ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) – ਪਿੰਡ ਰਾਮਗੜ੍ਹ ਦੇ ਵਾਰਡ ਨੰਬਰ 3 ਵਿੱਚ ਵਿਕਾਸ ਕਾਰਜਾਂ ਨੂੰ ਰਫ਼ਤਾਰ ਦਿੰਦਿਆਂ ਨਵੀਆਂ ਬਣ ਰਹੀਆਂ ਗਲੀਆਂ ਦੇ ਨਿਰਮਾਣ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇ ਆਮ ਆਦਮੀ ਪਾਰਟੀ ਦੇ ਹਲਕਾ ਇੰਚਾਰਜ ਹਰਨੂਰ ਸਿੰਘ ਹਰਜੀ ਮਾਨ ਨੇ ਖੁਦ ਮੌਕੇ ’ਤੇ ਪਹੁੰਚ ਕੇ ਕੰਮ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਦੇ ਨਾਲ ਹਲਕਾ ਸੰਗਠਨ ਮੰਤਰੀ ਗੁਰਦੀਪ ਸਿੰਘ ਦੀਪਾ, ਸੀਨੀਅਰ ਆਗੂ ਰਵੀ ਕੁਮਾਰ ਮੰਤਰੀ ਅਤੇ ਪੰਚਾਇਤ ਸੈਕਟਰੀ ਸਤੀਸ਼ ਕੁਮਾਰ, ਪੀਏ ਰਵਿੰਦਰ ਸਿੰਘ ਵੀ ਹਾਜ਼ਰ ਰਹੇ। ਪਿੰਡ ਪਹੁੰਚਣ ’ਤੇ ਵਾਰਡ ਨੰਬਰ 3 ਦੇ ਪੰਚ ਸ਼ਰਨਜੀਤ ਸਿੰਘ ਸੋਨੀ ਵੱਲੋਂ ਹਲਕਾ ਇੰਚਾਰਜ ਦਾ ਭਰਵਾਂ ਸਵਾਗਤ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਹਰਨੂਰ ਸਿੰਘ ਹਰਜੀ ਮਾਨ ਨੇ ਕਿਹਾ ਕਿ ਵਾਰਡ ਨੰਬਰ 3 ਵਿੱਚ ਜੋ ਵੀ ਵਿਕਾਸ ਕਾਰਜ ਲੰਮੇ ਸਮੇਂ ਤੋਂ ਅਧੂਰੇ ਪਏ ਹਨ, ਉਹਨਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕਰਵਾਇਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਇਲਾਕੇ ਦੇ ਹਰ ਵਾਰਡ ਵਿੱਚ ਬੁਨਿਆਦੀ ਸੁਵਿਧਾਵਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਅਨੁਸਾਰ ਪਿੰਡ ਵਿੱਚ ਵਿਕਾਸ ਦੇ ਕੰਮ ਲਗਾਤਾਰ ਜਾਰੀ ਰਹਿਣਗੇ। ਇਸ ਮੌਕੇ ਹਰਜੀਤ ਸਿੰਘ ਰਾਮਗੜ੍ਹ, ਕੁਲਦੀਪ ਸਿੰਘ, ਰੀਤ ਪ੍ਰੀਤਪਾਲ ਸਿੰਘ, ਜੋਧ ਸਿੰਘ, ਕਮਲਜੀਤ ਕੌਰ ਪ੍ਰੀਤੀ, ਮਨਜਿੰਦਰ ਕੌਰ, ਜਸਵੀਰ ਕੌਰ, ਗੁਰਸ਼ਿੰਦਰ ਕੌਰ ਸਮੇਤ ਵਾਰਡ ਨੰਬਰ 3 ਦੇ ਕਈ ਵਸਨੀਕ ਮੌਜੂਦ ਸਨ, ਜਿਨ੍ਹਾਂ ਨੇ ਗਲੀਆਂ ਦੇ ਨਿਰਮਾਣ ਦੀ ਸ਼ੁਰੂਆਤ ’ਤੇ ਖੁਸ਼ੀ ਜਤਾਈ।
‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
https://play.google.com/store/apps/details?id=in.yourhost.samajweekly



