ਪਿੰਡ ਦੇ ਵਿਕਾਸ ਕਾਰਜ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ :ਸਰਪੰਚ ਰਾਜ ਕੁਮਾਰ

ਗੜ੍ਹਸ਼ੰਕਰ (ਸਮਾਜ ਵੀਕਲੀ) (ਬਲਵੀਰ ਚੌਪੜਾ ) ਬੀਤੇ ਦਿਨੀ ਹੋਈਆਂ ਪੰਚਾਇਤੀ ਚੋਣਾਂ ਦੌਰਾਨ ਪਿੰਡ ਭੱਜਲਾ ਦੀ ਪੰਚਾਇਤ, ਸਰਪੰਚ ਰਾਜ ਕੁਮਾਰ ਵਲੋਂ ਪਿੰਡ ਦੇ ਗੁਰੂਦੁਆਰਾ ਸਾਹਿਬ ਵਿਖ਼ੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ ਅਤੇ ਚੁਣੇ ਹੋਏ ਸਰਪੰਚ ਅਤੇ ਪੰਚਾਇਤ ਮੈਂਬਰਾਂ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਨਵੇਂ ਚੁਣੇ ਗਏ ਸਰਪੰਚ ਰਾਜ ਕੁਮਾਰ ਤੇ ਸਮੂਹ ਪੰਚਾਇਤ ਮੈਂਬਰਾਂ ਨੇ ਸਮੂਹ ਨਗਰ ਨਿਵਾਸੀਆਂ ਦਾ ਦਿਲੋਂ ਧੰਨਵਾਦ ਕਰਦਿਆਂ ਕਿਹਾ ਕਿ ਉਹ ਬਿਨ੍ਹਾਂ ਕਿਸੇ ਭੇਦਭਾਵ ਦੇ ਆਪਣੇ ਪੰਚਾਇਤ ਮੈਂਬਰਾਂ ਦਾ ਸਾਥ ਅਤੇ ਮੋਹਤਵਾਰ ਵਿਕਾਤੀਆਂ ਦੇ ਸਹਿਯੋਗ ਨਾਲ ਹਰ ਇਕ ਵਿਅਕਤੀ ਨੂੰ ਇਨਸਾਫ਼ ਦੇਣ ਲਈ ਹਮੇਸ਼ਾ ਹੀ ਯਤਨਸ਼ੀਲ ਰਹਿਣਗੇ | ਬਿਨ੍ਹਾਂ ਕਿਸੇ ਭੇਤ ਭਾਵ ਪਿੰਡ ਦੇ ਵਿਕਾਸ ਕਾਰਜ ਆਪਣੇ ਪ੍ਰੇਮ ਪਿਆਰ ਅਤੇ ਉਨ੍ਹਾਂ ਦੇ ਸਹਿਯੋਗ ਨਾਲ ਕਰਨਗੇ | ਅਖੀਰ ਵਿਚ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦੇ ਮਸਲੇ ਪਿੰਡ ਵਿਚ ਹੀ ਹੱਲ ਕਰਨ ਦੀ ਕੋਸ਼ਿਸ ਕੀਤੀ ਜਾਵੇਗੀ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਤੋਂ ਸਾਬਕਾ ਵਿਧਾਇਕ ਸਰਦਾਰ ਸੁਰਿੰਦਰ ਸਿੰਘ ਭੁਲੇਵਾਲ ਰਾਠਾ,ਸਰਪੰਚ ਰਾਜ ਕੁਮਾਰ, ਅਮਰਜੀਤ ਸਿੰਘ ਪੰਚ, ਲਖਵੀਰ ਸਿੰਘ ਪੰਚ, ਹਰਮੇਸ਼ ਕੁਮਾਰ ਪੰਚ, ਹਰਜਿੰਦਰ ਸਿੰਘ ਪੰਚ, ਸ਼੍ਰੀਮਤੀ ਰਾਜਵਿੰਦਰ ਕੌਰ ਪੰਚ,ਸ੍ਰੀਮਤੀ ਜਸਵਿੰਦਰ ਕੌਰ ਪੰਚ, ਸ੍ਰੀਮਤੀ ਕਸ਼ਮੀਰ ਕੌਰ ਪੰਚ ਅਤੇ ਨਗਰ ਨਿਵਾਸੀ ਸ਼ਾਮਿਲ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly 
Previous articleਅਨੁਅਲ ਫੰਕਸ਼ਨ ਡਾ ਅੰਬੇਡਕਰ ਮੈਮੋਰੀਅਲ ਪਬਲਿਕ ਸਕੂਲ ਅੰਬੇਡਕਰ ਨਗਰ ਨੇੜੇ ਆਈ ਟੀ ਆਈ ਸੂੰਢ
Next articleਮਾਸਟਰ ਕੁਲਵਿੰਦਰ ਸਿੰਘ ਜੰਡਾ ਦਾ 13 ਵਾ ਕਾਵਿ ਸੰਗ੍ਰਹਿ “ਰੂਹਾਂ ਦੇ ਸੰਤਾਪ” ਲੋਕ ਅਰਪਣ ।