HOME ਪਿੰਡ ਸਰਾਹਣਾ ਵਿਖੇ 10 ਲੱਖ ਰੁਪਏ ਦੇ ਸਿਹਤ ਬੀਮਾ ਕਾਰਡ ਬਣਾਉਣ ਦਾ...

ਪਿੰਡ ਸਰਾਹਣਾ ਵਿਖੇ 10 ਲੱਖ ਰੁਪਏ ਦੇ ਸਿਹਤ ਬੀਮਾ ਕਾਰਡ ਬਣਾਉਣ ਦਾ ਕੈਂਪ ਲਗਾਇਆ

3

ਮੋਰਿੰਡਾ   (ਸਮਾਜ ਵੀਕਲੀ)   (ਸੁਖਵਿੰਦਰ ਸਿੰਘ ਹੈਪੀ)-ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਦੇਣ ਦੇ ਮਕਸਦ ਨਾਲ ਸ਼ੁਰੂ ਕੀਤੀ 10 ਲੱਖ ਰੁਪਏ ਦੀ ਸਿਹਤ ਬੀਮਾ ਯੋਜਨਾ ਤਹਿਤ ਅੱਜ  ਨੇੜਲੇ ਪਿੰਡ ਸਰਾਹਣਾ ਵਿਖੇ ਵਿਸ਼ੇਸ਼ ਕੈਂਪ ਲਗਾਇਆ ਗਿਆ। ਇਸ ਕੈਂਪ ਵਿੱਚ ਇਲਾਕੇ ਦੇ ਐਸ.ਡੀ.ਐਮ. ਸਰਦਾਰ ਗੁਰਦੇਵ ਸਿੰਘ ਧੰਮ ਵਿਸ਼ੇਸ਼ ਤੌਰ ‘ਤੇ ਪਹੁੰਚੇ ਅਤੇ ਲੋਕਾਂ ਨਾਲ ਗੱਲਬਾਤ ਕਰਦਿਆਂ ਸਕੀਮ ਦੇ ਲਾਭਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬ ਬਣਿਆ ਦੇਸ਼ ਦਾ ਪਹਿਲਾ ਮੋਹਰੀ ਸੂਬਾ ਐਸਡੀਐਮ ਧੰਮ ਨੇ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਅਜਿਹਾ ਸੂਬਾ ਬਣ ਗਿਆ ਹੈ ਜਿੱਥੇ ਨਾਗਰਿਕਾਂ ਨੂੰ 10 ਲੱਖ ਰੁਪਏ ਤੱਕ ਦਾ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੀ ਇਸ ਪਹਿਲਕਦਮੀ ਨਾਲ ਹੁਣ ਕੋਈ ਵੀ ਗਰੀਬ ਜਾਂ ਲੋੜਵੰਦ ਪਰਿਵਾਰ ਪੈਸੇ ਦੀ ਘਾਟ ਕਾਰਨ ਇਲਾਜ ਤੋਂ ਵਾਂਝਾ ਨਹੀਂ ਰਹੇਗਾ। 15 ਫਰਵਰੀ ਤੱਕ ਲੱਗਣਗੇ ਕੈਂਪ ਬਲਾਕ ਪ੍ਰਧਾਨ ਵਿਵੇਕ ਸ਼ਰਮਾ ਨੇ ਪਿੰਡ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਹ ਕੈਂਪ 15 ਫਰਵਰੀ ਤੱਕ ਪਿੰਡ ਸਰਾਹਣਾ ਵਿਖੇ ਹੀ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਕਾਰਡ ਬਣਾਉਣ ਲਈ ਲਾਭਪਾਤਰੀ ਆਪਣਾ ਵੋਟਰ ਕਾਰਡ, ਆਧਾਰ ਕਾਰਡ ਅਤੇ ਮੋਬਾਈਲ ਫ਼ੋਨ ਨਾਲ ਲੈ ਕੇ ਆਉਣ ਤਾਂ ਜੋ ਮੌਕੇ ‘ਤੇ ਹੀ ਰਜਿਸਟ੍ਰੇਸ਼ਨ ਕੀਤੀ ਜਾ ਸਕੇ। ਇਸ ਮੌਕੇ ਪਿੰਡ ਦੇ ਸਰਪੰਚ ਗੁਰਦੀਪ ਸਿੰਘ, ਸੀਨੀਅਰ ਆਪ ਆਗੂ ਬੀਰ ਦਵਿੰਦਰ ਸਿੰਘ ਬੱਲਾਂ ਕਲਾਂ ਅਤੇ ਜਸਪ੍ਰੀਤ ਸਿੰਘ ਕਲਸੀ ਵੀ ਮੌਜੂਦ ਸਨ। ਕੈਂਪ ਦੌਰਾਨ ਲੋਕਾਂ ਦੇ ਨਾਮ ਰਜਿਸਟਰ ਕਰਨ ਅਤੇ ਸੁਚਾਰੂ ਪ੍ਰਬੰਧਾਂ ਲਈ ਭਵਨਦੀਪ ਸਿੰਘ, ਰੀਟਾ ਰਾਣੀ ਅਤੇ ਗੁਰਤੇਜ ਸਿੰਘ ਨੇ ਬਾਖ਼ੂਬੀ ਡਿਊਟੀ ਨਿਭਾਈ। ਪਿੰਡ ਵਾਸੀਆਂ ਵਿੱਚ ਇਸ ਸਕੀਮ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਨੇ ਆਪਣੇ ਸਿਹਤ ਕਾਰਡ ਬਣਵਾਏ।

‘ਸਮਾਜਵੀਕਲੀ’ ਐਪਡਾਊਨਲੋਡਕਰਨਲਈਹੇਠਦਿਤਾਲਿੰਕਕਲਿੱਕਕਰੋ
https://play.google.com/store/apps/details?id=in.yourhost.samajweekly

Previous articleJoint Public Statement Implementing Article 15(5) of the Constitution of India: Safeguarding Equity in India’s Higher Education Reform
Next articleਇੰਗਲੈਂਡ ਦੇ ਸਟੈਨਸਟਡ ਏਅਰਪੋਰਟ ਤੇ ਉਤਰਣ ਤੋਂ ਪਹਿਲਾਂ ਹੀ ਜਹਾਜ਼ ਚ ਯਾਤਰੀ ਦੀ ਮੌਤ