ਹੁਸ਼ਿਆਰਪੁਰ (ਸਮਾਜ ਵੀਕਲੀ) ( ਤਰਸੇਮ ਦੀਵਾਨਾ ) ਸੁਰੇਂਦਰ ਲਾਂਬਾ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਮਾਜ ਵਿਰੋਧੀ ਅਨਸਰਾਂ ਤੇ ਸ਼ਿਕੰਜਾ ਕੱਸਦੇ ਹੋਏ, ਸਰਬਜੀਤ ਸਿੰਘ ਬਾਹੀਆ ਪੀ.ਪੀ.ਐਸ, ਕਪਤਾਨ ਪੁਲਿਸ, ਤਫਤੀਸ਼ ਹੁਸ਼ਿਆਰਪੁਰ, ਦਵਿੰਦਰ ਸਿੰਘ ਬਾਜਵਾ ਪੀ ਪੀ ਐਸ , ਉਪ ਕਪਤਾਨ ਪੁਲਿਸ ਸਬ-ਡਵੀਜ਼ਨ ਟਾਂਡਾ ਦੀ ਯੋਗ ਨਿਗਰਾਨੀ ਹੇਠ ਇੰਸਪੈਕਟਰ ਗੁਰਿੰਦਰਜੀਤ ਸਿੰਘ ਨਾਗਰਾ ਮੁੱਖ ਅਫਸਰ ਥਾਣਾ ਟਾਂਡਾ ਵਲੋਂ 08 ਸਤੱਬਰ ਦੀ ਦਰਮਿਆਨੀ ਰਾਤ ਨੂੰ ਪਿੰਡ ਸਲੇਮਪੁਰ, ਥਾਣਾ ਟਾਂਡਾ ਵਿਖੇ ਬਲਵਿੰਦਰ ਕੌਰ ਦੇ ਕੀਤੇ ਕਤਲ ਵਿੱਚ ਲੋੜੀਂਦੇ ਕਥਿਤ ਦੋਸ਼ੀ ਨੂੰ ਗ੍ਰਿਫਤਾਰ ਕਰਨ ਲਈ ਵੱਖ-ਵੱਖ ਟੀਮਾਂ ਦਾ ਗਠਨ ਕੀਤਾ ਗਿਆ ਸੀ। ਜੋ ਉਕਤ ਟੀਮਾਂ ਵਲੋਂ ਖੁਫੀਆ ਅਤੇ ਟੈਕਨੀਕਲ ਸੋਰਸਾਂ ਦੀ ਮਦਦ ਨਾਲ ਤਫਤੀਸ਼ ਕਰਦੇ ਹੋਏ ਉਕਤ ਮੁਕੱਦਮੇ ਵਿੱਚ ਕਥਿਤ ਦੋਸ਼ੀ ਮਨਦੀਪ ਸਿੰਘ ਪੁੱਤਰ ਬੂਟਾ ਸਿੰਘ ਵਾਸੀ, ਤਲਵੰਡੀ ਡੱਡੀਆਂ, ਥਾਣਾ ਟਾਂਡਾ ਨੂੰ 04 ਘੰਟੇ ਦੇ ਅੰਦਰ ਗ੍ਰਿਫਤਾਰ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸੁਰੇਂਦਰ ਲਾਂਬਾ, ਆਈ.ਪੀ.ਐਸ. ਸੀਨੀਅਰ ਕਪਤਾਨ ਪੁਲਿਸ, ਹੁਸ਼ਿਆਰਪੁਰ ਨੇ ਪ੍ਰੈਸ ਕਾਨਫਰੰਸ ਦੌਰਾਨ ਦੱਸਿਆ ਕਿ ਮ੍ਰਿਤਕ ਬਲਵਿੰਦਰ ਕੌਰ ਦੀ ਲੜਕੀ ਪਰਮਜੀਤ ਕੌਰ ਕਥਿਤ ਦੋਸ਼ੀ ਮਨਦੀਪ ਸਿੰਘ ਦੇ ਸਕੇ ਭਰਾ ਬਲਜੀਤ ਸਿੰਘ ਨਾਲ ਵਿਆਹੀ ਹੋਈ ਹੈ ਅਤੇ ਦੋਨੋਂ ਇਸ ਸਮੇਂ ਆਪਣੇ ਬੱਚਿਆਂ ਸਮੇਤ ਵਿਦੇਸ਼ ਅਸਟ੍ਰੇਲੀਆ ਵਿਖੇ ਰਹਿ ਰਹੇ ਹਨ। ਜੋ ਦੋਨਾਂ ਪਤੀ-ਪਤਨੀ ਦਾ ਵਿਦੇਸ਼ ਵਿੱਚ ਆਪਸੀ ਘਰੇਲੂ ਕਲੇਸ਼ ਚੱਲ ਰਿਹਾ ਹੈ। ਕਥਿਤ ਦੋਸ਼ੀ ਮਨਦੀਪ ਸਿੰਘ ਨੂੰ ਇਹ ਸ਼ੱਕ ਸੀ ਕਿ ਮ੍ਰਿਤਕ ਬਲਵਿੰਦਰ ਕੌਰ ਆਪਣੀ ਲੜਕੀ ਪਰਮਜੀਤ ਕੌਰ ਨੂੰ ਚੁੱਕਦੇ ਨੇ ਉਸਦੇ ਸਕੇ ਭਰਾ ਬਲਜੀਤ ਸਿੰਘ ਨਾਲ ਝਗੜਾ ਕਰਵਾਉਂਦੀ ਹੈ ਅਤੇ ਉਸਦਾ ਘਰ ਨਹੀਂ ਵੱਸਣ ਦਿੰਦੀ। ਇਸ ਰੰਜਿਸ਼ ਤਹਿਤ ਹੀ ਉਸ ਵਲੋਂ ਆਪਣਾ ਹੁਲੀਆ ਬਦਲ ਕੇ ਮ੍ਰਿਤਕਾ ਬਲਵਿੰਦਰ ਕੌਰ ਦਾ ਚਾਕੂ ਮਾਰ ਕੇ ਕਤਲ ਕੀਤਾ।
ਸਮਾਜ ਵੀਕਲੀ’ ਐਪ ਡਾਊਨਲੋਡ ਕਰਨ ਲਈ ਹੇਠ ਦਿਤਾ ਲਿੰਕ ਕਲਿੱਕ ਕਰੋ
https://play.google.com/store/apps/details?id=in.yourhost.samajweekly