HOME ਪਿੰਡ ਰੈਲਮਾਜਰਾ ਤੇ ਮਾਜਰਾ ਜੱਟਾਂ ਵਿਖੇ ਕਾਸੋ ਆਪ੍ਰੇਸ਼ਨ ਤਹਿਤ ਆਸਰੋਂ ਪੁਲਿਸ ਨੇ...

ਪਿੰਡ ਰੈਲਮਾਜਰਾ ਤੇ ਮਾਜਰਾ ਜੱਟਾਂ ਵਿਖੇ ਕਾਸੋ ਆਪ੍ਰੇਸ਼ਨ ਤਹਿਤ ਆਸਰੋਂ ਪੁਲਿਸ ਨੇ ਕੀਤੀ ਚੈਕਿੰਗ

ਕੈਪਸ਼ਨ -ਪਿੰਡ ਰੈਲ ਮਾਜਰਾ ਤੇ ਮਾਜਰਾ ਜੱਟਾਂ ਵਿਖੇ ਕਾਸੋ ਅਪਰੇਸ਼ਨ ਤਹਿਤ ਚੈਕਿੰਗ ਕਰਦੀ ਹੋਈ ਪੁਲਿਸ।
ਨਵਾਂਸ਼ਹਿਰ /ਕਾਠਗੜ੍ਹ,  (ਸਮਾਜ ਵੀਕਲੀ)  (ਹਰਸਿਮਰਨ ਜੋਤ ਸਿੰਘ ਕਲੇਰ )  ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਲਈ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਐੱਸਐੱਸਪੀ ਤੁਸ਼ਾਰ ਗੁਪਤਾ ਆਈਪੀਐੱਸ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀਐੱਸਪੀ ਬਲਾਚੌਰ ਹੇਮੰਤ ਮਲਹੋਤਰਾ ਦੀ ਅਗਵਾਈ ਹੇਠ ਥਾਣਾ ਸਦਰ ਬਲਾਚੌਰ ਦੇ ਮੁਖੀ ਬਿਕਰਮਜੀਤ ਸਿੰਘ, ਥਾਣਾ ਕਾਠਗੜ੍ਹ ਦੇ ਮੁਖੀ ਅਭਿਸੇਕ ਸ਼ਰਮਾ ਅਤੇ ਪੁਲਿਸ ਚੋਂਕੀ ਆਸਰੋਂ ਦੇ ਇੰਚਾਰਜ ਸਿਕੰਦਰ ਪਾਲ ਨੇ ਆਪਣੇ ਪੁਲਿਸ ਮੁਲਾਜ਼ਮਾਂ ਦੀ ਟੀਮ ਨਾਲ ਪਿੰਡ ਰੈਲ ਮਾਜਰਾ ਤੇ ਮਾਜਰਾ ਜੱਟਾਂ ਵਿਖੇ  ਕਾਸੋ ਆਪ੍ਰੇਸ਼ਨ ਤਹਿਤ ਚੈਕਿੰਗ ਕੀਤੀ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਕਾਠਗੜ੍ਹ ਦੇ ਐਸਐਚਓ  ਅਭਿਸ਼ੇਕ ਸ਼ਰਮਾ ਨੇ ਦੱਸਿਆ ਕਿ ਉਕਤ ਪਿੰਡਾਂ ਵਿਚ ਘਰ-ਘਰ ਜਾ ਕੇ ਬਰੀਕੀ ਨਾਲ ਚੈਕਿੰਗ ਕੀਤੀ ਗਈ ਅਤੇ ਇਸ ਤਲਾਸ਼ੀ ਦੌਰਾਨ ਪਿੰਡ ਵਾਸੀਆਂ ਵੱਲੋਂ ਪੁਲਿਸ ਨੂੰ ਪੂਰਾ ਸਹਿਯੋਗ ਦਿੱਤਾ ਗਿਆ। ਉਹਨਾਂ ਦੱਸਿਆ ਕਿ ਇਸ ਕਾਸੋ ਆਪ੍ਰੇਸ਼ਨ ਦੌਰਾਨ ਕਿਸੇ ਵੀ ਘਰ ਤੋਂ ਕੋਈ ਵੀ ਇਤਰਾਜ਼ਯੋਗ ਨਜਾਇਜ਼ ਨਸ਼ਾ ਸਮੱਗਰੀ ਬਰਾਮਦ  ਨਹੀਂ ਹੋਈ। ਥਾਣਾ ਮੁਖੀ ਨੇ ਅੱਗੇ ਦੱਸਿਆ ਕਿ  ਥਾਣਾ ਕਾਠਗੜ੍ਹ ਅਧੀਨ ਪੈਂਦੇ ਪਿੰਡਾਂ ਦੇ ਦੋ ਨਸ਼ੇ ਦੇ ਆਦੀ ਨੌਜਵਾਨਾਂ ਨੂੰ  ਅੱਜ ਨਸ਼ਾ ਛਡਾਊ ਕੇਂਦਰ ਨਵਾਂਸ਼ਹਿਰ ਅਤੇ ਬਲਾਚੌਰ ਭੇਜਿਆ ਜਾਵੇਗਾ। ਤਾਂ ਜੋ ਉਹ ਨਸ਼ਾ ਛੱਡ ਕੇ ਸਮਾਜ ਵਿਚ ਚੰਗੀ ਜ਼ਿੰਦਗੀ ਜਿਉਣ ਦਾ ਮੌਕਾ ਹਾਸਿਲ ਕਰਨ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵਿਅਕਤੀ ਇਲਾਕੇ ਵਿਚ ਨਸ਼ਾ ਵੇਚਦਾ ਹੈ ਜਾਂ ਨਸ਼ਾ ਕਰਦਾ ਹੈ ਤਾਂ ਉਸ ਦੀ ਸੂਚਨਾ ਤੁਰੰਤ ਥਾਣਾ ਕਾਠਗੜ੍ਹ ਅਤੇ ਵਿਭਾਗ ਦੇ ਉੱਚ ਅਧਿਕਾਰੀਆਂ ਨੂੰ ਦਿੱਤੀ ਜਾਵੇ।  ਉਨ੍ਹਾਂ ਕਿਹਾ ਕਿ  ਜੇਕਰ ਕੋਈ ਵਿਅਕਤੀ ਨਸ਼ਾ ਵੇਚਦਾ ਜਾਂ ਗੈਰ ਕਾਨੂੰਨੀ ਕੰਮ ਕਰਦਾ ਫੜਿਆ ਗਿਆ ਤਾਂ ਉਸ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਪੁਲਿਸ ਨੇ ਮਾੜੇ ਅਨਸਰਾਂ ਖਿਲਾਫ ਕਾਰਵਾਈ ਕਰਦੇ ਹੋਏ 03 ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ 02 ਪਿਸਤੌਲ ਅਤੇ 05 ਰੌਦ ਕੀਤੇ ਬਰਾਮਦ
Next articleਥੀਏਟਰ ਤੇ ਸਾਹਿਤ ਰਾਹੀਂ ਸਮਾਜਕ ਜਾਗਰੂਕਤਾ ਦੀ ਮਿਸਾਲ ਬਣਿਆ ਅਵਤਾਰ ਨਗਲੀਆਂ