HOME ਪਿੰਡ ਰੁੜਕੀ ਮੁਗਲਾਂ ਵਿਖੇ ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼; ਸੀਨੀਅਰ ‘ਆਪ’ ਆਗੂ...

ਪਿੰਡ ਰੁੜਕੀ ਮੁਗਲਾਂ ਵਿਖੇ ਕ੍ਰਿਕਟ ਟੂਰਨਾਮੈਂਟ ਦਾ ਸ਼ਾਨਦਾਰ ਆਗਾਜ਼; ਸੀਨੀਅਰ ‘ਆਪ’ ਆਗੂ ਅਸ਼ੋਕ ਕਟਾਰੀਆ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ

8
ਬਲਾਚੌਰ,  (ਸਮਾਜ ਵੀਕਲੀ)   (ਜਤਿੰਦਰਪਾਲ ਸਿੰਘ ਕਲੇਰ): ਪਿੰਡ ਰੁੜਕੀ ਮੁਗਲਾਂ ਵਿਖੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਅਤੇ ਇਲਾਕੇ ਵਿੱਚ ਖੇਡ ਮਾਹੌਲ ਸਿਰਜਣ ਦੇ ਮਕਸਦ ਨਾਲ ਕਰਵਾਏ ਜਾ ਰਹੇ ਕ੍ਰਿਕਟ ਟੂਰਨਾਮੈਂਟ ਦੌਰਾਨ ਉਤਸ਼ਾਹ ਭਰਿਆ ਮਾਹੌਲ ਦੇਖਣ ਨੂੰ ਮਿਲਿਆ। ਇਸ ਟੂਰਨਾਮੈਂਟ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਨੇ ਉੱਚੇਚੇ ਤੌਰ ‘ਤੇ ਹਾਜ਼ਰੀ ਭਰਦਿਆਂ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।ਇਸ ਮੌਕੇ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਮੈਦਾਨ ਵਿੱਚ ਖੇਡ ਰਹੇ ਖਿਡਾਰੀਆਂ ਨਾਲ ਮੁਲਾਕਾਤ ਕੀਤੀ, ਉਨ੍ਹਾਂ ਦਾ ਭਰਵਾਂ ਹੌਸਲਾ ਵਧਾਇਆ ਅਤੇ ਉਨ੍ਹਾਂ ਨੂੰ ਪੂਰੀ ਖੇਡ ਭਾਵਨਾ ਨਾਲ ਅੱਗੇ ਵਧਣ ਲਈ ਸ਼ੁਭਕਾਮਨਾਵਾਂ ਦਿੱਤੀਆਂ। ਅਸ਼ੋਕ ਕਟਾਰੀਆ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦਾ ਸਖ਼ਤ ਸੁਨੇਹਾ ਦਿੰਦਿਆਂ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨਾ ਹੀ ਇੱਕ ਸਿਹਤਮੰਦ ਅਤੇ ਨਸ਼ਾ-ਮੁਕਤ ਸਮਾਜ ਦੀ ਸਿਰਜਣਾ ਲਈ ਇੱਕ ਮਜ਼ਬੂਤ ਨੀਂਹ ਹੈ। ਉਨ੍ਹਾਂ ਆਖਿਆ ਕਿ ਖੇਡਾਂ ਨੌਜਵਾਨਾਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਬਹੁਤ ਜ਼ਰੂਰੀ ਹਨ।ਇਸ ਸ਼ਾਨਦਾਰ ਖੇਡ ਮੇਲੇ ਦੇ ਆਯੋਜਨ ਲਈ ਉਨ੍ਹਾਂ ਟੂਰਨਾਮੈਂਟ ਦੀ ਆਯੋਜਕ ਕਮੇਟੀ ਦੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ ਅਤੇ ਕਮੇਟੀ ਮੈਂਬਰਾਂ ਨੂੰ ਦਿਲੋਂ ਵਧਾਈ ਦਿੱਤੀ। ਅੰਤ ਵਿੱਚ ਉਨ੍ਹਾਂ ਸਮੁੱਚੇ ਪ੍ਰਬੰਧਕਾਂ ਅਤੇ ਖਿਡਾਰੀਆਂ ਨੂੰ ਟੂਰਨਾਮੈਂਟ ਦੀ ਸਫਲਤਾ ਲਈ ਸ਼ੁਭਕਾਮਨਾਵਾਂ ਭੇਟ ਕੀਤੀਆਂ।
ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly
Previous articleਅਮਰੀਕਾ ਅਤੇ ਕੈਨੇਡਾ ਵਿਚਕਾਰ ਤਣਾਅ ਫਿਰ ਵਧ ਗਿਆ, ਟਰੰਪ ਵੱਲੋਂ 50% ਟੈਰਿਫ ਦਾ ਐਲਾਨ ਕਰਨ ਨਾਲ।
Next articleਬਲਾਚੌਰ ਦੇ ਪਿੰਡ ਬਛੌੜੀ ਵਿਖੇ ਪ੍ਰੋਫੈਸਰ ਵਰਿੰਦਰ ਕਲੇਰ ਦੇ ਪਿਤਾ ਸ਼੍ਰੀ ਗਿਆਨ ਚੰਦ ਕਲੇਰ ਦੀ ਸ਼ੋਕ ਸਭਾ ਵਿੱਚ ਪਹੁੰਚੀਆਂ ਨਾਮਵਰ ਸ਼ਖਸੀਅਤਾਂ