਹੀਂ ਹੁੰਦੀਆਂ। ਉਨ੍ਹਾਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਵਿਸ਼ਾਲੀ ‘ਤੇ ਬਹੁਤ ਮਾਣ ਹੈ। ਸਰਪੰਚ ਰਾਮ ਸਰੂਪ ਭੂੰਬਲਾ ਅਤੇ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਨੇ ਵਿਸ਼ਾਲੀ ਅਤੇ ਉਸਦੇ ਮਾਪਿਆਂ ਨੂੰ ਇਸ ਸ਼ਾਨਦਾਰ ਸਫਲਤਾ ਲਈ ਦਿਲੋਂ ਮੁਬਾਰਕਬਾਦ ਦਿੱਤੀ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿਸ਼ਾਲੀ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਮਿਹਨਤ ਕਰਕੇ ਉੱਚੇ ਮੁਕਾਮ ਹਾਸਲ ਕਰੇ ਅਤੇ ਪਿੰਡ ਦਾ ਨਾਮ ਹੋਰ ਵੀ ਬੁਲੰਦੀਆਂ ‘ਤੇ ਲੈ ਕੇ ਜਾਵੇ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



