ਬਲਾਚੌਰ, (ਸਮਾਜ ਵੀਕਲੀ) ( ਜਤਿੰਦਰ ਪਾਲ ਸਿੰਘ ਕਲੇਰ ) ਹਲਕਾ ਬਲਾਚੌਰ ਦੇ ਪਿੰਡਾਂ ਵਿੱਚ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਨ ਅਤੇ ਸਰਬਸੰਮਤੀ ਦੇ ਰੁਝਾਨ ਨੂੰ ਉਤਸ਼ਾਹਿਤ ਕਰਦਿਆਂ, ਹਲਕਾ ਵਿਧਾਇਕਾ ਸੰਤੋਸ਼ ਕਟਾਰੀਆ ਵੱਲੋਂ ਅੱਜ ਪਿੰਡ ਨਿਊ ਕਲੋਨੀ ਰੱਕੜਾ ਬੇਟ ਵਿਖੇ ਵਿਸ਼ੇਸ਼ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਨੇ ਸਰਬਸੰਮਤੀ ਨਾਲ ਚੁਣੀ ਗਈ ਨਵੀਂ ਪੰਚਾਇਤ ਨੂੰ ਪਿੰਡ ਦੇ ਵਿਕਾਸ ਕਾਰਜਾਂ ਲਈ 5 ਲੱਖ ਰੁਪਏ ਦਾ ਚੈੱਕ ਭੇਂਟ ਕੀਤਾ।ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕਾ ਸੰਤੋਸ਼ ਕਟਾਰੀਆ ਨੇ ਕਿਹਾ ਕਿ ਸਰਬਸੰਮਤੀ ਨਾਲ ਪੰਚਾਇਤਾਂ ਚੁਣਨਾ ਇੱਕ ਸ਼ਲਾਘਾਯੋਗ ਕਦਮ ਹੈ, ਜਿਸ ਨਾਲ ਪਿੰਡਾਂ ਵਿੱਚ ਧੜੇਬੰਦੀ ਖਤਮ ਹੁੰਦੀ ਹੈ ਅਤੇ ਵਿਕਾਸ ਦੀ ਰਫ਼ਤਾਰ ਤੇਜ਼ ਹੁੰਦੀ ਹੈ। ਉਨ੍ਹਾਂ ਕਿਹਾ, “ਪਿੰਡ ਦੇ ਸਰਬਪੱਖੀ ਵਿਕਾਸ ਲਈ ਇਹ ਇੱਕ ਨਿਮਾਣਾ ਜਿਹਾ ਯੋਗਦਾਨ ਹੈ ਅਤੇ ਮੈਨੂੰ ਉਮੀਦ ਹੈ ਕਿ ਨਵੀਂ ਪੰਚਾਇਤ ਪਿੰਡ ਦੀ ਤਰੱਕੀ ਲਈ ਪੂਰੀ ਤਨਦੇਹੀ ਅਤੇ ਪਾਰਦਰਸ਼ਤਾ ਨਾਲ ਕੰਮ ਕਰੇਗੀ।” ਉਨ੍ਹਾਂ ਸਮੂਹ ਨਗਰ ਨਿਵਾਸੀਆਂ ਅਤੇ ਨਵੇਂ ਚੁਣੇ ਗਏ ਪੰਚਾਇਤ ਮੈਂਬਰਾਂ ਨੂੰ ਮੁਬਾਰਕਬਾਦ ਵੀ ਦਿੱਤੀ।ਇਸ ਸਮਾਗਮ ਵਿੱਚ ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ, ਨਵੇਂ ਚੁਣੇ ਗਏ ਸਰਪੰਚ ਭਾਗ ਸਿੰਘ,ਪੰਚ ਕੁਲਵਿੰਦਰ ਸਿੰਘ, ਪੰਚ ਹਰਜੀਤ ਸਿੰਘ,ਪੰਚ ਮਨਜੀਤ ਕੌਰ, ਪੰਚ ਗੁਰਦੀਪ ਕੌਰ , ਆਸ਼ਾ ਰਾਣੀ, ਰਤਨ ਚੰਦ,ਚਮਨ ਲਾਲ,ਸੁਖਦੇਵ ਸਿੰਘ, ਲਖਵਿੰਦਰ ਸਿੰਘ, ਬਲਜਿੰਦਰ ਫੌਜੀ, ਬਲਾਚੌਰ ਤੋਂ ਆਮ ਆਦਮੀ ਪਾਰਟੀ ਦੇ ਐਸੀ ਵਿੰਗ ਦੇ ਤਹਿਸੀਲ ਬਲਾਚੌਰ ਦੇ ਪ੍ਰਧਾਨ ਕੁਲਦੀਪ ਸਿੰਘ ਅਤੇ ਸਮੂਹ ਪੰਚਾਇਤ ਮੈਂਬਰ ਅਤੇ ਵੱਡੀ ਗਿਣਤੀ ਵਿੱਚ ਨਗਰ ਨਿਵਾਸੀ ਹਾਜ਼ਰ ਸਨ। ਪਿੰਡ ਵਾਸੀਆਂ ਵੱਲੋਂ ਵਿਧਾਇਕਾ ਕਟਾਰੀਆ ਦਾ ਧੰਨਵਾਦ ਕਰਦਿਆਂ ਭਰੋਸਾ ਦਿੱਤਾ ਗਿਆ ਕਿ ਪਿੰਡ ਦੇ ਵਿਕਾਸ ਲਈ ਸਰਕਾਰ ਵੱਲੋਂ ਦਿੱਤੇ ਫੰਡਾਂ ਦੀ ਸਹੀ ਵਰਤੋਂ ਕੀਤੀ ਜਾਵੇਗੀ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly



