ਬੰਗਾ (ਸਮਾਜ ਵੀਕਲੀ) ( ਚਰਨਜੀਤ ਸੱਲ੍ਹਾ ) ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜਨਮ ਦਿਹਾੜਾ ਪਿੰਡ ਬੁਰਜ ਕੰਧਾਰੀ ਵਿਖੇ 14,15,16 ਫਰਵਰੀ 2025 ਨੂੰ ਮਨਾਇਆ ਜਾਵੇਗਾ।ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਬੁਰਜ ਕੰਧਾਰੀ ਨੇ ਪ੍ਰੋਗਰਾਮ ਦਾ ਵੇਰਵਾ ਦੱਸਦੇ ਹੋਏ 14 ਫਰਵਰੀ ਦਿਨ ਸ਼ੁੱਕਰਵਾਰ ਨੂੰ ਆਖੰਡ ਪਾਠ ਸਾਹਿਬ ਜੀ ਦੀ ਆਰੰਭ ਕੀਤੇ ਜਾਣਗੇ 15 ਫਰਵਰੀ ਦਿਨ ਸ਼ਨੀਵਾਰ ਨਿਸ਼ਾਨ ਸਾਹਿਬ ਜੀ ਚੜ੍ਹਾਏ ਜਾਣਗੇ ਉਸ ਦੇ ਨਾਲ ਹੀ ਨਗਰ ਕੀਰਤਨ ਸਜਾਇਆ ਜਾਵੇਗਾ। ਨਗਰ ਕੀਰਤਨ ਦੁਰਾਨ ਗਾਇਕ ਪੰਮਾ ਕੁਲਥਮ ਅਤੇ ਸਾਹਿਲ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਅਤੇ ਮਿਸ਼ਨ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ।16 ਫਰਵਰੀ ਦਿਨ ਐਤਵਾਰ ਨੂੰ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਗੁਰੂ ਕਾ ਲੰਗਰ ਤਿੰਨ ਦਿਨ ਅਟੁੱਟ ਵਰਤੇਗਾ ਜਿਸ ਦਾ ਪ੍ਰਬੰਧ ਸ੍ਰੀ ਗੁਰੂ ਰਵਿਦਾਸ ਗੁਰਦੁਆਰਾ ਕਮੇਟੀ ਪਿੰਡ ਬੁਰਜ ਕੰਧਾਰੀ ਜੀ ਕਰੇਗੀ ਜਿਸ ਦੀ ਜਾਣਕਾਰੀ ਹਰਬਲਾਸ ਬਸਰਾ ਜ਼ਿਲ੍ਹਾ ਜਨਰਲ ਸਕੱਤਰ ਬਸਪਾ ਸ਼ਹੀਦ ਭਗਤ ਸਿੰਘ ਨਗਰ ਨੇ ਦਿੱਤੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



