HOME ਪਿੰਡ ਜੀਓਵਾਲ ਦੀ ਸਰਬਸੰਮਤੀ ਵਾਲੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਮਿਲੀ ਪੰਜ...

ਪਿੰਡ ਜੀਓਵਾਲ ਦੀ ਸਰਬਸੰਮਤੀ ਵਾਲੀ ਪੰਚਾਇਤ ਨੂੰ ਵਿਕਾਸ ਕਾਰਜਾਂ ਲਈ ਮਿਲੀ ਪੰਜ ਲੱਖ ਦੀ ਇਨਾਮੀ ਗਰਾਂਟ

ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)   (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ ਜੋ ਪੰਜ-ਪੰਜ ਲੱਖ ਰੁਪਏ ਦੀ ਗਰਾਂਟ ਦੇਣ ਦਾ ਵਾਅਦਾ ਕੀਤਾ ਗਿਆ ਸੀ ਉਸ ਨੂੰ ਪੂਰਾ ਕਰਦੇ  ਹੋਏ ਸੂਬਾ ਸਰਕਾਰ ਵੱਲੋਂ ਸਰਬਸੰਮਤੀ ਵਾਲੀਆਂ ਪੰਚਾਇਤਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾ ਰਹੇ ਹਨ ਜਿਸ ਦੇ ਚੱਲਦਿਆਂ ਬਲਾਚੌਰ ਦੀ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਵੀ ਹਲਕੇ ਦੇ ਵੱਖ-ਵੱਖ ਪਿੰਡਾਂ ਨੂੰ ਪੰਜ-ਪੰਜ ਲੱਖ ਰੁਪਏ ਦੇ ਚੈੱਕ ਦਿੱਤੇ ਜਾ ਰਹੇ ਹਨ।  ਬੀਤੇ ਦਿਨ ਵਿਧਾਇਕਾ ਸ਼੍ਰੀਮਤੀ ਸੰਤੋਸ਼ ਕਟਾਰੀਆ ਵੱਲੋਂ ਪਿੰਡ ਜੀਓਵਾਲ ਦੀ ਪੰਚਾਇਤ ਨੂੰ ਵੀ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦੀ ਗ੍ਰਾਂਟ ਦਾ ਚੈੱਕ ਸੌਂਪਿਆ ਗਿਆ। ਇਸ ਦੌਰਾਨ ਵਿਧਾਇਕਾ ਸ੍ਰੀਮਤੀ ਸੰਤੋਸ਼ ਕਟਾਰੀਆ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਸੂਬੇ ਦੇ ਹਰ ਖੇਤਰ ਦੇ ਵਿਕਾਸ ਲਈ ਪੂਰੀ ਤਰ੍ਹਾਂ ਬਚਨਵੱਧ ਹਨ ਅਤੇ ਉਹਨਾਂ ਵੱਲੋਂ  ਚੋਣਾਂ ਦੌਰਾਨ ਕੀਤਾ ਗਿਆ ਹਰ ਵਾਅਦਾ ਪੂਰਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਬਲਾਚੌਰ ਹਲਕੇ ਦੇ ਨਹਿਰੀ ਪਾਣੀ ਤੋਂ ਵਾਂਝੇ ਰਹਿੰਦੇ ਪਿੰਡਾਂ ਦੀ ਜਮੀਨ ਨੂੰ  ਨਹਿਰੀ ਪਾਣੀ ਪਹੁੰਚਾਉਣ ਦਾ ਇਤਿਹਾਸਿਕ ਉਪਰਾਲਾ ਸੂਬਾ ਸਰਕਾਰ ਵੱਲੋਂ ਕੀਤਾ ਗਿਆ ਹੈ। ਜੀਓਵਾਲ ਦੇ ਸਰਪੰਚ  ਬਲਵੀਰ ਸਿੰਘ ਭੰਗੂ ਵੱਲੋਂ ਵਿਕਾਸ ਕਾਰਜਾਂ ਲਈ ਦਿੱਤੀ ਗਈ ਗ੍ਰਾਂਟ ਲਈ ਵਿਧਾਇਕ ਦਾ ਧੰਨਵਾਦ ਕੀਤਾ ਗਿਆ।ਇਸ ਮੌਕੇ ‘ਆਪ’ ਆਗੂ ਅਸ਼ੋਕ ਕਟਾਰੀਆ, ਜਸਵੀਰ ਸਿੰਘ ਘੁੰਮਣ, ਸਰਪੰਚ ਬਲਬੀਰ ਸਿੰਘ ਭੰਗੂ, ਪੰਚਾਇਤ ਮੈਂਬਰਾਂ ਵਿੱਚ ਬਲਵੰਤ ਸਿੰਘ, ਭੁਪਿੰਦਰ ਕੌਰ, ਬੰਦਨਾ ਰਾਣੀ, ਅਮਨਦੀਪ ਕੌਰ, ਮਨਮੋਹਣ ਸਿੰਘ, ਕੁਲਵਿੰਦਰ ਕੁਮਾਰ ਤੋਂ ਇਲਾਵਾ ਪੰਡਿਤ ਸਰੂਪ ਸ਼ਰਮਾ, ਬਲਵੀਰ ਸਿੰਘ, ਦਿਲਬਾਗ ਸਿੰਘ, ਚਰਨਜੀਤ ਸਿੰਘ ਆਦਿ ਵੀ ਹਾਜ਼ਰ  ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਪੰਜਾਬੀ ਯੂਨੀਵਰਸਿਟੀ ਵਿਖੇ ਇਲੈਟਰੌਨਿਕ ਇੰਜੀਨੀਅਰਿੰਗ ਦੇ ਖੇਤਰ ਵਿਚਲੇ ਰੁਝਾਨਾਂ ਬਾਰੇ ਅੰਤਰ-ਰਾਸ਼ਟਰੀ ਕਾਨਫ਼ਰੰਸ ਕਰਵਾਈ
Next articleਪੁਨਰ – ਜਨਮ ਕੀ ਹੈ ਅਤੇ ਮਰਨ ਤੋਂ ਬਾਅਦ ਕੀ ਹੁੰਦਾ ਹੈ ?