ਕਿਸੇ ਵੀ ਪਿੰਡ ਨਵੀਂ ਸੜਕ ਬਣਨ ਵਾਲੀ ਹੈ ਤਾਂ ਧਿਆਨ ਵਿੱਚ ਲਿਆਂਦੀ ਜਾਵੇ – ਸੱਜਣ ਸਿੰਘ ਚੀਮਾ
ਕਪੂਰਥਲਾ (ਸਮਾਜ ਵੀਕਲੀ) ( ਕੌੜਾ )- ਪਿੰਡ ਕੜਾਲ ਨੌ ਆਬਾਦ ਤੋਂ ਤਲਵੰਡੀ ਪਾਂਈ ਤੱਕ ਨਵੀ ਬਣਨ ਜਾ ਰਹੀ 18 ਫੁੱਟ ਸੜਕ ਦਾ ਉਦਘਾਟਨ ਹਲਕਾ ਇੰਚਾਰਜ ਤੇ ਚੇਅਰਮੈਨ ਨਗਰ ਸੁਧਾਰ ਟਰਸਟ ਕਪੂਰਥਲਾ ਸੱਜਣ ਸਿੰਘ ਚੀਮਾ ਦੁਆਰਾ
ਕੀਤਾ ਗਿਆ। ਇਲਾਕਾ ਨਿਵਾਸੀਆਂ ਦੀ ਦਿੱਕਤ ਨੂੰ ਦੇਖਦਿਆਂ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਅਤੇ ਇੰਪਰੂਵਮੈਂਟ ਟਰੱਸਟ ਕਪੂਰਥਲਾ ਦੇ ਚੇਅਰਮੈਨ ਸੱਜਣ ਸਿੰਘ ਚੀਮਾ ਨੇ ਨਿੱਜੀ ਦਿਲਚਸਪੀ ਲੈਂਦਿਆਂ ਨਵੀਂ ਸੜਕ ਮਨਜ਼ੂਰ ਕਰਵਾ ਕੇ ਨਿਰਮਾਣ ਕਾਰਜ ਸ਼ੁਰੂ ਕਰਵਾ ਦਿੱਤੇ। ਇਸ ਦੌਰਾਨ ਸੱਜਣ ਸਿੰਘ ਚੀਮਾ ਨੇ ਕਿਹਾ ਕਿ 2.1ਕਿਲੋਮੀਟਰ ਬਣਨ ਵਾਲੀ ਇਸ ਸੜਕ ਦੇ ਉੱਤੇ 1. 58 ਕਰੋੜ ਰੁਪਏ ਦੀ ਲਾਗਤ ਆਵੇਗੀ। ਇਸ ਮੌਕੇ ਪਿੰਡ ਦੇ ਸਰਪੰਚ ਰਤਨ ਸਿੰਘ ਕੜਾਲ ਨੌ ਆਬਾਦ,ਚਰਨਜੀਤ ਸਿੰਘ ਸਾਹ,ਸੋਹਣ ਸਿੰਘ ਸਰਪੰਚ ਮਿੱਠਾ, ਕੁਲਵੰਤ ਸਿੰਘ ਸਰਪੰਚ ਤਲਵੰਡੀ ਪਾਂਈ ਦੀ ਅਗਵਾਈ ਹੇਠ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਕਰਵਾਏ ਗਏ। ਸਮਾਗਮ ਨੂੰ ਸੰਬੋਧਨ ਕਰਦਿਆਂ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਨੇ ਕਿਹਾ ਕਿ ਸੁਲਤਾਨਪੁਰ ਲੋਧੀ ਬਲਾਕ ਅੰਦਰ ਸਾਰੀਆਂ ਸੜਕਾਂ ਉੱਪਰ ਪ੍ਰੀਮਿਕਸ ਪਾਇਆ ਜਾ ਰਿਹਾ ਹੈ ਅਤੇ ਨਵੀਆਂ ਸੜਕਾਂ ਮਨਜ਼ੂਰ ਕਰਵਾ ਕੇ ਉਨ੍ਹਾਂ ਦਾ ਕੰਮ ਵੀ ਜ਼ੰਗੀ ਪੱਧਰ ਤੇ ਚੱਲ ਰਿਹਾ ਹੈ। ਉਨ੍ਹਾਂ ਨੇ ਇਲਾਕਾ ਨਿਵਾਸੀਆਂ ਨੂੰ ਅਪੀਲ ਕੀਤੀ ਕਿ ਜੇ ਕਿਸੇ ਵੀ ਪਿੰਡ ਨਵੀਂ ਸੜਕ ਬਣਨ ਵਾਲੀ ਹੈ ਤਾਂ ਉਹ ਤਰੁੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀ ਜਾਵੇ। ਉਨ੍ਹਾਂ ਨੇ ਕਿਹਾ ਕਿ 40 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਇਹ ਪੁਲੀ ਬਹੁਤ ਜ਼ਲਦੀ ਤਿਆਰ ਹੋ ਜਾਵੇਗੀ। ਉਨ੍ਹਾਂ ਨੇ ਪਿੰਡ ਨਿਵਾਸੀਆਂ ਨੂੰ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਨੂੰ ਗ੍ਰਾਂਟਾਂ ਦੀ ਕਮੀ ਨਹੀਂ ਆਉਣ ਦਿੱਤੀ ਜਾਵੇਗੀ।ਇਸ ਮੌਕੇ ਸੀਨੀਅਰ ਆਪ ਆਗੂ ਅਤੇ ਸਰਪੰਚ ਮੇਜਰ ਸਿੰਘ ਜੈਨਪੁਰ, ਜਗੀਰ ਸਿੰਘ ਸਾਹ ਪੰਚ, ਸੁਖਦੇਵ ਸਿੰਘ ਪੰਚ, ਗੁਰਦੀਪ ਸਿੰਘ ਝੰਡ, ਗਿਆਨ ਸਿੰਘ ਤਲਵੰਡੀ ਪਾਂਈ, ਗੁਰਦੀਪ ਸਿੰਘ, ਤਰਸੇਮ ਸਿੰਘ ਕੌੜਾ, ਜਸਵੀਰ ਸਿੰਘ ਕੌੜਾ, ਕੁਲਬੀਰ ਸਿੰਘ ਕੌੜਾ, ਸੁਰਿੰਦਰ ਸਿੰਘ ਸਾਹ, ਜੋਗਿੰਦਰ ਸਿੰਘ ਸਾਹ, ਰੇਸ਼ਮ ਸਿੰਘ ਮੋਮੀ, ਸਲਿੰਦਰ ਸਿੰਘ, ਨੰਬਰਦਾਰ ਰੇਸ਼ਮ ਸਿੰਘ, ਨੰਬਰਦਾਰ ਗਿਆਨ ਸਿੰਘ ਸਾਹ, ਹਰਜੀਤ ਸਿੰਘ ਪ੍ਰਧਾਨ ਕੋਆਪਰੇਟਿਵ ਸੋਸਾਇਟੀ ਜੈਨਪੁਰ, ਨੰਬਰਦਾਰ ਵਜਿੰਦਰ ਸਿੰਘ, ਬਲਵੀਰ ਸਿੰਘ ਮਿੱਠਾ ਨੇ ਹਲਕਾ ਇੰਚਾਰਜ ਸੱਜਣ ਸਿੰਘ ਚੀਮਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਦੇ ਯਤਨਾਂ ਸਦਕਾ ਇਹ ਸੜਕ ਦੇ ਨਿਰਮਾਣ ਕਾਰਜ ਸ਼ੁਰੂ ਹੋਏ ਹਨ। ਉਨ੍ਹਾਂ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਗ੍ਰਾਂਟਾਂ ਨਾਲ਼ ਪਿੰਡ ਵਿੱਚ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


