ਲੁਧਿਆਣਾ (ਸਮਾਜ ਵੀਕਲੀ) (ਕਰਨੈਲ ਸਿੰਘ ਐੱਮ.ਏ.) ਭਾਈ ਸਾਹਿਬ ਸਿੰਘ ਜੀ ਵੈਲਫੇਅਰ ਸੁਸਾਇਟੀ ਪੰਜਾਬ ਅਤੇ ਸੈਨ ਸਮਾਜ ਮਹਾਂ ਸਭਾ ਪੰਜਾਬ ਵੱਲੋਂ ਜੱਥੇਦਾਰ ਤਰਨਜੀਤ ਸਿੰਘ ਨਿਮਾਣਾ ਮੁੱਖ ਸੇਵਾਦਾਰ ਭਾਈ ਘਨੱਈਆ ਜੀ ਮਿਸ਼ਨ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਮਨੁੱਖਤਾ ਦੇ ਭਲੇ ਲਈ ਮਹਾਨ ਖੂਨਦਾਨ ਕੈਂਪ ਗੁਰਦੁਆਰਾ ਬਾਬੇ ਸ਼ਹੀਦ ਪਿੰਡ ਘਵੱਦੀ ਵਿਖੇ ਬਹਾਦਰ ਸਿੰਘ ਢਿਲੋਂ ਅਤੇ ਅਮਨਦੀਪ ਸਿੰਘ ਘਵੱਦੀ ਦੀ ਅਗਵਾਈ ਹੇਠ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਲਗਾਇਆ। ਇਸ ਮਹਾਨ ਖੂਨਦਾਨ ਕੈਂਪ ਦਾ ਉਦਘਾਟਨ ਨਗਰ ਦੇ ਪਤਵੰਤੇ ਸੱਜਣਾਂ ਨੇ ਕੀਤਾ ਅਤੇ ਖੂਨਦਾਨ ਕਰਨ ਵਾਲੇ ਦਾਨੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਉਹਨਾਂ ਨੂੰ ਸਰਟੀਫਿਕੇਟ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਤੇ ਅਮਨਦੀਪ ਸਿੰਘ ਘਵੱਦੀ ਨੇ ਦੱਸਿਆ ਕਿ ਖੂਨਦਾਨ ਕੈਂਪ ਦੌਰਾਨ 35 ਬਲੱਡ ਯੂਨਿਟ ਇਕੱਤਰ ਕੀਤਾ ਗਿਆ ਖੂਨ ਲੋੜਵੰਦ ਮਰੀਜ਼ਾਂ ਨੂੰ ਨਿਸ਼ਕਾਮ ਰੂਪ ਵਿੱਚ ਦਿੱਤਾ ਜਾਵੇਗਾ। ਇਸ ਮੌਕੇ ਤੇ ਸੁਖਦੇਵ ਸਿੰਘ, ਪਰਦੀਪ ਸਿੰਘ, ਬਲਵੀਰ ਸਿੰਘ, ਜਸਵੀਰ ਸਿੰਘ, ਧੀਰ, ਮੋਟੂ ਭਰਦਾਨ, ਧਰਮਪ੍ਰੀਤ ਸਿੰਘ, ਹਰਸ਼ਰਨਦੀਪ ਸਿੰਘ, ਮਨਪ੍ਰੀਤ ਸਿੰਘ, ਈਸ਼ਵਰ ਸਿੰਘ ਬੁਆਣੀ, ਹਰਚਰਨ ਸਿੰਘ, ਜਸਪਾਲ ਬਾਂਗਰ, ਸਿਮਰਨ ਕੌਰ, ਰੋਹਿਤ, ਬੱਬੀ, ਗਗਨਦੀਪ ਸਿੰਘ,ਕਰਨ ਹਾਜ਼ਰ ਸਨ ।