HOME ਪਿੰਡ ਹਰੀਪੁਰ ਖਾਲਸਾ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਅਧਿਆਪਕਾਂ ਦੇ ਘਾਟ...

ਪਿੰਡ ਹਰੀਪੁਰ ਖਾਲਸਾ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਅਧਿਆਪਕਾਂ ਦੇ ਘਾਟ ਹੋਣ ਕਾਰਨ ਗ੍ਰਾਮ ਪੰਚਾਇਤ, ਸਿੱਖਿਆ ਕਮੇਟੀ, ਵਿਦਿਆਰਥੀਆਂ ਦੇ ਮਾਪਿਆਂ ਨੇ ਇਲਾਕੇ ਦੇ ਮੋਹਤਬਰਾਂ ਨੂੰ ਨਾਲ ਲੈ ਕੇ ਸਕੂਲ ਨੂੰ ਤਾਲਾ ਲਗਾ ਕੇ ਲਗਾਇਆ ਧਰਨਾ

1
*ਸਿੱਖਿਆ ਵਿਭਾਗ ਖ਼ਿਲਾਫ਼ ਕੀਤੀ ਜੰਮ ਕੇ ਨਾਅਰੇਬਾਜ਼ੀ*ਸਕੂਲ ਨੂੰ ਲਗਾਇਆ ਤਾਲਾ*ਸੰਬੰਧਿਤ ਸਿੱਖਿਆ ਅਧਿਕਾਰੀ ਵੱਲੋਂ ਭਰੋਸਾ ਦਿੱਤੇ ਜਾਣ ਤੋਂ ਬਾਅਦ ਚੁੱਕਿਆ ਧਰਨਾ*ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਵੀ ਸੌਂਪਿਆ*
ਫਿਲੌਰ/ਅੱਪਰਾ,  (ਸਮਾਜ ਵੀਕਲੀ)  (ਦੀਪਾ)-ਫਿਲੌਰ ਦੇ ਨਜ਼ਦੀਕੀ ਪਿੰਡ ਹਰੀਪੁਰ ਖਾਲਸਾ ਵਿਖੇ ਸਥਿਤ ਸਰਕਾਰੀ ਹਾਈ ਸਕੂਲ ਵਿਖੇ ਅਧਿਆਪਕਾਂ ਦੀ ਘਾਟ ਹੋਣ ਕਾਰਨ ਗ੍ਰਾਮ ਪੰਚਾਇਤ, ਸਿੱਖਿਆ ਕਮੇਟੀ ਤੇ ਵਿਦਿਆਰਥੀਆਂ ਦੇ ਮਾਪਿਆਂ ਨੇ ਇਲਾਕੇ ਭਰ ਦੇ ਮੋਹਤਬਰਾਂ ਨੂੰ ਨਾਲ ਲੈ ਕੇ ਸਕੂਲ ਨੂੰ ਤਾਲਾ ਲਗਾ ਕੇ ਧਰਨਾ ਲਗਾ ਦਿੱਤਾ ਤੇ ਜੰਮ ਕੇ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕੀਤੀ। ਇਸ ਮੌਕੇ ਰੋਸ ਪ੍ਰਦਰਸ਼ਨ ਕਰ ਰਹੇ ਰਜਿੰਦਰ ਸੰਧੂ ਫਿਲੌਰ ਕਾਂਗਰਸੀ ਆਗੂ, ਪਿੰਡ ਹਰੀਪੁਰ ਖਾਲਸਾ ਦੇ ਸਰਪੰਚ, ਸਿੱਖਿਆ ਕਮੇਟੀ ਦੇ ਚੇਅਰਮੈਨ ਤੇ ਹੋਰ ਮੋਹਤਬਰਾਂ ਨੇ ਦੱਸਿਆ ਕਿ ਇਸ ਸਕੂਲ ਵਿੱਚ ਲਗਭਗ 200 ਤੋਂ ਉੱਪਰ ਵਿਦਿਆਰਥੀਆਂ ਪੜਦੇ ਹਨ। ਇਹ ਵਿਦਿਆਰਥੀ ਲੋੜਵੰਦ ਪਰਿਵਾਰਾਂ ਤੋਂ ਆਉਂਦੇ ਹਨ, ਜੋ ਕਿ ਅੱਜ ਦੇ ਦੌਰ ਵਿੱਚ ਮਹਿੰਗੀ ਸਿੱਖਿਆ ਪ੍ਰਾਪਤ ਨਹੀਂ ਕਰ ਸਕਦੇ। ਇਸ ਸਕੂਲ ਵਿੱਚ ਵਿਦਿਆਰਥੀਆਂ ਨੂੰ ਪੜਾਉਣ ਲਈ 5 ਅਧਿਆਪਕ ਸਨ। ਦੋ ਅਧਿਆਪਕ ਤਾਂ ਪਹਿਲਾਂ ਹੀ ਡੈਪੂਟੇਸ਼ਨ ਤੇ ਹਨ, ਜਦਕਿ ਬੀਤੇ ਦਿਨ ਇੱਕ ਹੋਰ ਅਧਿਆਪਕ ਦੀ ਬਦਲੀ ਕਰ ਦਿੱਤੀ ਗਈ ਹੈ। ਬਾਕੀ ਜੋ ਦੋ ਅਧਿਆਪਕ ਹਨ, ਉਨਾਂ ਤੇ  ਸਰਕਾਰੀ ਡਿਊਟੀ ਦਾ  ਬੋਝ ਹੋਣ ਕਾਰਨ ਉਹ ਵਿਦਿਆਰਥੀਆਂ ਨੂੰ ਪੂਰਾ ਟਾਇਮ ਨਹੀਂ ਦੇ ਪਾ ਰਹੇ। ਵਿਦਿਆਰਥੀਆਂ ਦੇ ਮਾਪਿਆਂ ਨੇ ਦੱਸਿਆ ਕਿ ਇਸ ਸਮੇਂ ਵਿਦਿਆਰਥੀਆਂ ਦੀਆਂ ਪ੍ਰੀਖਿਆਵਾਂ ਚੱਲ ਰਹੀਆਂ ਹਨ। ਇਸ ਲਈ ਵਿਦਿਆਰਥੀਆਂ ਦੇ ਉੱਜਵਲ ਭਵਿੱਖ ਨੂੰ ਲੈ ਕੇ ਉਹ ਬੇਹੱਦ ਚਿੰਤਤ ਹਨ। ਜਿਸ ਕਾਰਨ ਗੁੱਸਾਏ ਪਿੰਡ ਵਾਸੀਆਂ ਨੇ ਗ੍ਰਾਮ ਪੰਚਾਇਤ, ਸਿੱਖਿਆ ਕਮੇਟੀ ਤੇ ਇਲਾਕੇ ਦੇ ਮੋਹਤਬਰਾਂ ਨੂੰ ਨਾਲ ਲੈ ਕੇ ਸਕੂਲ ਨੂੰ ਤਾਲਾ ਲਗਾ ਕੇ ਜੰਮ ਕੇ ਰੋਸ ਪ੍ਰਦਰਸ਼ਨ ਕਰਦੇ ਹੋਏ ਨਾਅਰੇਬਾਜ਼ੀ ਕੀਤੀ। ਪਿੰਡ ਵਾਸੀ ਲਗਭਗ 4 ਘੰਟੇ ਦਰੀਆਂ ਵਿਛਾ ਕੇ ਸਕੂਲ ਦੇ ਗੇਟ ਅੱਗੇ ਧਰਨਾ ਲਗਾ ਕੇ ਰੋਸ ਪ੍ਰਦਰਸ਼ਨ ਤੇ ਨਾਅਰੇਬਾਜ਼ੀ ਕਰਦੇ ਰਹੇ। ਇਸ ਮੌਕੇ ਪਹੁੰਚੇ ਸਿੱਖਿਆ ਵਿਭਾਗ ਦੇ ਅਧਿਕਾਰੀ ਨੇ ਧਰਨਾਕਾਰੀਆਂ ਨੂੰ ਸ਼ਾਂਤ ਕਰਵਾਉਂਦੇ ਹੋਏ ਭਰੋਸਾ ਦਿਵਾਇਆ ਕਿ ਇੱਕ ਹਫ਼ਤੇ ਦੇ ਅੰਦਰ ਅੰਦਰ ਅਧਿਆਪਕ ਸਕੂਲ ਵਿੱਚ ਪੱਕੇ ਤੌਰ ਤੇ ਭੇਜ ਦਿੱਤੇ ਜਾਣਗੇ। ਇਸ ਮੌਕੇ ਸਿੱਖਿਆ ਅਧਿਕਾਰੀ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ।ਸਿੱਖਿਆ ਅਧਿਕਾਰੀ ਵੱਲੋਂ ਭਰੋਸਾ ਮਿਲਣ ਤੇ ਸਮੂਹ ਧਰਨਾਕਾਰੀਆਂ ਨੇ ਧਰਨਾ ਖ਼ਤਮ ਕਰ ਦਿੱਤਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਡਾ. ਅੰਬੇਡਕਰ ਸਕੂਲ ਬੁਲੰਦਪੁਰ ਵਿਖੇ ਸਤਿਗੁਰੂ ਰਵਿਦਾਸ ਪ੍ਰਕਾਸ਼ ਉਤਸਵ ‘ਤੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ
Next articleਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ ਤੇ ਜਨਤਾ ਨੂੰ ਕੁਝ ਨਹੀ ਮਿਲਿਆ ਸਿਵਾਏ ਨਿਰਾਸ਼ਾ- ਰਾਣਾ ਗੁਰਜੀਤ ਸਿੰਘ