HOME ਪਿੰਡ ਰੈਲ ਮਾਜਰਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼...

ਪਿੰਡ ਰੈਲ ਮਾਜਰਾ ਵਿੱਚ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ

2

ਨਵਾਂਸ਼ਹਿਰ /ਕਾਠਗੜ੍ਹ  (ਸਮਾਜ ਵੀਕਲੀ)  (ਜਤਿੰਦਰ ਪਾਲ ਸਿੰਘ ਕਲੇਰ ) ਸਨਅਤੀ ਖੇਤਰ ਦੇ ਪਿੰਡ ਰੈਲ ਮਾਜਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਸੰਗਤਾਂ ਵਲੋਂ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਤੜਕਸਾਰ ਸਮੇਂ ਤੋਂ ਰਾਗੀ ਭਾਈਆਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਕੀਤੇ ਜਾ ਰਹੇ ਸਨ | ਸੰਗਤਾਂ ਬਹੁਤ ਵੱਡੀ ਗਿਣਤੀ ਵਿੱਚ ਪਹੁੰਚੀਆਂ ਹੋਈਆਂ ਸਨ | ਪਾਠਾਂ ਦੇ ਭੋਗ ਪਾਉਣ ਉਪਰੰਤ ਰਾਗੀ ਜਥਿਆਂ ਨੇ ਸੰਗਤਾਂ  ਨੂੰ  ਕੀਰਤਨ ਨਾਲ  ਨਿਹਾਲ ਕਰਦੇ ਹੋਏ ਗੁਰੂ ਚਰਨਾਂ ਨਾਲ ਜੋੜਿਆ |ਸੰਗਤਾਂ ਲਈ ਸਵੇਰ ਸਮੇਂ ਚਾਹ ਪਕੌੜਿਆਂ ਦੇ ਲੰਗਰ ਅਤੇ ਦੁਪਹਿਰ ਬਾਅਦ ਗੁਰੂ ਦੇ ਅਤੁੱਟ ਲੰਗਰ ਵਰਤਾਏ ਗਏ |ਗੁਰਦੁਆਰਾ ਕਮੇਟੀ ਵਲੋਂ ਬਲਾਕ ਸੰਮਤੀ ਮੈਂਬਰ ਬੰਦਨਾ ਚੌਧਰੀ ਰੈਲਮਾਜਰਾ , ਗੁਰਪ੍ਰੀਤ ਗੁੱਜਰ ਰੈਲਮਾਜਰਾ , ਚੌਧਰੀ ਸ਼ਮਸ਼ੇਰ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਕਮਲਜੀਤ ਸਿੰਘ, ਗੁਰਦੇਵ ਸਿੰਘ, ਚੌਧਰੀ ਮਹਿੰਦਰ ਸਿੰਘ,ਨਿਰਮਲ ਸਿੰਘ, ਕਸ਼ਮੀਰ ਸਿੰਘ, ਜਸਵਿੰਦਰ ਸਿੰਘ, ਨਰਿੰਦਰ ਸਿੰਘ,ਧਰਿੰਦਰ ਸਿੰਘ, ਸਤਨਾਮ ਸਿੰਘ ਅਤੇ ਸਿਮਰਨ ਸਿੰਘ ਹਾਜ਼ਰ ਸਨ ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous article10 ਜਨਵਰੀ “ਧੀਆਂ ਦੇ 30ਵੇਂ ਲੋਹੜੀ ਮੇਲੇ” ‘ਤੇ ਮਾਤਾ ਪੁਸ਼ਪਾ ਯੂ.ਐੱਸ.ਏ, ਰਣਜੋਧ, ਡੋਲੀ ਗਲੇਰੀਆ, ਜੌੜਾ, ਸਤਬੀਰ, ਰਚਨਾ, ਸਫਰੀ, ਮੁਸਕਾਨ, ਰਮਨਦੀਪ, ਮਠਾੜੂ ਅਤੇ ਢਿੱਲੋਂ ਨੂੰ ਸਨਮਾਨਿਤ ਕਰਾਂਗੇ- ਬਾਵਾ, ਝਾਂਡੇ
Next articleਕਾਠਗੜ੍ਹ ਪੁਲਿਸ ਨੇ ਹੈਰੋਇਨ ਸਮੇਤ ਇਕ ਵਿਆਕਤੀ ਕੀਤਾ ਕਾਬੂ