ਜਲੰਧਰ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾਂ ) ਬਹੁਤ ਹੀ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਜੀ ਚਹੇੜੂ ਵਾਲਿਆਂ ਜੀ ਵੱਲੋਂ ਪਿੰਡ ਜੈਤੇਵਾਲੀ ਵਿਖੇ ਚਲਾਏ ਜਾ ਰਹੇ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਵਿਖੇ ਜਾਣ ਦਾ ਮੌਕਾ ਮਿਲਿਆ। ਸੰਤਾਂ ਵੱਲੋਂ ਸਿੱਖਿਆ ਲਈ ਬਹੁਤ ਹੀ ਵਧੀਆ ਉਪਰਾਲਾ ਕੀਤਾ ਗਿਆ ਹੈ, ਜਿੱਥੇ ਇਲਾਕੇ ਦੇ ਬੱਚੇ ਵਧੀਆ ਸਿੱਖਿਆ ਲੈ ਰਹੇ ਹਨ। ਸੰਤਾਂ ਵੱਲੋਂ ਦਿੱਤੇ ਗਏ ਮਾਣ ਸਨਮਾਨ ਲਈ ਬਹੁਤ-ਬਹੁਤ ਧੰਨਵਾਦ। ਚਹੇੜੂ ਵਾਲੇ ਸੰਤਾਂ ਦੀ ਮੇਹਰਬਾਨੀ ਇਹ ਕਿ ਕਈ ਵਿਦਿਆਰਥੀ ਇਥੋਂ ਗਿਆਨ ਲੈਕੇ ਅੱਗੇ ਵੱਧੇ ਹਨ ਅਤੇ ਵੱਡੀਆਂ ਵੱਡੀਆਂ ਨੌਕਰੀਆਂ ਪ੍ਰਾਪਤ ਕਰਕੇ ਸਮਾਜ ਦੀ ਸੇਵਾ ਕਰ ਰਹੇ ਹਨ ਕਿਉਂਕਿ ਕਿ ਇਹ ਸੰਤ ਕਿਸੇ ਵੀ ਵਿਆਕਤੀ ਨੂੰ ਹਨੇਰੇ ਵਿੱਚ ਨਹੀਂ ਰੱਖਦੇ ਸਗੋਂ ਸਚਾਈ ਪੇਸ਼ ਕੀਤੀ ਹੈ ਇਸ ਮੌਕੇ ਤੇ ਬਲਵਿੰਦਰ ਕੁਮਾਰ ਜਨਰਲ ਸਕੱਤਰ ਬਸਪਾ ਪੰਜਾਬ ਅਤੇ ਉਨ੍ਹਾਂ ਦੀ ਟੀਮ ਹਾਜ਼ਰ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



