ਮਾਛੀਵਾੜਾ ਸਾਹਿਬ (ਸਮਾਜ ਵੀਕਲੀ) ਬਲਬੀਰ ਸਿੰਘ ਬੱਬੀ :- ਪੰਜਾਬ ਵਿਚਲੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਤੇ ਪੰਜਾਬ ਪੁਲਿਸ ਦੇ ਸਾਂਝੇ ਯਤਨਾ ਸਦਕਾ ਇਕ ਮਾਰਚ ਤੋਂ ਸਮੁੱਚੇ ਪੰਜਾਬ ਵਿੱਚ ਸਖਤੀ ਦੇ ਨਾਲ ਯੁੱਧ ਨਸ਼ਿਆਂ ਵਿਰੁੱਧ ਸ਼ੁਰੂ ਕੀਤਾ ਹੋਇਆ ਹੈ ਸ਼ੁਰੂਆਤ ਦੇ ਸਮੇਂ ਤੋਂ ਹੀ ਇਸ ਯੁੱਧ ਦੇ ਚੰਗੇ ਨਤੀਜੇ ਸਾਹਮਣੇ ਆਏ ਅਨੇਕਾਂ ਤਸਕਰਾਂ ਦੀ ਪਛਾਣ ਹੋਈ ਫੜੇ ਗਏ ਨਸ਼ਾ ਫੜਿਆ ਜੇਲ ਭੇਜੇ ਗਏ ਇਥੋਂ ਤੱਕ ਕੇ ਕਈਆਂ ਦੇ ਮਕਾਨ ਤੱਕ ਵੀ ਢਾਹੇ ਗਏ। ਪਿਛਲੀਆਂ ਸਰਕਾਰਾਂ ਦੀ ਨਲਾਇਕੀ ਤੇ ਮਿਲੀ ਭੁਗਤ ਦਾ ਸਿੱਟਾ ਹੈ ਕਿ ਪੰਜਾਬ ਵਿੱਚ ਨਸ਼ਾ ਏਨਾਂ ਵੱਧ ਗਿਆ ਹੈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਸ਼ੇ ਦੇ ਮਾਮਲੇ ਉੱਤੇ ਬਹੁਤ ਸਖਤ ਹਨ ਤੇ ਉਹਨਾਂ ਦੀਆਂ ਹਦਾਇਤਾਂ ਉੱਤੇ ਹੀ ਪੰਜਾਬ ਵਿੱਚ ਯੁੱਧ ਨਸ਼ਿਆਂ ਵਿਰੁੱਧ ਸਬੰਧੀ ਮੀਟਿੰਗਾਂ ਸੈਮੀਨਾਰ ਕੀਤੇ ਜਾ ਰਹੇ ਹਨ। ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਅੱਜ ਵਿਧਾਨ ਸਭਾ ਹਲਕਾ ਸਮਰਾਲਾ ਵਿੱਚ ਪੈਂਦੇ ਪਿੰਡ ਜਲਣਪੁਰ ਦੇ ਵਿੱਚ ਹਲਕਾ ਸਮਰਾਲਾ ਤੋਂ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਆਪਣੇ ਸਾਥੀਆਂ ਸਮੇਤ ਪੁੱਜੇ ਉਹਨਾਂ ਨੇ ਇਹ ਵਿਚਾਰ ਸਾਂਝੇ ਕੀਤੇ ਇਸ ਮੌਕੇ ਸਰਪੰਚ ਸਾਹਿਬਾਨ ਪਿੰਡ ਦੇ ਪਤਵੰਤੇ ਸੱਜਣਾਂ ਤੋਂ ਇਲਾਵਾ ਔਰਤਾਂ ਦੀ ਵੀ ਕਾਫੀ ਸ਼ਮੂਲੀਅਤ ਸੀ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj


