ਮੋਰਿੰਡਾ (ਸਮਾਜ ਵੀਕਲੀ) (ਸੁਖਵਿੰਦਰ ਸਿੰਘ ਹੈਪੀ)-ਇਲਾਕੇ ਵਿੱਚ ਖੇਡਾਂ ਦੀ ਪ੍ਰੰਪਰਾ ਨੂੰ ਜਾਰੀ ਰੱਖਦਿਆਂ ਪਿੰਡ ਪੱਥਰੇੜੀ ਜੱਟਾਂ ਵਿਖੇ ਅਖ਼ਾੜਾ ਸ਼੍ਰੀ ਗੁਰੂ ਨਾਨਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਜਾ ਰਿਹਾ ਹੈ। ਕਮੇਟੀ ਮੈਂਬਰਾਂ ਵਲੋਂ ਦਿੱਤੀ ਜਾਣਕਾਰੀ ਅਨੁਸਾਰ 26ਵਾਂ ਵਿਸ਼ਾਲ ਕੁਸ਼ਤੀ ਦੰਗਲ 14 ਮਾਰਚ ਦਿਨ ਸ਼ਨੀਵਾਰ ਨੂੰ ਪਿੰਡ ਪੱਥਰੇੜੀ ਜੱਟਾਂ ਵਿਖੇ ਕਰਵਾਇਆ ਜਾਵੇਗਾ। ਕਮੇਟੀ ਮੈਂਬਰਾਂ ਨੇ ਦੱਸਿਆ ਕਿ ਇਸ ਦੰਗਲ ਵਿੱਚ ਪੰਜਾਬ ਦੇ ਵੱਖ-ਵੱਖ ਇਲਾਕਿਆਂ ਤੋਂ ਪ੍ਰਸਿੱਧ ਪਹਿਲਵਾਨ ਹਿੱਸਾ ਲੈਣਗੇ ਅਤੇ ਦਰਸ਼ਕਾਂ ਨੂੰ ਰੋਮਾਂਚਕ ਮੁਕਾਬਲੇ ਵੇਖਣ ਨੂੰ ਮਿਲਣਗੇ। ਦੰਗਲ ਦੌਰਾਨ ਜੇਤੂ ਪਹਿਲਵਾਨਾਂ ਨੂੰ ਨਕਦ ਇਨਾਮਾਂ ਅਤੇ ਸਨਮਾਨ ਚਿੰਨ੍ਹਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਇਸ ਸਮਾਗਮ ਨੂੰ ਸਫਲ ਬਣਾਉਣ ਲਈ ਕਮੇਟੀ ਵੱਲੋਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੁਸ਼ਤੀ ਦੰਗਲ ਪੰਜਾਬ ਦੀ ਪ੍ਰਾਚੀਨ ਖੇਡ ਹੈ ਅਤੇ ਇਸ ਤਰ੍ਹਾਂ ਦੇ ਸਮਾਗਮ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਦੇ ਹਨ। ਦੰਗਲ ਨੂੰ ਦੇਖਣ ਲਈ ਹਰ ਸਾਲ ਦੂਰ-ਦੂਰ ਤੋਂ ਖੇਡ ਪ੍ਰੇਮੀ ਅਤੇ ਦਰਸ਼ਕ ਪਹੁੰਚਦੇ ਹਨ, ਜਿਸ ਨਾਲ ਪਿੰਡ ਵਿੱਚ ਮੇਲੇ ਵਰਗਾ ਮਾਹੌਲ ਬਣ ਜਾਂਦਾ ਹੈ। ਦੰਗਲ ਪ੍ਰਬੰਧਕ ਨੰਬਰਦਾਰ ਰਵਿੰਦਰ ਸਿੰਘ ਰਵੀ ਨੇ ਇਲਾਕੇ ਦੀਆਂ ਸੰਗਤਾਂ ਅਤੇ ਖੇਡ ਪ੍ਰੇਮੀਆਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਇਸ ਦੰਗਲ ਦਾ ਆਨੰਦ ਮਾਣਨ ਅਤੇ ਖਿਡਾਰੀਆਂ ਦਾ ਹੌਸਲਾ ਵਧਾਉਣ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly


