ਪਿੰਡ ਮੰਢਾਲੀ ਵਿਖੇ ਲੱਗੇ ਅੱਖਾਂ ਦੇ ਫਰੀ ਚੈੱਕਅੱਪ ਕੈਂਪ ਵਿਚ 415 ਮਰੀਜ਼ਾਂ ਨੇ ਲਾਭ ਪ੍ਰਾਪਤ ਕੀਤਾ

ਫੋਟੋ ਕੈਪਸ਼ਨ : ਪਿੰਡ ਮੰਢਾਲੀ ਵਿਖੇ ਡਾਕਟਰ ਟੀ ਅਗਰਵਾਲ ਮਰੀਜ਼ਾਂ ਦਾ ਚੈੱਕਅੱਪ ਕਰਦੇ ਹੋਏ ਨਾਲ ਹਨ ਸ. ਮਲਕੀਤ ਸਿੰਘ ਯੂ.ਐਸ.ਏ ਅਤੇ ਹੋਰ ਪਤਵੰਤੇ ਸੱਜਣ

ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਗੁਰੂ ਨਾਨਕ ਮਿਸ਼ਨ ਵੈੱਲਫੇਅਰ ਸੁਸਾਇਟੀ ਪਿੰਡ ਮੰਢਾਲੀ ਵੱਲੋਂ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ-ਕਲੇਰਾਂ ਦੇ ਸਹਿਯੋਗ ਨਾਲ ਇਲਾਕਾ ਨਿਵਾਸੀ ਸੰਗਤਾਂ ਦੇ ਭਲੇ ਲਈ ਪਿੰਡ ਮੰਢਾਲੀ ਵਿਖੇ ਲਗਾਏ ਗਏ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਵਿਚ 415 ਤੋਂ ਮਰੀਜ਼ਾਂ ਨੇ ਆਪਣਾ ਚੈੱਕ ਅੱਪ ਕਰਵਾਕੇ ਲਾਭ ਪ੍ਰਾਪਤ ਕੀਤਾ ਅਤੇ ਮੁਫ਼ਤ ਦਵਾਈਆਂ ਪ੍ਰਾਪਤ ਕੀਤੀਆਂ। ਪਿੰਡ ਮੰਢਾਲੀ ਵਿਖੇ ਲੱਗੇ ਫਰੀ ਚੈੱਕਅੱਪ ਕੈਂਪ ਵਿਚ ਡਾ. ਟੀ ਅਗਰਵਾਲ (ਅੱਖਾਂ ਦੇ ਅਪਰੇਸ਼ਨਾਂ ਦੇ ਮਾਹਿਰ), ਡਾ. ਕੁਲਦੀਪ ਸਿੰਘ ਮੈਡੀਕਲ ਅਫਸਰ, ਡਾ. ਨਵਦੀਪ ਕੌਰ ਮੈਡੀਕਲ ਅਫਸਰ ਅਤੇ ਅਪਥੈਲਮਿਕ ਅਫਸਰ ਦਲਜੀਤ ਕੌਰ ਨੇ ਕੈਂਪ ਵਿਚ ਆਏ 415 ਮਰੀਜ਼ਾਂ ਦਾ ਮੁਫ਼ਤ ਚੈੱਕਅੱਪ ਕੀਤਾ। ਇਹਨਾਂ ਮਰੀਜ਼ਾਂ ਨੂੰ ਮੁਫ਼ਤ ਦਵਾਈਆਂ ਤੇ ਮੁਫਤ ਐਨਕਾਂ ਪ੍ਰਦਾਨ ਕੀਤੀਆਂ ਗਈਆਂ। ਮਰੀਜ਼ਾਂ ਦਾ ਸ਼ੂਗਰ ਟੈਸਟ ਵੀ ਫਰੀ ਕੀਤਾ ਗਿਆ। ਇਸ ਮੌਕੇ ਸ. ਮਲਕੀਤ ਸਿੰਘ ਮੰਢਾਲੀ ਯੂ.ਐਸ.ਏ. ਪ੍ਰਧਾਨ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ ਨੇ ਸਮੂਹ ਕੈਂਪ ਸਹਿਯੋਗੀਆਂ ਦਾ,. ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਦਾ ਅਤੇ ਇਲਾਕਾ ਨਿਵਾਸੀਆਂ ਦਾ ਫਰੀ ਅੱਖਾਂ ਦੇ ਅਤੇ ਫਰੀ ਮੈਡੀਕਲ ਚੈੱਕਅੱਪ ਕੈਂਪ ਨੂੰ ਕਾਮਯਾਬ ਕਰਨ ਲਈ ਦਿੱਤੇ ਗਏ ਸਹਿਯੋਗ ਲਈ ਹਾਰਦਿਕ ਧੰਨਵਾਦ ਕੀਤਾ। ਇਸ ਮੌਕੇ ਡਾ ਟੀ ਅਗਰਵਾਲ ਨੇ ਦੱਸਿਆ ਕਿ ਅੱਖਾਂ ਦੇ ਅਪਰੇਸ਼ਨਾਂ ਲਈ ਚੁਣੇ ਗਏ ਲੋੜਵੰਦ ਮਰੀਜ਼ਾਂ ਦੇ ਅਪਰੇਸ਼ਨ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਕੀਤੇ ਜਾਣਗੇ । ਉਹਨਾਂ ਸਮੂਹ ਇਲਾਕਾ ਨਿਵਾਸੀਆਂ ਨੂੰ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਮਿਲਦੀਆਂ ਮੈਡੀਕਲ ਸੇਵਾਵਾਂ ਦਾ ਵੱਧ ਤੋਂ ਵੱਧ ਲਾਭ ਪ੍ਰਾਪਤ ਕਰਨ ਦੀ ਅਪੀਲ ਕੀਤੀ । ਮੁਫ਼ਤ ਅੱਖਾਂ ਦੇ ਚੈੱਕਅੱਪ ਅਤੇ ਮੈਡੀਕਲ ਚੈੱਕਅੱਪ ਕੈਂਪ ਸ. ਮਲਕੀਤ ਸਿੰਘ ਮੰਢਾਲੀ ਯੂ.ਐਸ.ਏ. ਪ੍ਰਧਾਨ ਗੁਰੂ ਨਾਨਕ ਮਿਸ਼ਨ ਵੈਲਫੇਅਰ ਸੁਸਾਇਟੀ , ਬੀਬੀ ਨੀਲਮ ਕੁਮਾਰੀ ਸ਼ਰਮਾ ਸਰਪੰਚ ਪਿੰਡ ਮੰਢਾਲੀ, ਸ. ਬਲਵਿੰਦਰ ਸਿੰਘ ਰੰਧਾਵਾ, ਸੁਖਵਿੰਦਰ ਸਿੰਘ ਸੁੱਖਾ, ਅ੍ਰਮਿੰਤ ਕੂਨਰ ਤੋਂ ਇਲਾਵਾ ਨਗਰ ਨਿਵਾਸੀ ਅਤੇ ਇਲਾਕੇ ਦੇ ਪਤਵੰਤੇ ਸੱਜਣ ਵੀ ਹਾਜ਼ਰ ਸਨ । ਇਸ ਮੌਕੇ ਕੈਂਪ ਪ੍ਰਬੰਧਕਾਂ ਵੱਲੋਂ ਮੈਡੀਕਲ ਕੈਂਪ ਟੀਮ ਦਾ ਸਨਮਾਨ ਵੀ ਕੀਤਾ ਗਿਆ ।

ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj

Previous articleਪਿੰਡ ਨੋਨੀਤਪੁਰ ਵਿਖੇ ਬਸਪਾ ਚੱਬੇਵਾਲ ਦੇ ਇੰਚਾਰਜ ਐਡਵੋਕੇਟ ਪਲਵਿੰਦਰ ਮਾਨਾਂ ਦੀ ਪ੍ਰਧਾਨਗੀ ਹੇਠ ਮੀਟਿੰਗ ਹੋਈ
Next articleਬਸਪਾ ਦੇ ਸੰਸਥਾਪਕ ਸਾਹਿਬ ਸ੍ਰੀ ਕਾਂਸ਼ੀ ਰਾਮ ਜੀ ਦੇ ਜਨਮ ਦਿਨ ਤੇ 15 ਮਾਰਚ ਨੂੰ ਫਗਵਾੜਾ ਵਿਖੇ ਪਹੁੰਚ ਦੀ ਤਿਆਰੀ