ਨਵਾਂਸ਼ਹਿਰ, (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ) ਨਵਾਂਸ਼ਹਿਰ ਦੇ ਨਜ਼ਦੀਕੀ ਪਿੰਡ ਛੋਕਰਾਂ ਵਿਖੇ ਮਹਾਨ ਸੂਫ਼ੀ ਸੰਤ ਦਾਤਾ ਅੱਬੂ ਆਲਮ ਸ਼ਾਹ ਜੀ ਦਾ ਸਲਾਨਾ ਜੋੜ ਮੇਲਾ ਬੜੀ ਹੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੁਬਾਰਕ ਅਤੇ ਅਧਿਆਤਮਿਕ ਮੌਕੇ ‘ਤੇ ਇਲਾਕੇ ਦੀ ਪ੍ਰਮੁੱਖ ਸ਼ਖਸੀਅਤ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨਵਾਂਸ਼ਹਿਰ ਨੇ ਉਚੇਚੇ ਤੌਰ ‘ਤੇ ਪਹੁੰਚ ਕੇ ਦਰਬਾਰ ‘ਤੇ ਨਤਮਸਤਕ ਹੋ ਕੇ ਹਾਜ਼ਰੀ ਭਰੀ ਅਤੇ ਦਾਤਾ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੇਲੇ ਦੌਰਾਨ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ, ਜਿੱਥੇ ਸੂਫ਼ੀਆਨਾ ਮਾਹੌਲ ਵਿੱਚ ਸਭ ਨੇ ਮਿਲ ਕੇ ਸਰਬੱਤ ਦੇ ਭਲੇ ਦੀ ਕਾਮਨਾ ਕੀਤੀ। ਇਸ ਧਾਰਮਿਕ ਸਮਾਗਮ ਦੌਰਾਨ ਦਰਬਾਰ ਦੇ ਗੱਦੀ ਨਸ਼ੀਨ ਸਾਈਂ ਬਲਦੇਵ ਮਾਹੀ ਜੀ ਵੱਲੋਂ ਮੁੱਖ ਮਹਿਮਾਨ ਵਜੋਂ ਪਹੁੰਚੇ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨਵਾਂਸ਼ਹਿਰ ਨੂੰ ਦਰਬਾਰ ਦੀ ਬਖ਼ਸ਼ਿਸ਼ ਸਿਰੋਪਾਓ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਨਮਾਨ ਹਾਸਲ ਕਰਨ ਉਪਰੰਤ ਡਾਕਟਰ ਗੁਰਪ੍ਰੀਤ ਕੌਰ ਥਿਆੜਾ ਨੇ ਗੱਦੀ ਨਸ਼ੀਨ ਬਲਦੇਵ ਮਾਹੀ ਜੀ ਅਤੇ ਪ੍ਰਬੰਧਕ ਕਮੇਟੀ ਦਾ ਇਸ ਨਿੱਘੇ ਆਦਰ-ਸਤਿਕਾਰ ਅਤੇ ਬਖ਼ਸ਼ੇ ਗਏ ਮਾਣ-ਸਨਮਾਨ ਲਈ ਤਹਿ ਦਿਲੋਂ ਧੰਨਵਾਦ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਅਜਿਹੇ ਪਵਿੱਤਰ ਜੋੜ ਮੇਲੇ ਸਮਾਜ ਵਿੱਚ ਆਪਸੀ ਭਾਈਚਾਰਕ ਸਾਂਝ, ਅਮਨ-ਸ਼ਾਂਤੀ ਅਤੇ ਸਾਂਝੀਵਾਲਤਾ ਦਾ ਸੰਦੇਸ਼ ਦਿੰਦੇ ਹਨ ਅਤੇ ਇੱਥੇ ਆ ਕੇ ਮਨ ਨੂੰ ਅਥਾਹ ਆਤਮਿਕ ਸਕੂਨ ਮਿਲਦਾ ਹੈ।ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






