ਨੂਰਮਹਿਲ (ਸਮਾਜ ਵੀਕਲੀ) (ਹਰਜਿੰਦਰ ਸਿੰਘ ਚੰਦੀ) – ਪਿਛਲੇ ਦਿਨਾਂ ਤੋਂ ਇਲਾਕੇ ਵਿਚ ਹੋ ਰਹੀ ਭਾਰੀ ਬਰਸਾਤ ਨੇ ਲੋਕਾਂ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਕੀਤਾ ਹੈ। ਇਸ ਬਰਸਾਤ ਕਾਰਨ ਇਲਾਕੇ ਵਿੱਚ ਜਿਥੇ ਨੀਵੀਆਂ ਜ਼ਮੀਨਾਂ ਵਿਚ ਪਾਣੀ ਖੜਨ ਨਾਲ ਫਸਲਾਂ ਦਾ ਨੁਕਸਾਨ ਹੋਇਆ ਹੈ। ਉਥੇ ਕਈ ਘਰਾਂ ਦੀਆਂ ਕੰਧਾਂ ਵਿੱਚ ਤਰੇੜਾਂ ਆਉਣ ਅਤੇ ਮਕਾਨਾਂ ਦੀਆਂ ਛੱਤਾਂ ਡਿੱਗਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਪੰਜਾਬ ਸਰਕਾਰ ਵੱਲੋਂ ਪੀੜਤ ਲੋਕਾਂ ਨੂੰ ਰਾਹਤ ਪਹੁੰਚਣ ਲਈ ਹਰ ਵਾਹ ਲਾਈ ਜਾ ਰਹੀ ਹੈ ਇਸੇ ਕੜੀ ਤਹਿਤ ਹਲ਼ਕਾ ਨਕੋਦਰ ( ਬਲਾਕ ਨੂਰਮਹਿਲ) ਦੇ ਪਿੰਡ ਜੰਨਤਾਂ ਨਗਰ ਵਿਖੇ ਹਲਕਾ ਵਿਧਾਇਕ ਬੀਬੀ ਇੰਦਰਜੀਤ ਕੌਰ ਦੀ ਦਿਸ਼ਾ ਨਿਰਦੇਸ਼ਾਂ ਤਹਿਤ ਕੁਦਰਤੀ ਆਫ਼ਤ ਤੋਂ ਪੀੜਤ ਪਰਿਵਾਰਾਂ ਨੂੰ ਤਰਪਾਲਾਂ ਵੰਡੀਆਂ ਗਈਆਂ । ਇਸ ਮੌਕੇ ਲੋਕਲ ਏਰੀਆ ਪ੍ਰਧਾਨ ਆਮ ਆਦਮੀ ਬਲਕਾਰ ਸਿੰਘ, ਗੁਰਬਖ਼ਸ਼ ਕੌਰ ਸਰਪੰਚ, ਕਾਂਗਰਸ ਦੇ ਸਾਬਕਾ ਸਰਪੰਚ ਪ੍ਰਿਤਪਾਲ ਸਿੰਘ, ਹਰਜਿੰਦਰ ਸਿੰਘ ਜਿੰਦਾ ਪੰਚ ,ਬੇਬੀ ਪੰਚ , ਨਿਰਮਲ ਪੰਚ , ਮਹਿੰਦਰ ਸਿੰਘ ਟੁੱਟ ਪੰਚ, ਹਰਨੇਕ ਸਿੰਘ ਲੰਬੜਦਾਰ ਆਦਿ ਪਤਵੰਤੇ ਆਗੂ ਹਾਜ਼ਰ ਸਨ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samaj



