
ਅਮਰਗੜ੍ਹ- (ਸਮਾਜ ਵੀਕਲੀ) (ਕੁਲਵੰਤ ਸਿੰਘ ਮੁਹਾਲੀ) ਸਮਾਜ ਦੇ ਗਰੀਬ ਤੇ ਦੱਬੇ-ਕੁਚਲੇ ਲੋਕਾਂ ਨੂੰ ਇਨਸਾਫ਼ ਦਿਵਾਉਣ ਦੀ ਲੜਾਈ ਲੜਨ ਵਾਲੇ ਰਹਿਬਰ ਸ੍ਰੀ ਗੁਰੂ ਰਵਿਦਾਸ ਜੀ ਦਾ ਜਨਮ ਦਿਨ ਹਰ ਸਾਲ ਪੂਰੀ ਦੁਨੀਆਂ ਅੰਦਰ ਵਸਦੇ ਉਨ੍ਹਾਂ ਦੇ ਪੈਰੋਕਾਰਾਂ ਵੱਲੋਂ ਪੂਰੀ ਸਰਧਾ-ਭਾਵਨਾ ਤੇ ਪੂਰੀ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਂਦਾ ਹੈ।ਇਸ ਵਾਰ ਵੀ 01 ਫਰਵਰੀ ਨੂੰ ਸ੍ਰੀ ਗੁਰੂ ਰਵਿਦਾਸ ਜੀ ਦੇ ਜਨਮ ਦਿਹਾੜੇ ਮਨਾਉਣ ਲਈ ਪਿੰਡਾਂ-ਸ਼ਹਿਰਾਂ-ਕਸਬਿਆਂ-ਗਲੀ-ਮੁਹੱਲਿਆਂ ਵਿੱਚ ਸ੍ਰੀ ਗੁਰੂ ਰਵਿਦਾਸ ਜੀ ਦੇ ਪੈਰੋਕਾਰਾਂ ਵੱਲੋਂ ਪ੍ਰਭਾਤ ਫੇਰੀਆਂ ਕੱਢਣਾ ਸ਼ੁਰੂ ਹੋ ਗਿਆ ਹੈ। ਇਸ ਲੜੀ ਤਹਿਤ ਨੇੜਲੇ ਪਿੰਡ ਮੁਹਾਲੀ ਵਿਖ਼ੇ ਵੀ ਪਿੰਡ ਦੇ ਨੌਜਵਾਨਾਂ ਵੱਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿਛਲੇ ਕਈ ਦਿਨਾਂ ਤੋਂ ਨਗਰ ਅੰਦਰ ਪ੍ਰਭਾਤ ਫੇਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਪਿੰਡ ਵਾਸੀਆਂ ਵੱਲੋਂ ਥਾਂ-ਥਾਂ ਉਪਰ ਨਿੱਘਾ ਸਵਾਗਤ ਕੀਤਾ ਜਾ ਰਿਹਾ ਹੈ। ਅੱਜ ਦੀ ਪ੍ਰਭਾਵ ਫੇਰੀ ਮੌਕੇ ਵੱਡੀ ਗਿਣਤੀ ਸੰਗਤਾਂ ਵੱਲੋਂ ਹਾਜ਼ਰੀ ਭਰੀ ਗਈ।ਇਸ ਮੌਕੇ ਗੁਰਪ੍ਰੀਤ ਸਿੰਘ ਮਿੱਠੂ, ਹਰਵਿੰਦਰ ਸਿੰਘ, ਲਖਵੀਰ ਸਿੰਘ, ਗੁਰਤੇਜ ਸਿੰਘ ਤੇਜੀ,ਪਰਮਿੰਦਰ ਸਿੰਘ ਪਿੰਦਾ,ਸਾਬਕਾ ਪੰਚ ਬਲਤੇਜ ਸਿੰਘ,ਬਿੰਦਰ ਸਿੰਘ ਡਰਾਈਵਰ,ਧਰਮਿੰਦਰ ਸਿੰਘ ਮੀਆਂ, ਬਲਜਿੰਦਰ ਸਿੰਘ ਬਿੱਲਾ ਢੋਲੀ, ਗੁਰਧਿਆਨ ਸਿੰਘ,ਮਿ. ਪ੍ਰਿਤਪਾਲ ਸਿੰਘ,ਸਤਨਾਮ ਸਿੰਘ ਟਾਈਪਿਸਟ, ਪੰਚ ਗੁਰਪ੍ਰੀਤ ਸਿੰਘ ਕਾਲੂ, ਰਾਜੂ ਸਿੰਘ, ਸ੍ਰੀਮਤੀ ਚਰਨਜੀਤ ਕੌਰ, ਸ੍ਰੀਮਤੀ ਦਵਿੰਦਰ ਕੌਰ ਮੁਹਾਲੀ, ਸ੍ਰੀਮਤੀ ਅਮਨ ਕੌਰ, ਸ੍ਰੀਮਤੀ ਪਰਮਜੀਤ ਕੌਰ, ਅਮਨਦੀਪ ਕੌਰ, ਰਾਣੀ ਕੌਰ, ਬਲਜੀਤ ਕੌਰ, ਗੁਰਪ੍ਰੀਤ ਕੌਰ, ਸੁਖਦੀਪ ਕੌਰ, ਗਰਮੀਤ ਕੌਰ, ਸਰਬਜੀਤ ਕੌਰ ਪਤਨੀ ਅੰਮ੍ਰਿਤਪਾਲ ਸਿੰਘ, ਸਰਬਜੀਤ ਕੌਰ ਪਤਨੀ ਚਮਕੌਰ ਸਿੰਘ, ਕਰਮਜੀਤ ਕੌਰ, ਬਲਜੀਤ ਕੌਰ, ਜੰਟੋ ਕੌਰ, ਰਣਜੀਤ ਕੌਰ ਅਤੇ ਵੱਡੀ ਗਿਣਤੀ ਸੰਗਤਾਂ ਪ੍ਰਭਾਤ ਫੇਰੀ ਵਿੱਚ ਸ਼ਾਮਿਲ ਹੋਈਆਂ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly