ਬੰਗਾ (ਸਮਾਜ ਵੀਕਲੀ) (ਚਰਨਜੀਤ ਸੱਲ੍ਹਾ) ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਪਿੰਡ ਮਜਾਰੀ ਵਿਖੇ ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆਂ ਅਤੇ ਐਨ ਆਰ ਆਈ ਵੀਰਾਂ ਦੇ ਸਹਿਯੋਗ ਨਾਲ 6 ਜਨਵਰੀ ਤੋਂ 8 ਜਨਵਰੀ ਤੱਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਸਿੰਘ ਸਭਾ ਦੇ ਪ੍ਰਬੰਧਕਾਂ ਨੇ ਦੱਸਿਆ ਕਿ 6 ਜਨਵਰੀ ਦਿਨ ਸੋਮਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ। 8 ਜਨਵਰੀ ਦਿਨ ਬੁੱਧਵਾਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਭੋਗ ਤੋਂ ਉਪਰੰਤ ਧਾਰਮਿਕ ਦੀਵਾਨ ਸਜਾਏ ਜਾਣਗੇ ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ ਕੀਰਤਨੀ ਜਥੇ ਸੰਗਤਾਂ ਨੂੰ ਆਪਣੇ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। ਗੁਰ ਕਾ ਲੰਗਰ ਅਤੁੱਟ ਵਰਤਾਇਆ ਜਾਵੇਗਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj