ਦੁਕਾਨ ਮਾਲਕ ਆਰ ਐੱਮ ਪੀ ਡਾਕਟਰ ਦੀ ਗੋਲੀ ਲੱਗਣ ਕਾਰਨ ਮੌਤ, ਪੁਲਿਸ ਕਰ ਰਹੀ ਮਾਮਲਾ ਦੀ ਜਾਂਚ
ਕਪੂਰਥਲਾ, (ਸਮਾਜ ਵੀਕਲੀ) (ਕੌੜਾ)– ਕਪੂਰਥਲਾ ਦੇ ਸਬ ਡਿਵੀਜ਼ਨ ਸੁਲਤਾਨਪੁਰ ਲੋਧੀ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਅਨੁਸਾਰ ਬੀਤੀ ਰਾਤ ਕਰੀਬ ਡੇਢ ਦੋ ਵਜੇ ਸੁਲਤਾਨਪੁਰ ਲੋਧੀ ਦੇ ਪਿੰਡ ਭਾਣੋ ਲੰਗਾ ਦੇ ਅੱਡੇ ਤੇ ਸਥਿਤ ਮਾਰਕੀਟ ਵਿੱਚ ਇੱਕ ਦੁਕਾਨ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਸੀ। ਚੋਰ ਦੁਕਾਨਦਾਰ ਸ਼ਟਰ ਤੋੜ ਰਹੇ ਸਨ ਇਨੇ ਨੂੰ ਦੁਕਾਨ ਮਾਲਕ ਆਰ ਐੱਮ ਪੀ ਡਾ. ਗੁਰਚਰਨ ਸਿੰਘ ਨੂੰ ਇਸ ਘਟਨਾ ਬਾਬਤ ਸੂਚਨਾ ਮਿਲਦੀ ਹੈ। ਜਿਸ ਤੋਂ ਬਾਅਦ ਚੋਰਾਂ ਨੂੰ ਭਜਾਉਣ ਲਈ ਉਕਤ ਡਾਕਟਰ ਆਪਣੇ ਪਰਿਵਾਰਿਕ ਮੈਂਬਰਾਂ ਦੇ ਨਾਲ ਮੌਕੇ ਤੇ ਪਹੁੰਚਦਾ ਹੈ। ਜਿੱਥੇ ਕਥਿਤ ਤੌਰ ਤੇ ਚੋਰਾਂ ਦੇ ਨਾਲ ਉਹ ਗੁੱਥਮ ਗੁੱਥੀ ਹੋ ਜਾਂਦੇ ਹਨ। ਇਸ ਦੌਰਾਨ ਡਾਕਟਰ ਦੀ ਲਾਇਸੈਂਸੀ ਬੰਦੂਕ ਵਿੱਚੋਂ ਫਾਇਰ ਹੋ ਜਾਂਦਾ ਹੈ। ਜੋ ਕਥਿਤ ਤੌਰ ਤੇ ਡਾਕਟਰ ਦੇ ਹੀ ਲੱਗ ਜਾਂਦਾ ਹੈ, ਅਤੇ ਉਸਦੀ ਮੌਤ ਹੋ ਜਾਂਦੀ ਹੈ। ਇਸ ਘਟਨਾ ਵਿੱਚ ਇੱਕ ਚੋਰ ਦੀ ਵੀ ਮੌਤ ਹੋਈ ਹੈ, ਜੋਕਿ ਪ੍ਰਵਾਸੀ ਮਜ਼ਦੂਰ ਦੱਸਿਆ ਜਾ ਰਿਹਾ ਹੈ, ਫਿਲਹਾਲ ਉਸਦੀ ਸ਼ਨਾਖਤ ਨਹੀਂ ਹੋ ਸਕੀ ਹੈ। ਇਸ ਬਾਬਤ ਗੱਲਬਾਤ ਕਰਦੇ ਹੋਏ ਡੀਐਸਪੀ ਸੁਲਤਾਨਪੁਰ ਲੋਧੀ ਗੁਰਮੀਤ ਸਿੰਘ ਨੇ ਕਿ ਪੁਲਿਸ ਵੱਲੋਂ ਦੋਹਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਕਪੂਰਥਲਾ ਅਤੇ ਸੁਲਤਾਨਪੁਰ ਲੋਧੀ ਦੀਆਂ ਮੋਰਚਰੀਆਂ ਵਿੱਚ ਰਖਵਾ ਦਿੱਤਾ ਹੈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।
ਕੈਪਸ਼ਨ – ਚੋਰ ਵੱਲੋਂ ਦੁਕਾਨ ਦਾ ਸ਼ਟਰ ਦੇ ਤੋੜੇ ਤਾਲੇ ਤੇ ਮ੍ਰਿਤਕ ਦੁਕਾਨ ਮਾਲਕ ਡਾਕਟਰ ਗੁਰਚਰਨ ਸਿੰਘ ਦੀ ਫਾਈਲ ਤਸਵੀਰ
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj
https://play.google.com/store/apps/details?id=in.yourhost.samaj