HOME ਕੇਨੈਡਾ ’ਚ ਪਿੰਡ ਗੁਰਮ ਦੇ ਨੌਜਵਾਨ ਦੀ ਹੱਤਿਆ ਪਰਿਵਾਰ ਨੇ ਕੈਨੇਡਾ ਸਰਕਾਰ...

ਕੇਨੈਡਾ ’ਚ ਪਿੰਡ ਗੁਰਮ ਦੇ ਨੌਜਵਾਨ ਦੀ ਹੱਤਿਆ ਪਰਿਵਾਰ ਨੇ ਕੈਨੇਡਾ ਸਰਕਾਰ ’ਤੇ ਲਗਾਏ ਲਾਪਰਵਾਹੀ ਦੇ ਦੋਸ਼, ਪਿੰਡ ਗੁਰਮ ਵਿੱਚ ਸੋਗ ਦੀ ਲਹਿਰ

1
ਬਰਨਾਲਾ/ ਕੇਨੈਡਾ  (ਸਮਾਜ ਵੀਕਲੀ)  ਗੁਰਭਿੰਦਰ ਗੁਰੀ :- ਕੇਨੈਡਾ ਵਿੱਚ ਪੜ੍ਹਾਈ ਲਈ ਗਏ ਪੰਜਾਬ ਦੇ ਪਿੰਡ ਗੁਰਮ ਦੇ ਨੌਜਵਾਨ ਦੀ ਦਰਦਨਾਕ ਹੱਤਿਆ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਨੌਜਵਾਨ ਰਾਮਪ੍ਰੀਤ ਸਿੰਘ (24) ਵਜੋਂ ਹੋਈ ਹੈ। ਪਰਿਵਾਰ ਮੁਤਾਬਕ, ਰਾਮਪ੍ਰੀਤ ਸਿੰਘ ਕੇਨੈਡਾ ਵਿੱਚ ਸਟੂਡੈਂਟ ਵੀਜ਼ੇ ’ਤੇ ਰਹਿ ਰਿਹਾ ਸੀ ਅਤੇ ਪੜ੍ਹਾਈ ਦੇ ਨਾਲ-ਨਾਲ ਕੰਮ ਕਰਦਾ ਸੀ। ਪਰਿਵਾਰ ਨੇ ਦੱਸਿਆ ਕਿ 17 ਜਨਵਰੀ ਨੂੰ ਉਨ੍ਹਾਂ ਨੂੰ ਇੱਕ ਰਿਸ਼ਤੇਦਾਰ ਵੱਲੋਂ ਰਾਮਪ੍ਰੀਤ ਦੀ ਮੌਤ ਦੀ ਖ਼ਬਰ ਮਿਲੀ। ਇਸ ਤੋਂ ਬਾਅਦ ਪਤਾ ਲੱਗਿਆ ਕਿ ਉਸ ਦੀ ਹੱਤਿਆ ਕਰ ਦਿੱਤੀ ਗਈ ਹੈ। ਮ੍ਰਿਤਕ ਦੇ ਪਰਿਵਾਰ ਦਾ ਦੋਸ਼ ਹੈ ਕਿ ਕੈਨੇਡਾ ਪ੍ਰਸ਼ਾਸਨ ਵੱਲੋਂ ਇਸ ਮਾਮਲੇ ਵਿੱਚ ਗੰਭੀਰਤਾ ਨਹੀਂ ਦਿਖਾਈ ਜਾ ਰਹੀ ਅਤੇ ਅਜੇ ਤੱਕ ਪੂਰੀ ਸੱਚਾਈ ਸਾਹਮਣੇ ਨਹੀਂ ਆਈ। ਪਰਿਵਾਰ ਨੇ ਦੱਸਿਆ ਕਿ ਰਾਮਪ੍ਰੀਤ ਸਿੰਘ ਦੀ ਲਾਸ਼ ਨੂੰ ਕੇਨੈਡਾ ਤੋਂ ਭਾਰਤ ਲਿਆਉਣ ਲਈ ਵੀ ਕੋਈ ਢੁੱਕਵਾਂ ਸਹਿਯੋਗ ਨਹੀਂ ਮਿਲ ਰਿਹਾ। ਉਨ੍ਹਾਂ ਦਾ ਕਹਿਣਾ ਹੈ ਕਿ ਅਪ੍ਰੈਲ 2024 ਵਿੱਚ ਕਰੀਬ 18 ਲੱਖ ਰੁਪਏ ਦਾ ਕਰਜ਼ਾ ਚੁੱਕ ਕੇ ਰਾਮਪ੍ਰੀਤ ਨੂੰ ਪੜ੍ਹਾਈ ਲਈ ਕੇਨੈਡਾ ਭੇਜਿਆ ਗਿਆ ਸੀ, ਪਰ ਅੱਜ ਪਰਿਵਾਰ ਲਈ ਇਨਸਾਫ਼ ਦੀ ਲੜਾਈ ਸਭ ਤੋਂ ਵੱਡਾ ਮੁੱਦਾ ਬਣ ਗਈ ਹੈ। ਪਿੰਡ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਨੇ ਭਾਰਤ ਅਤੇ ਕੇਨੈਡਾ ਦੋਵਾਂ ਸਰਕਾਰਾਂ ਤੋਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਕਰਵਾਈ ਜਾਵੇ ਅਤੇ ਦੋਸ਼ੀਆਂ ਨੂੰ ਜਲਦੀ ਗ੍ਰਿਫ਼ਤਾਰ ਕਰਕੇ ਸਖ਼ਤ ਸਜ਼ਾ ਦਿੱਤੀ ਜਾਵੇ। ਪਰਿਵਾਰ ਨੇ ਇਹ ਵੀ ਅਪੀਲ ਕੀਤੀ ਹੈ ਕਿ ਰਾਮਪ੍ਰੀਤ ਸਿੰਘ ਦੀ ਲਾਸ਼ ਨੂੰ ਜਲਦ ਤੋਂ ਜਲਦ ਭਾਰਤ ਭੇਜਣ ਦੇ ਪ੍ਰਬੰਧ ਕੀਤੇ ਜਾਣ ਤਾਂ ਜੋ ਆਖ਼ਰੀ ਸੰਸਕਾਰ ਕੀਤਾ ਜਾ ਸਕੇ। ਇਸ ਘਟਨਾ ਤੋਂ ਬਾਅਦ ਪਿੰਡ ਗੁਰਮ ਵਿੱਚ ਸੋਗ ਦੀ ਲਹਿਰ ਹੈ ਅਤੇ ਵਿਦੇਸ਼ ਗਏ ਪੰਜਾਬੀ ਨੌਜਵਾਨਾਂ ਦੀ ਸੁਰੱਖਿਆ ’ਤੇ ਫਿਰ ਇੱਕ ਵਾਰ ਸਵਾਲ ਖੜੇ ਹੋ ਗਏ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous article*ਡਿਪਟੀ ਕਮਿਸ਼ਨਰ ਅੰਕੁਰਜੀਤ ਸਿੰਘ ਨੇ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਰੋਹ ਦੀਆਂ ਤਿਆਰੀਆਂ ਸਬੰਧੀ ਕੀਤੇ ਗਏ ਪ੍ਰਬੰਧਾਂ ਦਾ ਲਿਆ ਜਾਇਜ਼ਾ
Next articleਲਿੰਕ ਸੜਕ ਦੀ ਬਰਮ ਉੱਤੇ ਬੂਟੇ ਲਗਾਏ ਜਾਣ ਨਾਲ ਵਾਹਨ ਚਾਲਕ ਪਰੇਸ਼ਾਨ