ਨਵਾਂਸ਼ਹਿਰ /ਕਾਠਗੜ੍ਹ (ਸਮਾਜ ਵੀਕਲੀ) (ਜਤਿੰਦਰ ਪਾਲ ਸਿੰਘ ਕਲੇਰ ) ਪੰਜਾਬ ਦੀ ਭਗਵੰਤ ਮਾਨ ਸਰਕਾਰ ਦੁਆਰਾ ਗਰੀਬ ਅਤੇ ਲੋੜਵੰਦ ਲੋਕਾਂ ਦੀ ਭਲਾਈ ਲਈ ਚਲਾਈਆਂ ਜਾ ਰਹੀਆਂ ਸਕੀਮਾਂ ਤਹਿਤ ਪਿੰਡ ਰੈਲ ਵਿਖੇ ਵਿਸ਼ੇਸ਼ ਰਾਸ਼ਨ ਕਿੱਟਾਂ ਦੀ ਵੰਡ ਕੀਤੀ ਗਈ। ਪਿੰਡ ਰੈਲ ਦੇ ਡੀਪੂ ਹੋਲਡਰ ਸੰਦੀਪ ਕੁਮਾਰ ਵਲੋਂ ਇਹ ਕਿੱਟਾਂ ਲਾਭਪਾਤਰੀਆਂ ਨੂੰ ਬੜੇ ਹੀ ਪਾਰਦਰਸ਼ੀ ਤਰੀਕੇ ਨਾਲ ਤਕਸੀਮ ਕੀਤੀਆਂ ਗਈਆਂ। ਇਸ ਮੁਹਿੰਮ ਦੇ ਤਹਿਤ ਹੁਣ ਤੱਕ ਇਲਾਕੇ ਦੇ ਲੋੜਵੰਦ ਪਰਿਵਾਰਾਂ ਨੂੰ 325 ਕਿੱਟਾਂ ਵੰਡੀਆਂ ਜਾ ਚੁੱਕੀਆਂ ਹਨ।ਕਿੱਟਾਂ ਵਿੱਚ ਸ਼ਾਮਲ ਰੋਜ਼ਾਨਾ ਵਰਤੋਂ ਦੀਆਂ ਉੱਚ-ਗੁਣਵੱਤਾ ਵਸਤੂਆਂ ਸਰਕਾਰ ਵੱਲੋਂ ਭੇਜੀ ਗਈ ਇਸ ਵਿਸ਼ੇਸ਼ ਰਾਸ਼ਨ ਕਿੱਟ ਵਿੱਚ ਗਰੀਬ ਪਰਿਵਾਰਾਂ ਦੀ ਰੋਜ਼ਾਨਾ ਰਸੋਈ ਦੀ ਵਰਤੋਂ ਵਾਲੀਆਂ ਹੇਠ ਲਿਖੀਆਂ ਮਿਆਰੀ ਵਸਤੂਆਂ ਸ਼ਾਮਲ ਹਨ, ਜੋ ਸਿੱਧੇ ਤੌਰ ਤੇ ਉਨ੍ਹਾਂ ਤੱਕ ਪਹੁੰਚਾਈਆਂ ਗਈਆਂ,ਛੋਲਿਆਂ ਦੀ ਦਾਲ 2 ਕਿਲੋ, ਚੀਨੀ 2 ਕਿਲੋ,ਨਮਕ 1 ਕਿਲੋ,ਹਲਦੀ ਪਾਊਡਰ 200 ਗ੍ਰਾਮ, ਸਰ੍ਹੋਂ ਦਾ ਤੇਲ 1 ਲੀਟਰਇਸ ਮੌਕੇ ਰਾਸ਼ਨ ਕਿੱਟਾਂ ਹਾਸਲ ਕਰਨ ਵਾਲੇ ਲਾਭਪਾਤਰੀਆਂ ਅਤੇ ਪਿੰਡ ਵਾਸੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ ਸਰਕਾਰ ਵੱਲੋਂ ਮਿਲਣ ਵਾਲੀਆਂ ਇਹ ਸਹੂਲਤਾਂ ਬਿਨਾਂ ਕਿਸੇ ਪੱਖਪਾਤ ਦੇ ਬਿਲਕੁਲ ਸਹੀ ਸਮੇਂ ਤੇ ਸਿੱਧੇ ਲੋੜਵੰਦਾਂ ਤੱਕ ਪਹੁੰਚ ਰਹੀਆਂ ਹਨ, ਜਿਸ ਨਾਲ ਆਮ ਲੋਕਾਂ ਨੂੰ ਵੱਡੀ ਆਰਥਿਕ ਰਾਹਤ ਮਿਲੀ ਹੈ। ਇਸ ਮੌਕੇ ਰਾਸ਼ਨ ਵੰਡਣ ਦੀ ਇਸ ਪ੍ਰਕਿਰਿਆ ਦੌਰਾਨ ਡੀਪੂ ਹੋਲਡਰ ਸੰਦੀਪ ਕੁਮਾਰ ਨਾਲ ਸੰਦੀਪ ਰਾਣਾ, ਪਵਨ ਰਾਣਾ, ਜਗਤਾਰ ਖਾਨ, ਪੰਚ ਬਹਾਦਰ ਖਾਨ, ਸੁਮੋਧ ਗਿਰੀ, ਸੰਨੀ ਰਾਣਾ, ਰਵੀ ਕੁਮਾਰ ਅਤੇ ਮੰਗੂ ਪੰਡਿਤ ਸਮੇਤ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



