ਕਪੂਰਥਲਾ , (ਸਮਾਜ ਵੀਕਲੀ) (ਕੌੜਾ)-ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਸਰਬਸੰਮਤੀ ਨਾਲ ਚੁਣੀ ਗਈ ਪਿੰਡ ਬੂਲਪੁਰ ਦੀ ਪੰਚਾਇਤ ਵੱਲੋਂ ਸਹੁੰ ਚੁੱਕ ਸਮਾਗਮ ਤੋਂ ਬਾਅਦ ਪਿੰਡ ਦੇ ਗੁਰਦੁਆਰਾ ਸਾਹਿਬ ਵਿੱਚ ਗੁਰੂ ਦੇ ਸ਼ੁਕਰਾਨੇ ਵਜੋਂ ਧਾਰਮਿਕ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਤੇ ਉਪਰੰਤ ਗੁਰੂ ਕੇ ਅਟੁੱਟ ਲੰਗਰ ਲਗਾਏ ਗਏ। ਇਸ ਮੌਕੇ ਤੇ ਵਿਸ਼ੇਸ਼ ਤੌਰ ਤੇ ਪਹੁੰਚੇ ਆਮ ਆਦਮੀ ਪਾਰਟੀ ਦੇ ਸੁਲਤਾਨਪੁਰ ਲੋਧੀ ਦੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ
ਸ਼ਿਰਕਤ ਕੀਤੀ।ਇਸ ਸਮਾਰੋਹ ਦੌਰਾਨ ਸੱਜਣ ਸਿੰਘ ਚੀਮਾ ਨੇ ਪਿੰਡ ਵਾਸੀਆਂ ਨੂੰ ਭਾਈਚਾਰਕ ਸਾਂਝ ਨੂੰ ਕਾਇਮ ਰੱਖਦਿਆਂ ਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਪੀਲ ਨੂੰ ਮੰਨਦਿਆਂ ਹੋਇਆ ਸਰਬਸੰਮਤੀ ਨਾਲ ਪੰਚਾਇਤ ਚੁਣਨ ਤੇ ਮੁਬਾਰਕਬਾਦ ਦਿੱਤੀ ਅਤੇ ਨਵੀਂ ਚੁਣੀ ਪੰਚਾਇਤ ਦੇ ਸਰਪੰਚ ਦਲਜੀਤ ਕੌਰ ਤੇ ਸਮੁੱਚੀ ਪੰਚਾਇਤ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ। ਉਹਨਾਂ ਨੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਅਤੇ ਖੇਡਾਂ ਤੇ ਪੜ੍ਹਾਈ ਵੱਲ ਖਾਸ ਧਿਆਨ ਦੇਣ ਲਈ ਪ੍ਰੇਰਿਤ ਕੀਤਾ ।ਇਸ ਮੌਕੇ ਤੇ ਸਟੇਜ ਸੈਕਟਰੀ ਦੀ ਭੂਮਿਕਾ ਮਾਸਟਰ ਗੁਰਪ੍ਰੀਤ ਸਿੰਘ ਜੋਸਨ ਨੇ ਨਿਭਾਉਂਦਿਆਂ ਹੋਇਆ ਪੰਚਾਇਤ ਵੱਲੋਂ ਸਮੂਹ ਨਗਰ ਨਿਵਾਸੀਆਂ ਅਤੇ ਆਏ ਹੋਏ ਪਤਵੰਤੇ ਸੱਜਣਾਂ ਦਾ ਸਵਾਗਤ ਅਤੇ ਧੰਨਵਾਦ ਕੀਤਾ। ਇਸ ਦੌਰਾਨ ਪੰਚਾਇਤ ਵੱਲੋਂ ਪਿੰਡ ਦੇ ਅਧੂਰੇ ਵਿਕਾਸ ਕਾਰਜਾਂ ਤੇ ਰੱਖੀਆਂ ਮੰਗਾਂ ਨੂੰ ਜਲਦੀ ਨੇਪਰੇ ਚਾੜਨ ਲਈ ਸੱਜਣ ਸਿੰਘ ਚੀਮਾ ਨੇ ਪੰਚਾਇਤ ਤੇ ਨਗਰ ਨਿਵਾਸੀਆਂ ਨੂੰ ਜਲਦ ਪੂਰਾ ਕਰਵਾਉਣ ਤੇ ਸਰਕਾਰ ਤੋਂ ਹਰ ਸੰਭਵ ਤੇ ਲੋੜਾਂ ਅਨੁਸਾਰ ਗ੍ਰਾਂਟਾਂ ਜਾਰੀ ਕਰਨ ਦਾ ਵਿਸ਼ਵਾਸ ਦਿਵਾਇਆ। ਇਸ ਦੇ ਨਾਲ ਹੀ ਉਹਨਾਂ ਪੰਜਾਬ ਸਰਕਾਰ ਵੱਲੋਂ ਸਰਬਸੰਮਤੀ ਨਾਲ ਪੰਚਾਇਤ ਚੁਣਨ ਤੇ ਮਿਲਣ ਵਾਲੀ 5 ਲੱਖ ਦੀ ਵਿਸ਼ੇਸ਼ ਰਾਸ਼ੀ ਜਲਦ ਦਿਵਾਉਣ ਦੀ ਗੱਲ ਕਹੀ। ਇਸ ਮੌਕੇ ਤੇ ਮਾਰਕਿਟ ਕਮੇਟੀ ਦੇ ਚੇਅਰਮੈਨ ਮੁਹੰਮਦ ਰਫੀ, ਸਰਪੰਚ ਦਲਜੀਤ ਕੌਰ ਮਹਿਰੋਕ,ਪੰਚ ਬਲਵਿੰਦਰ ਸਿੰਘ, ਪੰਚ ਕੇਵਲ ਸਿੰਘ ਫੌਜੀ, ਪੰਚ ਹਰਜਿੰਦਰ ਸਿੰਘ, ਪੰਚ ਹਰਪ੍ਰੀਤ ਕੌਰ, ਪੰਚ ਪਰਮਜੀਤ ਕੌਰ ਜੋਸਨ , ਗੁਰਦੁਆਰਾ ਕਮੇਟੀ ਪ੍ਰਧਾਨ ਸੁਖਵਿੰਦਰ ਸਿੰਘ ਮਹਿਰੋਕ, ਸਰਪੰਚ ਸੁਖਵਿੰਦਰ ਸਿੰਘ ਸੌਂਦ ਠੱਟਾ ਨਵਾਂ, ਸਰਪੰਚ ਗੁਰਬਚਨ ਸਿੰਘ ਸਰਪੰਚ ਬਸਤੀ ਬੂਲਪੁਰ, ਰਛਪਾਲ ਸਿੰਘ ਸੈਕਟਰੀ,
ਸਾਬਕਾ ਸਰਪੰਚ ਦੇਸ ਰਾਜ ,ਸਾਬਕਾ ਬਲਾਕ ਸਿੱਖਿਆ ਅਧਿਕਾਰੀ ਕੇਵਲ ਸਿੰਘ, ਮਾਸਟਰ ਅਵਤਾਰ ਸਿੰਘ ਜੋਸਨ, ਮਾਸਟਰ ਜੋਗਿੰਦਰ ਸਿੰਘ, ਮਾਸਟਰ ਗੁਰਪ੍ਰੀਤ ਸਿੰਘ, ਮਲਕੀਤ ਸਿੰਘ ਆੜਤੀਆ,ਸਰਬਜੀਤ ਸਿੰਘ ਆੜਤੀਆ, ਸੁਦੇਸ਼ ਕੁਮਾਰ ਜੋਸ਼ੀ, ਤੇਜਵਿੰਦਰ ਸਿੰਘ ਕੌੜਾ, ਨੰਬਰਦਾਰ ਗੁਰਸ਼ਰਨ ਸਿੰਘ , ਦਾਰਾ ਸਿੰਘ ਪਟਵਾਰੀ, ਪਰਮਿੰਦਰ ਸਿੰਘ ਜੋਸਨ, ਜਸਜੀਤ ਸਿੰਘ, ਲਖਵਿੰਦਰ ਸਿੰਘ ਮਰੋਕ,ਮਨਦੀਪ ਸਿੰਘ ਮਿੰਟੂ,ਹਰਪ੍ਰੀਤ ਸਿੰਘ ਹੈਪੀ, ਭਗਵਾਨ ਸਿੰਘ ਪਟਵਾਰੀ, ਅਬਦੁਲ ਸਤਾਰ, ਭੁਪਿੰਦਰ ਸਿੰਘ, ਬਲਦੇਵ ਸਿੰਘ ,ਰਣਜੀਤ ਸਿੰਘ, ਨਰਿੰਦਰਜੀਤ ਸਿੰਘ, ਸੁਰਿੰਦਰ ਸਿੰਘ, ਸੁਰਜੀਤ ਸਿੰਘ, ਸਿਮਰਨਜੀਤ ਸਿੰਘ ਜੋਸਨ,ਤਰਨਜੀਤ ਸਿੰਘ ਜੋਸਨ ,ਜਰਨੈਲ ਸਿੰਘ ਮਿਸਤਰੀ, ਮਨਜੀਤ ਸਿੰਘ ਧੰਜੂ,ਬਲਦੇਵ ਸਿੰਘ ,ਹੰਸ ਰਾਜ ਬਸੀ ,ਲਖਬੀਰ ਸਿੰਘ ਕੌੜਾ , ਸਾਧੂ ਸਿੰਘ, ਨਰੰਜਣ ਸਿੰਘ, ਜਗਜੀਤ ਸਿੰਘ, ਮੁਖਤਿਆਰ ਸਿੰਘ ਬੰਬੇ ਵਾਲੇ, ਅਨਮੋਲਪ੍ਰੀਤ ਸਿੰਘ, ਹਰਨੇਕ ਸਿੰਘ, ਗੁਰਮੁੱਖ ਸਿੰਘ, ਮਨਦੀਪ ਸਿੰਘ ਆਦਿ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly