ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ ) ਸ਼ਹੀਦ ਭਗਤ ਸਿੰਘ ਨਗਰ ਦੇ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਅਤੇ ਪੀ ਐਚ ਸੀ ਸੁੱਜੋਂ ਦੇ ਸੀਨੀਅਰ ਮੈਡੀਕਲ ਅਫ਼ਸਰ ਡਾ ਰਵਿੰਦਰ ਸਿੰਘ ਜੀ ਦੀ ਰਹਿਨੁਮਾਈ ਹੇਠ ਪਿੰਡ ਖੋਥੜਾ ਵਿਖੇ ਐਨ ਆਰ ਆਈ ਵੈਲਫੇਅਰ ਸੋਸਾਇਟੀ ਵੱਲੋਂ ਸਾਰੇ ਪਿੰਡ ਵਿੱਚ ਡੇਂਗੂ ਦੀ ਰੋਕਥਾਮ ਤੋੰ ਫੋਗਿੰਗ ਕਰਵਾਈ ਗਈ ਜਿਸ ਦੌਰਾਨ ਸ੍ਰੀ ਹਰਮੇਸ਼ ਲਾਲ ਹੈਲਥ ਇੰਸਪੈਕਟਰ ਅਤੇ ਸ੍ਰੀ ਰਾਜ ਕੁਮਾਰ ਮਲਟੀਪਰਪਜ ਹੈਲਥ ਵਰਕਰ ਨੇ ਲੋਕਾਂ ਨੂੰ ਡੇਂਗੂ ਦੀ ਬਿਮਾਰੀ ਸਬੰਧੀ ਚਿੰਨ੍ਹਾ ਪਰਹੇਜ ਕਿਵੇਂ ਕਰਨਾ ਹੈ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿਤੀ ਇਸ ਸਮੇਂ ਜਸਪ੍ਰੀਤ ਸਿੰਘ ਜੱਸੀ ਅਤੇ ਜਸਵਿੰਦਰ ਕੁਮਾਰ ਕਾਕਾ ਬਰੀਡਿੰਗ ਚੈਕਰਾਂ ਤੋੰ ਇਲਾਵਾ ਖੋਥੜਾ ਐੱਨ. ਆਰ.ਆਈਜ ਵੈਲਫ਼ੇਅਰ ਸੁਸਾਇਟੀ ਦੇ ਮੈਂਬਰ ਸ੍ਰੀ ਕੁਲਦੀਪ ਸਿੰਘ ਮਾਨ, ਸ੍ਰੀ ਬਲਿਹਾਰ ਸਿੰਘ, ਸ੍ਰੀ ਬਲਜਿੰਦਰ ਸਿੰਘ ਨੰਬਰਦਾਰ, ਸ੍ਰੀ ਗੁਰਦੀਪ ਸਿੰਘ, ਸ੍ਰੀ ਪਰਮਜੀਤ ਸਿੰਘ, ਸ੍ਰੀ ਕ੍ਰਿਸਨ ਸਿੰਘ, ਸ੍ਰੀ ਸੁਰਜੀਤ ਸਿੰਘ ਬਾਬਾ, ਸ੍ਰੀ ਓਂਕਾਰ ਸਿੰਘ, ਸ੍ਰੀ ਮਤੀ ਸੰਦੀਪ ਕੌਰ, ਸ੍ਰੀ ਮਤੀ ਅਮਨਦੀਪ ਕੌਰ, ਸ੍ਰੀ ਮਤੀ ਬਲਜੀਤ ਕੌਰ ਅਤੇ ਸ੍ਰੀ ਮਤੀ ਬਿਮਲਾ ਏ. ਐਂਨ. ਐਮ ਹਾਜਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly