ਬਲਾਚੌਰ , (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ): ਪਿੰਡ ਜੀਉਵਾਲ ਦੇ ਗ੍ਰਾਮ ਪੰਚਾਇਤ ਘਰ ਵਿਖੇ ਇੱਕ ਵਿਸ਼ੇਸ਼ ਅਤੇ ਪ੍ਰਭਾਵਸ਼ਾਲੀ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਕਿੱਟਾਂ ਤਕਸੀਮ ਕੀਤੀਆਂ ਗਈਆਂ। ਪਿੰਡ ਦੀ ਗ੍ਰਾਮ ਪੰਚਾਇਤ ਵੱਲੋਂ ਸਮਾਜ ਦੇ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਲੋੜਵੰਦ ਵਰਗ ਦੀ ਸਹਾਇਤਾ ਲਈ ਕੀਤਾ ਗਿਆ ਇਹ ਉਪਰਾਲਾ ਬੇਹੱਦ ਸ਼ਲਾਘਾਯੋਗ ਹੈ, ਜਿਸ ਦੀ ਹਰ ਪਾਸੇ ਭਰਪੂਰ ਪ੍ਰਸ਼ੰਸਾ ਕੀਤੀ ਜਾ ਰਹੀ ਹੈ। ਇਸ ਸਮਾਗਮ ਵਿੱਚ ਸੀਨੀਅਰ ਆਗੂ ਆਮ ਆਦਮੀ ਪਾਰਟੀ ਅਤੇ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਅਤੇ ਸਰਪੰਚ ਬਲਵੀਰ ਸਿੰਘ ਭੰਗੂ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਆਗੂਆਂ ਨੇ ਇਸ ਮੌਕੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅਜਿਹੇ ਸਮਾਜ ਸੇਵਾ ਦੇ ਕਾਰਜ ਨਾ ਸਿਰਫ਼ ਲੋੜਵੰਦਾਂ ਨੂੰ ਆਰਥਿਕ ਰਾਹਤ ਪਹੁੰਚਾਉਂਦੇ ਹਨ, ਸਗੋਂ ਸਮਾਜ ਵਿੱਚ ਆਪਸੀ ਭਾਈਚਾਰੇ, ਸਹਿਯੋਗ ਅਤੇ ਮਨੁੱਖਤਾ ਦੀ ਭਾਵਨਾ ਨੂੰ ਵੀ ਹੋਰ ਮਜ਼ਬੂਤ ਕਰਦੇ ਹਨ। ਸਮਾਗਮ ਦੇ ਅੰਤ ਵਿੱਚ ਹਾਜ਼ਰ ਮੋਹਤਬਰਾਂ ਅਤੇ ਪਿੰਡ ਵਾਸੀਆਂ ਵੱਲੋਂ ਸਮੂਹ ਗ੍ਰਾਮ ਪੰਚਾਇਤ ਨੂੰ ਇਸ ਨੇਕ ਅਤੇ ਮਾਨਵਤਾਵਾਦੀ ਉਪਰਾਲੇ ਲਈ ਦਿਲੋਂ ਵਧਾਈ ਦਿੱਤੀ ਗਈ ਅਤੇ ਭਵਿੱਖ ਵਿੱਚ ਵੀ ਅਜਿਹੇ ਲੋਕ ਭਲਾਈ ਦੇ ਕਾਰਜ ਜਾਰੀ ਰੱਖਣ ਦੀ ਕਾਮਨਾ ਕੀਤੀ ਗਈ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly






