ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵਲੋਂ 21 ਧੀਆਂ ਦੀ ਲੋਹੜੀ ਪਾਈ ਜਾਵੇਗੀ
ਗੜ੍ਹਸ਼ੰਕਰ (ਸਮਾਜ ਵੀਕਲੀ) (ਸਤਨਾਮ ਸਿੰਘ ਸਹੂੰਗੜਾ) ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਦੀ ਮੀਟਿੰਗ ਪਿੰਡ ਮੋਇਲਾ ਵਾਹਿਦਪੁਰ ਵਿੱਚ ਸੰਸਥਾਪਕ ਪ੍ਰਧਾਨ ਸਤੀਸ਼ ਕੁਮਾਰ ਸੋਨੀ ਦੀ ਅਗਵਾਈ ਵਿੱਚ ਹੋਈ। ਇਹ ਮੀਟਿੰਗ ਪਿੰਡ ਦੀ ਪੰਚਾਇਤ ਅਤੇ ਪਿੰਡ ਦੇ ਮੋਹਤਵਰ ਸੱਜਣਾ ਨਾਲ 12 ਤਰੀਕ ਨੂੰ ਕੀਤੇ ਜਾਣ ਵਾਲੇ ਧੀਆਂ ਦੀ ਲੋਹੜੀ ਦੇ ਆਯੋਜਨ ਦੀ ਤਿਆਰੀ ਦੇ ਸੰਬੰਧ ਵਿੱਚ ਕੀਤੀ ਗਈ। ਜਿਸ ਵਿਚ ਪਿੰਡ ਦੇ ਸਰਪੰਚ ਸ. ਜਸਵਿੰਦਰ ਸਿੰਘ, ਤੇਜ ਪਾਲ, ਕਰਮਬੀਰ ਸਿੰਘ ਪੰਚ, ਜੋਗਿੰਦਰ ਸਿੰਘ ਪੰਚ, ਜਗਦੀਸ਼ ਸਿੰਘ ਪੰਚ, ਮੱਖਣ ਸਿੰਘ ਪੰਚ, ਡਾਕਟਰ ਹਰੀਕ੍ਰਿਸ਼ਨ ਬੰਗਾ ਜਨਰਲ ਸਕੱਤਰ ਪੰਜਾਬ, ਪ੍ਰੋ. ਜਗਦੀਸ਼ ਰਾਏ ਬੁਲਾਰਾ ਪੰਜਾਬ, ਕਿਰਨ ਬਾਲਾ ਬੰਗਾ ਜਨਰਲ ਸਕੱਤਰ ਜ਼ਿਲ੍ਹਾ ਨਵਾਸ਼ਹਿਰ, ਜਸਪ੍ਰੀਤ ਬਾਜਵਾ ਵਾਈਸ ਪ੍ਰਧਾਨ ਜਿਲ੍ਹਾ ਨਵਾਂਸ਼ਹਿਰ, ਸੰਤੋਖ ਸਿੰਘ ਜੁਆਇੰਟ ਸਕੱਤਰ ਬਲਾਕ ਗੜ੍ਹਸ਼ੰਕਰ ਆਦਿ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ। ਇਸ ਮੌਕੇ ਪ੍ਰਧਾਨ ਸਤੀਸ਼ ਕੁਮਾਰ ਸੋਨੀ ਨੇ ਕਿਹਾ ਕਿ ਸੁਸਾਇਟੀ ਵਲੋ 2017 ਤੋ ਧੀ ਬਚਾਓ ਬੇਟੀ ਬਚਾਓ ਮੁਹਿੰਮ ਚਲਾਈ ਹੋਈ ਹੈ। ਜਿਸ ਦੌਰਾਨ ਧੀਆ ਦੀ ਲੋਹੜੀ, ਵਾਤਾਵਰਨ ਨੂੰ ਬਚਾਉਣ ਲਈ ਸਕੂਲਾਂ ਚ ਜਾਗ੍ਰਿਤੀ ਕੈਂਪ ਆਦਿ ਵਰਗੇ ਉਪਰਾਲੇ ਕੀਤੇ ਜਾਂਦੇ ਹਨ। ਉਹਨਾ ਕਿਹਾ ਕਿ ਸੁਸਾਇਟੀ ਵੱਲੋਂ ਹਰ ਸਾਲ ਅਲੱਗ ਅਲੱਗ ਪਿੰਡਾਂ ਵਿੱਚ ਧੀਆ ਦੀ ਲੋਹੜੀ ਦਾ ਆਯੋਜਨ ਕੀਤਾ ਜਾਂਦਾ ਹੈ। ਇਸ ਵਾਰ ਧੀਆਂ ਦੀ ਲੋਹੜੀ ਦਾ ਲਗਾਤਾਰ ਅੱਠਵਾਂ ਆਯੋਜਨ ਪਿੰਡ ਮੋਇਲਾ ਵਾਹਿਦਪੁਰ ਵਿੱਚ ਕੀਤਾ ਜਾ ਰਿਹਾ ਹੈ। ਜਿਸ ਵਿਚ 21 ਧੀਆਂ ਦੀ ਲੋਹੜੀ ਪਾਈ ਜਾਵੇਗੀ। ਜਿਸ ਦੌਰਾਨ ਉਹਨਾ ਨੂੰ ਲੋਹੜੀ ਨਾਲ ਸਬੰਧਿਤ ਸਮਗਰੀ ਭੇਂਟ ਕੀਤੀ ਜਾਵੇਗੀ ਅਤੇ ਇਸ ਤੋਂ ਇਲਾਵਾ ਅਲੱਗ ਅਲੱਗ ਖੇਤਰਾਂ ਵਿਚ ਪਿੰਡਾਂ ਦਾ ਨਾਮ ਉੱਚਾ ਕਰਨ ਵਾਲੀਆਂ ਬੇਟੀਆਂ ਦਾ ਸਨਮਾਨ ਵੀ ਕੀਤਾ ਜਵੇਗਾ। ਬੁਲਾਰਾ ਪੰਜਾਬ ਪ੍ਰੋ. ਜਗਦੀਸ਼ ਰਾਏ ਨੇ ਕਿਹਾ ਕਿ ਧੀਆਂ ਦੀ ਲੋਹੜੀ ਦਾ ਸਮਾਜ ਵਿਚ ਬਹੁਤ ਮਹੱਤਵ ਹੈ ਸਾਡੇ ਗੁਰੂਆਂ ਨੇ ਵੀ ਆਪਣੀ ਪਵਿੱਤਰ ਗੁਰਬਾਣੀ ਵਿੱਚ ਸਨਮਾਨਜਨਕ ਦਰਜਾ ਦਿੱਤਾ ਹੈ । ਜਨਰਲ ਸਕੱਤਰ ਪੰਜਾਬ ਡਾਕਟਰ ਹਰੀਕ੍ਰਿਸ਼ਨ ਬੰਗਾ ਨੇ ਧੀਆਂ ਦੀ ਲੋਹੜੀ ਮੁੱਖ ਮੰਤਵ ਬੇਟੇ ਅਤੇ ਬੇਟੀ ਦੇ ਲਿੰਗ ਭੇਦ ਨੂੰ ਖਤਮ ਕਰਨਾ ਅਤੇ ਉਹਨਾ ਨੂੰ ਸਮਾਜ ਵਿੱਚ ਬਣਦਾ ਮਾਣ ਸਨਮਾਨ ਦੇਣਾ ਹੈ l ਮੈਡਮ ਕਿਰਨ ਬਾਲਾ ਬੰਗਾ ਨੇ ਕਿਹਾ ਕਿ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਪੰਜਾਬ ਵਲੋ ਧੀਆ ਦੀ ਲੋਹੜੀ ਪਾਉਣਾ, ਬਹੁਤ ਹੀ ਸ਼ਲਾਘਾਯੋਗ ਕਦਮ ਹੈ । ਸਾਰੇ ਮਾਪਿਆਂ ਨੂੰ ਆਪਣੀ ਬੇਟੀ ਦੀ ਲੋਹੜੀ ਪਾਉਣੀ ਚਾਹੀਦੀ ਹੈ, ਕਿਉਂਕਿ ਹੁਣ ਬੇਟੀ ਹਰ ਖੇਤਰ ਵਿੱਚ ਅਪਣੀ ਹੋਂਦ ਨੂੰ ਦਰਸਾ ਚੁੱਕੀਆਂ ਹਨ। ਪਿੰਡ ਦੇ ਸਰਪੰਚ ਸਰਦਾਰ ਜਸਵਿੰਦਰ ਸਿੰਘ ਨੇ ਕਿਹਾ ਕਿ ਸਾਡੇ ਪਿੰਡ ਲਈ ਬਹੁਤ ਹੀ ਖੁਸ਼ੀ ਵਾਲੀ ਗੱਲ ਹੈ ਕਿ ਆਦਰਸ਼ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਸਾਡੇ ਪਿੰਡ ਨੂੰ ਧੀਆਂ ਦੀ ਲੋਹੜੀ ਦੇ ਆਯੋਜਨ ਲਈ ਚੁਣਿਆ ਹੈ। ਸਾਡੇ ਪਿੰਡ ਵਾਸੀਆਂ ਵੱਲੋਂ ਸੁਸਾਇਟੀ ਦੇ ਇਸ ਨੇਕ ਕਾਰਜ ਵਿਚ ਪੂਰਾ ਸਹਿਯੋਗ ਦਿੱਤਾ ਜਾਵੇਗਾ। ਇਸ ਮੌਕੇ ਹੋਰਨਾਂ ਤੋਂ ਇਲਾਵਾ ਪ੍ਰੋ ਜਗਦੀਸ਼ ਰਾਏ ਬੁਲਾਰਾ ਪੰਜਾਬ, ਡਾਕਟਰ ਹਰੀਕ੍ਰਿਸ਼ਨ ਬੰਗਾ, ਕਿਰਨ ਬਾਲਾ ਬੰਗਾ ਜਨਰਲ ਸਕੱਤਰ ਜ਼ਿਲ੍ਹਾ ਨਵਾਸ਼ਹਿਰ, ਜਸਪ੍ਰੀਤ ਬਾਜਵਾ ਵਾਇਸ ਪ੍ਰਧਾਨ ਜਿਲ੍ਹਾ ਨਵਾਂਸ਼ਹਿਰ, ਸੰਤੋਖ਼ ਸਿੰਘ ਜੁਆਇੰਟ ਸਕੱਤਰ ਗੜ੍ਹਸ਼ੰਕਰ ਬਲਾਕ, ਸੀਮਾ ਰਾਣੀ ਮੈਬਰ, ਸੁਰਜੀਤ ਸਿੰਘ ਮੈਂਬਰ, ਜਸਪ੍ਰੀਤ ਕੌਰ ਜਿਲ੍ਹਾ ਪ੍ਰਧਾਨ ਹੁਸ਼ਿਆਰਪੁਰ, ਸ .ਜਸਵਿੰਦਰ ਸਿੰਘ ਸਰਪੰਚ, ਕਰਮਬੀਰ ਸਿੰਘ ਪੰਚ, ਮੱਖਣ ਸਿੰਘ ਪੰਚ, ਜੋਗਿੰਦਰ ਸਿੰਘ ਪੰਚ, ਜਗਦੀਸ਼ ਸਿੰਘ ਪੰਚ, ਸੋਢੀ ਸਿੰਘ, ਗੁਰਸੁਰਿੰਦਰ ਸਿੰਘ, ਤੇਜਪਾਲ ਸਿੰਘ, ਪਿਆਰਾ ਸਿੰਘ, ਜੋਰਾ ਸਿੰਘ, ਮਨਜੀਤ ਸਿੰਘ, ਪਰਮਜੀਤ ਸਿੰਘ, ਨਵਜੋਤ ਸਿੰਘ, ਸੁਖਬੀਰ ਸਿੰਘ, ਬਲਵਿੰਦਰ ਕੁਮਾਰ ਤੀਰਥ ਸਿੰਘ ਅਤੇ ਹੋਰ ਪਤਵੰਤੇ ਸੱਜਣ ਹਾਜ਼ਿਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj