HOME ਪਿੰਡ ਜਾਨੀਆ ਅਤੇ ਉਟਾਲ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਾਇਆ ਜਾਗਰੂਕਤਾ...

ਪਿੰਡ ਜਾਨੀਆ ਅਤੇ ਉਟਾਲ ਵਿਖੇ ਪਰਾਲੀ ਦੀ ਸਾਂਭ ਸੰਭਾਲ ਸਬੰਧੀ ਲਾਇਆ ਜਾਗਰੂਕਤਾ ਕੈਂਪ

3
ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਦਾ ਦਿੱਤਾ ਸੁਨੇਹਾ 
ਸ਼ਹੀਦ ਭਗਤ ਸਿੰਘ ਨਗਰ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਡਿਪਟੀ ਕਮਿਸ਼ਨਰ  ਅੰਕੁਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਜ਼ਿਲ੍ਹਾ ਪ੍ਰੋਗਰਾਮ ਅਫਸਰ ਕਮ ਕਲਸਟਰ ਅਫਸਰ ਜਗਰੂਪ ਸਿੰਘ ਦੀ ਅਗਵਾਈ ਹੇਠ ਬਣਾਈ ਗਈ ਟੀਮ ਟੀਮ (ਸੁਰਜੀਤ ਸਿੰਘ ਮੀਡੀਆ ਐਂਡ ਡਾਕੂਮੈਂਟੇਸ਼ਨ ਅਸਿਸਟੈਂਟ, ਯਸ਼ ਪਾਲ ਚਾਇਲਡ ਲਾਈਨ  ਸੁਪਰਵਾਈਜ਼ਰ ) ਵੱਲੋਂ ਪਿੰਡ ਜਾਨੀਆ ਅਤੇ ਉਟਾਲ ਵਿਖੇ ਆਮ ਜਨਤਾ ਨੂੰ ਪਰਾਲੀ ਦੀ ਸਾਂਭ ਸੰਭਾਲ ਕਰਨ ਲਈ ਜਾਗਰੂਕਤਾ ਕੈਂਪ ਲਗਾਇਆ ਗਿਆ| ਟੀਮ ਵੱਲੋਂ  ਸਰਪੰਚ ਅਤੇ ਪੰਚ ਕੋਲੋਂ ਪਿੰਡ ਦੇ ਗੁਰੂਘਰ ਵਿੱਚ ਅਨਾਊਂਸਮੈਂਟ ਕਰਵਾਈ ਗਈ ਅਨਾਉਂਸਮੈਂਟ ਰਾਹੀ ਪਿੰਡ ਵਾਸੀਆਂ ਨੂੰ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਸੁਨੇਹਾ ਦਿੱਤਾ ਗਿਆ ਅਤੇ ਪਿੰਡ ਦੇ ਜ਼ਿਮੀਦਾਰਾਂ ਅਤੇ ਕਿਸਾਨਾਂ ਵੀ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਾਗਰੂਕ ਕੀਤਾ ਗਿਆ।  ਟੀਮ ਵਲੋਂ ਕਿਸਾਨ ਵੀਰਾਂ ਨੂੰ ਵਾਤਾਵਰਨ ਦੀ ਸਾਂਭ ਸੰਭਾਲ ਕਰਨ  ਲਈ ਸੱਦਾ  ਦਿੱਤਾ ਗਿਆ। ਵਾਤਾਵਰਨ ਦੀ ਮਹੱਤਵਤਾ ਦੇ ਨਾਲ ਨਾਲ  ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਨੂੰ ਵਿਸਥਾਰ ਨਾਲ ਦੱਸਿਆ ਗਿਆ ਅਤੇ ਸਮਝਾਇਆ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਨਾਲ ਕੁਦਰਤੀ ਚੀਜ਼ਾਂ ਦਾ ਨੁਕਸਾਨ ਤਾਂ ਹੁੰਦਾ ਹੀ ਹੈ ਸਗੋਂ ਮਨੁੱਖੀ ਸਿਹਤ, ਮਿੱਟੀ ਦੀ ਉਪਜਾਊ ਸ਼ਕਤੀ ਅਤੇ ਮਿੱਤਰ ਕੀੜਿਆਂ ਨੂੰ ਵੀ ਨੁਕਸਾਨ ਪੁੱਜਦਾ ਹੈ। ਉਨ੍ਹਾਂ ਵੱਲੋ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਾਉਣ ਤੇ ਉੱਠਣ ਵਾਲੇ ਧੂਏ ਨਾਲ ਸਿਰਫ ਸਿਹਤ ਤੇ ਮਾੜਾ ਅਸਰ ਹੀ ਨਹੀਂ ਸਗੋਂ ਬਿਮਾਰੀ ਲੱਗਣ ਦਾ ਵੀ ਖਤਰਾ ਰਹਿੰਦਾ ਹੈ| ਇਸ ਮੌਕੇ ਮੌਜੂਦ ਟੀਮ ਵੱਲੋਂ ਕਿਸਾਨਾਂ ਨੂੰ ਅਪੀਲ ਕਰਦੇ ਹੋਏ ਕਿਹਾ ਗਿਆ ਕਿ ਇਸ ਵਾਰ ਜ਼ਿਲ੍ਹੇ ਵਿੱਚ ਪਰਾਲੀ ਨੂੰ ਅੱਗ ਲਾਉਣ ਦੇ ਮਾਮਲਿਆਂ ਦਾ ਟੀਚਾ ਇਸ ਖਰੀਫ਼ ਸੀਜ਼ਨ ਦੌਰਾਨ ਸਿਫਰ ਮਿਥਿਆ ਗਿਆ ਹੈ ਜੋ ਕਿ ਸਾਰਿਆਂ ਦੇ ਸਹਿਯੋਗ ਨਾਲ ਹੀ ਪੂਰਾ ਕੀਤਾ ਜਾ ਸਕਦਾ ਹੈ। ਅਤੇ ਜੇ ਅਸੀਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਟੀਚਾ  ਪੂਰਾ ਕਰਨਾ ਹੈ ਅਤੇ ਆਪਣੇ ਆਸ ਪਾਸ ਦੇ ਵਾਤਾਵਰਣ ਦੀ ਸੁਰੱਖਿਆ ਕਰਨੀ ਹੈ ਤਾਂ ਸਾਨੂੰ ਆਪਣੇ ਸਮਾਜ ਵਿਚ ਰਹਿਣ ਵਾਲੇ ਲੋਕਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਬਾਰੇ ਜਾਗਰੂਕ ਕਰਨਾ ਪਵੇਗਾ।  ਇਸ ਮੌਕੇ ਸੁਰਜੀਤ ਸਿੰਘ ਮੀਡੀਆ ਐਂਡ ਡਾਕੂਮੈਂਟੇਸ਼ਨ ਅਸਿਸਟੈਂਟ, ਯਸ਼ ਪਾਲ ਚਾਇਲਡ ਲਾਈਨ  ਸੁਪਰਵਾਈਜ਼ਰ  ਦੇ ਨਾਲ ਨਾਲ ਸੰਬੰਧਿਤ ਪਿੰਡਾਂ ਦੇ ਸਰਪੰਚ ਲੰਬੜਦਾਰ ਅਤੇ ਪਿੰਡ ਨਿਵਾਸੀ ਮੌਜੂਦ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
Previous articleਸਰਕਾਰੀ ਹਾਈ ਸਕੂਲ ਦਿਉਣ ਖੇੜਾ ਵਿਖੇ ਗਣਿਤ/ਸਾਇੰਸ ਵਿਸ਼ੇ ਦਾ ਮੇਲਾ ਲਗਾਇਆ
Next articleਸਨਮ ਪਾਲ ਫਾਊਂਡੇਸ਼ਨ ਦੀ ਭੰਡਾਰਾ ਸੇਵਾ ਮੁਹਿੰਮ ਦੀ ਭਾਜਪਾ ਆਗੂ ਬੰਨੀ ਸੰਧੂ ਨੇ ਕਰਵਾਈ ਸ਼ੁਰੂਆਤ