ਮਹਿਲ ਕਲਾਂ, (ਸਮਾਜ ਵੀਕਲੀ) ਗੁਰਭਿੰਦਰ ਗੁਰੀ:- ਪੰਜਾਬ ਕਾਂਗਰਸ ਦੇ ਐਸ.ਸੀ. ਵਿਭਾਗ ਦੇ ਸੂਬਾ ਵਰਕਿੰਗ ਚੇਅਰਮੈਨ ਬਨੀ ਖੈਰਾ ਨੇ ਹਲਕੇ ਵਿੱਚ ਵਿਆਪਕ ਡੋਰ-ਟੂ-ਡੋਰ ਜਨ ਸੰਪਰਕ ਮੁਹਿੰਮ ਦੀ ਸ਼ੁਰੂਆਤ ਕਰਨ ਦਾ ਐਲਾਨ ਕੀਤਾ ਹੈ। ਇਸ ਮੁਹਿੰਮ ਦਾ ਮਕਸਦ ਲੋਕਾਂ ਦੇ ਘਰ-ਘਰ ਪਹੁੰਚ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨਾ, ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਅਤੇ ਕਾਂਗਰਸ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣਾ ਹੈ। ਬਨੀ ਖੈਰਾ ਨੇ ਕਿਹਾ ਕਿ ਇਹ ਮੁਹਿੰਮ ਸਿਰਫ਼ ਇੱਕ ਸਿਆਸੀ ਪ੍ਰੋਗਰਾਮ ਨਹੀਂ, ਸਗੋਂ ਲੋਕਾਂ ਨਾਲ ਸਿੱਧਾ ਸੰਵਾਦ ਸਥਾਪਤ ਕਰਨ ਦੀ ਕੋਸ਼ਿਸ਼ ਹੈ। ਉਨ੍ਹਾਂ ਕਿਹਾ ਕਿ ਉਹ ਹਰ ਪਿੰਡ ਅਤੇ ਹਰ ਘਰ ਵਿੱਚ ਇੱਕ ਪੁੱਤ ਅਤੇ ਇੱਕ ਭਰਾ ਵਜੋਂ ਪਹੁੰਚਣਗੇ, ਤਾਂ ਜੋ ਲੋਕਾਂ ਦੀਆਂ ਮੁਸ਼ਕਲਾਂ ਨੂੰ ਨੇੜਿਓਂ ਸਮਝਿਆ ਜਾ ਸਕੇ ਅਤੇ ਉਨ੍ਹਾਂ ਦੇ ਹੱਲ ਲਈ ਆਵਾਜ਼ ਉਠਾਈ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਪਿੰਡ ਕਾਲਾਬੂਲਾ, ਬਲਾਕ ਸ਼ੇਰਪੁਰ ਤੋਂ ਸ਼ਾਮ 4 ਵਜੇ ਕੀਤੀ ਜਾ ਰਹੀ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੀ ਸਮੱਸਿਆ ਹੈ ਜਾਂ ਉਹ ਸਮਾਜਿਕ ਜਾਂ ਜਨ ਸੇਵਾ ਨਾਲ ਸੰਬੰਧਿਤ ਕੋਈ ਮਦਦ ਚਾਹੁੰਦੇ ਹਨ ਤਾਂ ਉਹ ਬਿਨਾਂ ਝਿਜਕ ਆਪਣੀ ਗੱਲ ਸਾਂਝੀ ਕਰਨ। ਬਨੀ ਖੈਰਾ ਨੇ ਕਿਹਾ ਕਿ ਲੋਕਾਂ ਦਾ ਭਰੋਸਾ ਹੀ ਉਨ੍ਹਾਂ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਉਹ ਹਲਕੇ ਦੇ ਹਰ ਵਰਗ ਨਾਲ ਮਿਲ ਕੇ ਉਨ੍ਹਾਂ ਦੀਆਂ ਉਮੀਦਾਂ ‘ਤੇ ਖਰਾ ਉਤਰਣ ਲਈ ਵਚਨਬੱਧ ਹਨ। ਉਨ੍ਹਾਂ ਕਿਹਾ ਕਿ ਡੋਰ-ਟੂ-ਡੋਰ ਮੁਹਿੰਮ ਆਉਣ ਵਾਲੇ ਦਿਨਾਂ ਵਿੱਚ ਹਲਕੇ ਦੇ ਹੋਰ ਪਿੰਡਾਂ ਵਿੱਚ ਵੀ ਜਾਰੀ ਰਹੇਗੀ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly






