ਐਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ, ਸਤਿਗੁਰੂ ਰਵਿਦਿਾਸ ਮਹਾਰਾਜ ਜੀ ਦੇ ਚਰਨਾਂ ਵਿੱਚ ਹੋਏ ਨਤਮਸਤਕ
ਨਵਾਂਸ਼ਹਿਰ/ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰਪਾਲ ਸਿੰਘ ਕਲੇਰ ) ਜਗਤ ਗੁਰੂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਉਤਸਵ ਬੜੀ ਸ਼ਰਧਾ ਨਾਲ ਪਿੰਡ ਨੱਥਾ ਨੰਗਲ ਵਿਖੇ ਮਨਾਇਆ ਗਿਆ। ਸਮਾਰੋਹ ਵਿੱਚ ਐਸ.ਸੀ. ਕਮਿਸ਼ਨ ਪੰਜਾਬ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ ਅਤੇ ਉਨ੍ਹਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿੱਚ ਸੀਸ ਨਿਵਾਇਆ। ਇਸ ਮੌਕੇ ਕੀਰਤਨੀ ਜੱਥਾ ਅਲੀਪੁਰ ਵਾਲੇ ਵੱਲੋਂ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਦਾ ਸਿਮਰਨ ਕੀਤਾ ਗਿਆ। ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਕਿਹਾ ਕਿ ਪੂਰੀ ਦੁਨੀਆ ਅੰਦਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਪੂਰੀ ਦੁਨੀਆ ਅੰਦਰ ਮਹਾਨ ਨਗਰ ਕੀਰਤਨ ਸਜਾਏ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਉਤਸਵ ਸਬੰਧੀ ਪਿੰਡ ਨੱਥਾ ਨੰਗਲ ਵਿਖੇ ਸਮਾਗਮ ਕਰਵਾਇਆ ਗਿਆ ਜਿਸ ਵਿੱਚ ਭਾਰੀ ਗਿਣਤੀ ਵਿੱਚ ਸੰਗਤਾਂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਚਰਨਾਂ ਵਿੱਚ ਨਤਮਸਤਕ ਹੋਈਆਂ ਅਤੇ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਜੈਕਾਰੇ ਲਗਾਏ। ਉਨ੍ਹਾਂ ਕਿਹਾ ਕਿ ਪੰਜਾਬ ਇਕ ਅਜਿਹਾ ਸੂਬਾ ਹੈ, ਜਿੱਥੇ ਸਾਰੇ ਧਰਮਾਂ ਦੇ ਲੋਕ ਆਪਸੀ ਪਿਆਰ ਅਤੇ ਸਦਭਾਵਨਾ ਨਾਲ ਰਹਿੰਦੇ ਹਨ। ਸੰਤ ਗੁਰੂ ਰਵਿਦਾਸ ਜੀ ਨੇ ਊਚ–ਨੀਚ ਦੇ ਭੇਦਭਾਵ ਨੂੰ ਮਿਟਾ ਕੇ ਮਨੁੱਖਤਾਂ ਦਾ ਜੋ ਸੰਦੇਸ਼ ਦਿੱਤਾ ਸੀ, ਉਸ ਦੀ ਝਲਕ ਅੱਜ ਸਮਾਰੋਹ ਦੌਰਾਨ ਸਾਫ਼ ਵਿਖਾਈ ਦੇ ਰਹੀ ਹੈ। ਸਮਾਗਮ ਉਪਰੰਤ ਸੰਗਤਾਂ ਨੂੰ ਅਟੁੱਟ ਲੰਗਰ ਵਰਤਿਆ ਗਿਆ। ਇਸ ਮੌਕੇ ਪ੍ਰਧਾਨ ਬਲਵੰਤ ਰਾਏ, ਵਾਈਸ ਪ੍ਰਧਾਨ ਰਵੀ ਕੁਮਾਰ, ਸਕੱਤਰ ਅਮਰੀਕ ਸਿੰਘ, ਮੈਂਬਰ ਮੱਖਣ, ਰਜੇਸ਼ ਕੁਮਾਰ, ਕਾਨੂੰਨੀ ਸਲਾਹਕਾਰ ਐਡਵੋਕੇਟ ਕ੍ਰਿਸ਼ਨ ਭੁੱਟਾ, ਡਾਕਟਰ ਰਮਨ ਸਰਪੰਚ, ਰੋਸ਼ਨ ਲਾਲ, ਪ੍ਰਦੀਪ ਕੁਮਾਰ, ਕੁਲਦੀਪ ਕੁਮਾਰ, ਸੋਮਨਾਥ, ਰਾਕੇਸ਼ ਕੁਮਾਰ, ਸੁਰੇਸ਼ ਕੁਮਾਰ, ਟੋਂਨੀ, ਮੋਹਿਤ, ਰਾਮ ਕੁਮਾਰ, ਅਮਰ ਚੰਦ, ਰਵਿੰਦਰ ਕੁਮਾਰ, ਅਤੇ ਨਗਰ ਨਿਵਾਸੀ ਭਾਰੀ ਗਿਣਤੀ ਵਿੱਚ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



